BREAKING NEWS
Search

ਮਸ਼ਹੂਰ ਪੰਜਾਬੀ ਅਦਾਕਾਰ ਹਾਰਬੀ ਸੰਘਾ ਬਾਰੇ ਆਈ ਇਹ ਵੱਡੀ ਖਬਰ , ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰਦਿਆਂ ਲਗਭਗ ਛੇ ਮਹੀਨੇ ਹੋ ਗਏ ਹਨ। ਇਸ ਸਮੇਂ ਦੌਰਾਨ ਕਈ ਉਤਰਾਅ ਚੜ੍ਹਾਅ ਆਏ ਪਰ ਕਿਸਾਨ ਅੰਦੋਲਨ ਤੇ ਡਟੇ ਰਹੇ ਹਨ। ਇਸੇ ਤਰ੍ਹਾਂ ਜੇਕਰ ਪੰਜਾਬੀ ਸੰਗੀਤ ਜਗਤ ਜਾਂ ਫ਼ਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਸਾਰੇ ਗੀਤਕਾਰ ਅਤੇ ਫ਼ਿਲਮੀ ਅਦਾਕਾਰ ਕਿਸਾਨੀ ਅੰਦੋਲਨ ਦਾ ਭਰਪੂਰ ਸਾਥ ਦੇ ਰਹੇ ਹਨ। ਜਿਸਦੇ ਚਲਦੇ ਕਈ ਵੱਡੇ ਸਿਤਾਰੇ ਤਾਂ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਵਿਚ ਹਰ ਸਮੇਂ ਮੌਜੂਦ ਰਹਿੰਦੇ ਹਨ ਅਤੇ ਕਈ ਸਿਤਾਰੇ ਸੋਸ਼ਲ ਮੀਡੀਆ ਰਾਹੀਂ ਜਾਂ ਵੱਖ-ਵੱਖ ਢੰਗਾਂ ਨਾਲ ਸਮਰਥਨ ਦੇ ਰਹੇ ਹਨ। ਇਸੇ ਤਰ੍ਹਾਂ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ।

ਇਸ ਖਬਰ ਤੋਂ ਬਾਅਦ ਹਰ ਪਾਸੇ ਇਸ ਦੀ ਚਰਚਾ ਛਿੜ ਗਈ ਹੈ ਅਤੇ ਹਰ ਕੋਈ ਪ੍ਰੰਸ਼ਸਾ ਕਰ ਰਿਹਾ ਹੈ।ਦਰਅਸਲ ਇਹ ਖਬਰ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਹਾਰਬੀ ਸੰਘਾ ਨਾਲ ਜੁੜੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਵੱਲੋਂ ਅੰਦੋਲਨ ਨੂੰ ਸਮਰਥਨ ਦਿੰਦੇ ਹੋਏ ਇਕ ਵੱਖਰਾ ਐਲਾਨ ਕੀਤਾ ਹੈ। ਦਰਅਸਲ ਅੱਜ ਹਾਰਬੀ ਸੰਘਾ ਦਾ ਜਨਮ ਦਿਨ ਹੈ ਪਰ ਉਨ੍ਹਾਂ ਵੱਲੋਂ ਆਪਣੇ ਜਨਮ ਦਿਨ ਨੂੰ ਮਨਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਇਕ ਖਾਸ ਗੱਲ ਕਹੀ ਗਈ ਹੈ ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਉਨ੍ਹਾਂ ਵੱਲੋਂ ਕਿਹਾ ਗਿਆ ਹੈ ਕਿ ਉਹ ਆਪਣਾ ਜਨਮ ਉਸ ਸਮੇਂ ਮਨਾਉਣਗੇ ਜਦ ਕਿਸਾਨ ਅੰਦੋਲਨ ਜਿੱਤ ਕੇ ਵਾਪਸ ਪੰਜਾਬ ਆਉਣ ਗਏ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਉਹ ਲਿਖਦੇ ਹਨ ਕਿ ਮੇਰੇ ਦੋਸਤੋ ਅੱਜ ਮੇਰਾ ਜਨਮ ਦਿਨ ਹੈ ਪਰ ਮੈਂ ਅੱਜ ਕੇਕ ਨਹੀ ਕੱਟਾਗਾ।

ਇਸ ਤੋਂ ਇਲਾਵਾ ਉਹ ਜਨਮ ਦਿਨ ਮਨਾਉਣ ਬਾਰੇ ਲਿਖਦੇ ਹਨ ਕਿ ਉਹ ਆਪਣਾ ਜਨਮ ਦਿਨ ਉਸ ਦਿਨ ਮਨਾਵਾਂਗਾ ਜਦੋ ਪ੍ਰਧਾਨ ਮੰਤਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨਗੇ ਅਤੇ ਅੰਦੋਲਨ ਜਿੱਤ ਕੇ ਘਰ ਵਾਪਿਸ ਆਉਣਗੇ। ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ। ਇਹ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਅਤੇ ਉਨ੍ਹਾਂ ਦੇ ਪ੍ਰਸੰਸਕਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਉਹ ਉਨ੍ਹਾਂ ਨੂੰ ਜਨਮਦਿਨ ਦੀਆਂ ਮੁਬਾਰਕਾਂ ਦੇ ਰਹੇ ਹਨ। ਦੱਸ ਦਈਏ ਕਿ ਹਾਰਬੀ ਸੰਘਾ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਸੰਘਾ ਵਿੱਚ 20 ਮਈ ਨੂੰ ਹੋਇਆ ਸੀ।