BREAKING NEWS
Search

ਮਸ਼ਹੂਰ ਪੰਜਾਬੀ ਅਦਕਾਰਾ ਕਿਮੀ ਵਰਮਾ ਨੂੰ ਬਖਸ਼ੀ ਪਰਮਾਤਮਾ ਨੇ ਇਹ ਅਨਮੋਲ ਦਾਤ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਅਦਾਕਾਰਾ ਕਿਮੀ ਵਰਮਾ ਦੇ ਘਰੋਂ ਆ ਰਹੀ ਹੈ।ਜਿਹਨਾਂ ਨੂੰ ਪਰਮਾਤਮਾ ਨੇ ਅਨਮੋਲ ਦਾਤ ਬਖਸ਼ੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਪੰਜਾਬੀ ਅਦਾਕਾਰਾ ਕਿਮੀ ਵਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਨਵ-ਜਨਮੀ ਧੀ ਦੀ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕਿਮੀ ਵਰਮਾ ਨੇ ਕੈਪਸ਼ਨ ਵਿਚ ਲਿਖਿਆ,”17 ਦਿਨ ਦੀ ਹੋ ਗਈ ਪ੍ਰਮਾਤਮਾ ਦੀ ਬਖਸ਼ਿਸ਼ ਸਦਕਾ।” ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਵਲੋਂ ਵਧਾਈ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਉਨ੍ਹਾਂ ਨੇ ਇਕ ਤਸਵੀਰ ਆਪਣੀ ਫੇਸਬੁੱਕ ‘ਤੇ ਵੀ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕੁਮੈਂਟਸ ਦਾ ਹੜ੍ਹ ਜਿਹਾ ਆ ਗਿਆ। ਕਿਮੀ ਵਰਮਾ ਲਾਸ ਏਂਜਲਸ ਵਿਚ ਆਪਣੇ ਪਤੀ ਨਾਲ ਰਹਿ ਰਹੀ ਹੈ। ਇਸ ਤੋਂ ਪਹਿਲਾਂ ਵੀ ਕਿਮੀ ਵਰਮਾ ਦੀ ਇਕ ਧੀ ਹੈ।

ਦੱਸ ਦੇਈਏ ਕਿ ਕਿਮੀ ਵਰਮਾ ਦਾ ਸਬੰਧ ਲੁਧਿਆਣਾ ਸ਼ਹਿਰ ਨਾਲ ਹੈ ਅਤੇ ਉਹ ਹਰਭਜਨ ਮਾਨ ਦੀਆਂ ਕਈ ਫ਼ਿਲਮਾਂ ਵਿਚ ਕੰਮ ਕਰ ਚੁੱਕੀ ਹੈ ਪਰ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ‘ਨਸੀਬੋ’ ਫਿਲਮ ਨਾਲ ਕੀਤੀ ਸੀ। ਉਨ੍ਹਾਂ ਦਾ ਪਿਛੋਕੜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਨਾਲ ਹੈ। ਉਨ੍ਹਾਂ ਨੇ ਆਪਣੀ ਮੁੱਢਲੀ ਸਿੱਖਿਆ ਜਗਰਾਓਂ ਵਿਚ ਹੀ ਪੂਰੀ ਕੀਤੀ।

ਉਨ੍ਹਾਂ ਦੇ ਪਿਤਾ ਇਕ ਮਸ਼ਹੂਰ ਫੋਟੋਗ੍ਰਾਫਰ ਹਨ ਅਤੇ ਉਨ੍ਹਾਂ ਦਾ ਇਕ ਫੋਟੋ ਸਟੂਡੀਓ ਵੀ ਲੁਧਿਆਣਾ ਵਿਚ ਹੈ। ਕਿਮੀ ਵਰਮਾ ‘ਅਸਾਂ ਨੂੰ ਮਾਣ ਵਤਨਾਂ ਦਾ’, ‘ਅੱਜ ਦੇ ਰਾਂਝੇ’, ‘ਇਕ ਕੁੜੀ ਪੰਜਾਬ ਦੀ’, ‘ਮੇਰਾ ਪਿੰਡ ਮਾਈ ਹੋਮ’, ‘ਸਤਿ ਸ਼੍ਰੀ ਅਕਾਲ’, ‘ਜੀ ਆਇਆ ਨੂੰ’, ‘ਸ਼ਹੀਦ ਊਧਮ ਸਿੰਘ’ ਅਤੇ ‘ਖੂਨ ਦਾ ਦਾਜ’ ਸਮੇਤ ਕਈ ਫ਼ਿਲਮਾਂ ਵਿਚ ਕੰਮ ਕਰ ਚੁੱਕੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |