BREAKING NEWS
Search

ਮਸ਼ਹੂਰ ਬੋਲੀਵੁਡ ਐਕਟਰ ਸੰਜੇ ਦੱਤ ਲਈ ਆਈ ਇਹ ਵੱਡੀ ਖੁਸ਼ੀ ਦੀ ਖਬਰ – ਖੁਦ ਦਿਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ

ਗੱਲ ਕੀਤੀ ਜਾਵੇ ਕਰੋਨਾ ਦੇ ਦੌਰ ਦੀ ਤਾਂ ਇਸ ਮੁਸ਼ਕਿਲ ਦੇ ਸਮੇਂ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਫਿਲਮੀ ਅਦਾਕਾਰਾਂ ਦੀ ਗੱਲ ਕੀਤੀ ਜਾਵੇ ਤਾਂ ਸੋਨੂੰ ਸੂਦ ਇਸ ਸਮੇਂ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੇ ਮਸੀਹਾ ਬਣ ਕੇ ਅੱਗੇ ਆ ਰਹੇ ਹਨ। ਜਿਨ੍ਹਾਂ ਵੱਲੋਂ ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਲਗਾਤਾਰ ਕਰੋਨਾ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਦੇ ਵਿੱਚ ਰਹਿੰਦੀਆਂ ਹਨ। ਤੇ ਉਨ੍ਹਾਂ ਦੀ ਚਰਚਾ ਦਾ ਵਿਸ਼ਾ ਵੀ ਕੁਝ ਖਾਸ ਹੁੰਦਾ ਹੈ।

ਮਸ਼ਹੂਰ ਬਾਲੀਵੁੱਡ ਐਕਟਰ ਸੰਜੇ ਦੱਤ ਬਾਰੇ ਇਕ ਵੱਡੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ, ਜਿਸ ਦੀ ਜਾਣਕਾਰੀ ਖੁਦ ਸੰਜੇ ਦੱਤ ਵੱਲੋਂ ਦਿੱਤੀ ਗਈ ਹੈ। ਇਨ੍ਹੀਂ ਦਿਨੀਂ ਫਿਲਮੀ ਅਦਾਕਾਰ ਸੰਜੇ ਦੱਤ ਬਹੁਤ ਜਿਆਦਾ ਖੁਸ਼ ਦਿਖਾਈ ਦੇ ਰਹੇ ਹਨ। ਜਿਨ੍ਹਾਂ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਇਕ ਤਸਵੀਰ ਸਾਂਝੀ ਕਰਦੇ ਹੋਏ, ਆਪਣੀ ਖੁਸ਼ੀ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਯੂ ਏ ਈ ਦੀ ਸਰਕਾਰ ਵੱਲੋਂ ਇਹ ਯੂ ਏ ਈ ਦਾ ਗੋਲਡਨ ਵੀਜ਼ਾ ਵੀ ਦਿੱਤਾ ਗਿਆ ਹੈ। ਹਾਲ ਹੀ ਵਿਚ ਦੁਬਈ ਦੇ ਪ੍ਰਿੰਸ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਜੁੜਵਾ ਬੱਚਿਆਂ ਦੇ ਪਿਤਾ ਬਣੇ ਹਨ। ਇਸ ਉਪਰੰਤ ਸੰਜੇ ਦੱਤ ਵੱਲੋਂ ਟਵਿਟਰ ਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ ਗਈ ਸੀ।

ਜਿਸ ਵਿੱਚ ਉਹਨਾਂ ਲਿਖਿਆ ਸੀ ,ਸ਼ੇਖ ਹਮਦਾਨ ਮੁਹੰਮਦ ਨੂੰ ਜੁੜਵਾ ਬੱਚਿਆਂ ਦਾ ਸਵਾਗਤ ਕਰਨ ਤੇ ਵਧਾਈ। ਮੈਂ ਉਨ੍ਹਾਂ ਨੂੰ ਪਿਆਰ ਕਿਸਮਤ ਅਤੇ ਖੁਸ਼ਹਾਲੀ ਦੀ ਕਾਮਨਾ ਕਰਦਾ ਹੈ। ਹੁਣ ਸੰਜੇ ਦੱਤ ਵੱਲੋਂ ਇਸਟਾਗਰਾਮ ਤੇ ਪੋਸਟ ਵਿੱਚ ਸੰਜੇ ਦੱਤ ਨੇ ਯੂਏਈ ਸਰਕਾਰ ਦਾ ਧੰਨਵਾਦ ਵੀ ਕੀਤਾ, ਤੇ ਜਾਰੀ ਕੀਤੀ ਗਈ ਤਸਵੀਰ ਵਿੱਚ ਉਹ ਯੂ ਏ ਈ ਦੇ ਡਾਇਰੈਕਟਰ ਜਨਰਲ ਮੁਹੰਮਦ ਅਹਿਮਦ ਅਲ ਮਾਰੀ ਨਾਲ ਨਜ਼ਰ ਆ ਰਹੇ ਹਨ, ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ।

ਇੰਸਟਾਗ੍ਰਾਮ ਤੇ ਪੋਸਟ ਸਾਂਝੀ ਕਰਦੇ ਹੋਏ ਸੰਜੇ ਦੱਤ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਇਹ ਗੋਲਡਨ ਵੀਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ,ਜਿਨ੍ਹਾਂ ਨੂੰ ਯੂ ਏ ਈ ਸਰਕਾਰ ਆਪਣੇ ਦੇਸ਼ ਵਿਚ ਸੈਟਲ ਕਰਨ ਅਤੇ ਉਨ੍ਹਾਂ ਦਾ ਲਾਭ ਲੈਣਾ ਚਾਹੁੰਦੀ ਹੈ। ਜਿਸ ਨਾਲ ਦੇਸ਼ ਨੂੰ ਲਾਭ ਹੋ ਸਕੇ। ਇਹ ਵੀਜ਼ਾ ਸੰਜੇ ਦੱਤ ਨੂੰ ਦਿੱਤਾ ਗਿਆ ਹੈ ਜਿਸ ਕਾਰਨ ਉਹ ਬਹੁਤ ਖੁਸ਼ ਹਨ। ਕਿਉਂਕਿ ਉਹ ਇਕਲੌਤੇ ਭਾਰਤੀ ਅਭਿਨੇਤਾ ਹਨ। ਇਸ ਖੁਸ਼ੀ ਦੇ ਮੌਕੇ ਤੇ ਉਨ੍ਹਾਂ ਵੱਲੋਂ ਆਪਣੇ ਪਿਤਾ ਦੀ ਤਸਵੀਰ ਵੀ ਸਾਂਝੀ ਕੀਤੀ ਗਈ ਹੈ ।