BREAKING NEWS
Search

ਵਧੇ ਹੋਏ ਕਰੋਨਾ ਕਰਕੇ ਪੰਜਾਬ ਚ ਲਾਕ ਡਾਊਨ ਬਾਰੇ ਸਿਹਤ ਮੰਤਰੀ ਨੇ ਦਿੱਤਾ ਇਹ ਤਾਜਾ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਇਨਸਾਨੀ ਸਰੀਰ ਨੂੰ ਜਦੋਂ ਕਈ ਤਰ੍ਹਾਂ ਦੀਆਂ ਅ-ਲਾ-ਮ-ਤਾਂ ਲੱਗ ਜਾਂਦੀਆਂ ਹਨ ਤਾਂ ਉਸ ਦੇ ਨਾਲ ਹਾਲਾਤ ਚਿੰਤਾ ਦਾ ਵਿਸ਼ਾ ਬਣ ਜਾਂਦੇ ਹਨ। ਇਨ੍ਹਾਂ ਹਾਲਾਤਾਂ ਵਿੱਚੋਂ ਬਾਹਰ ਨਿਕਲਣ ਵਾਸਤੇ ਮਨੁੱਖ ਕਈ ਤਰਾਂ ਦੇ ਉਪਚਾਰ ਕਰਦਾ ਹੈ। ਪਰ ਇਨ੍ਹਾਂ ਬਿਮਾਰ ਹਾਲਾਤਾਂ ਵਿੱਚੋਂ ਨਿਕਲਣ ਵਾਸਤੇ ਉਸ ਨੂੰ ਸਹਾਰੇ ਦੀ ਜ਼ਰੂਰਤ ਪੈਂਦੀ ਹੈ। ਪਰ ਅਜੇ ਵੀ ਦੁਨੀਆਂ ਦੇ ਵਿਚ ਕਈ ਅਜਿਹੀਆਂ ਬਿਮਾਰੀਆਂ ਹਨ ਜਿਨ੍ਹਾਂ ਦਾ ਇਲਾਜ ਅਜੇ ਵੀ ਪੂਰਨ ਢੰਗ ਨਾਲ ਵਰਤੋਂ ਵਿੱਚ ਨਹੀਂ ਲਿਆਂਦਾ ਗਿਆ।

ਇੱਕ ਅਜਿਹੀ ਹੀ ਬਿਮਾਰੀ ਇਸ ਸੰਸਾਰ ਦੇ ਵਿਚ ਫੈਲੀ ਹੋਈ ਹੈ ਜਿਸ ਨੂੰ ਲੋਕ ਕੋਰੋਨਾ ਵਾਇਰਸ ਦੇ ਨਾਮ ਤੋਂ ਜਾਣਦੇ ਹਨ। ਇਸ ਬਿਮਾਰੀ ਨੇ ਆਪਣੀ ਰਫਤਾਰ ਮੁੜ ਇੱਕ ਵਾਰ ਤੇਜ਼ ਕਰ ਲਈ ਹੈ ਜਿਸ ਨਾਲ ਇਸ ਬਿਮਾਰੀ ਦੇ ਨਾਲ ਪੌਜੇਟਿਵ ਹੋਏ ਲੋਕਾਂ ਦੀ ਗਿਣਤੀ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜੇਕਰ ਪੰਜਾਬ ਸੂਬੇ ਦੀ ਗੱਲ ਕੀਤੀ ਜਾਵੇ ਤਾਂ ਇਥੇ ਵੀ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆਉਣ ਲੱਗ ਪਏ ਹਨ। ਜਿਸ ਕਾਰਨ ਪ੍ਰਸ਼ਾਸਨ ਨੇ ਸਖ਼ਤੀ ਦੇ ਐਲਾਨ ਵੀ ਕੀਤੇ ਹਨ।

ਸੂਬੇ ਅੰਦਰ ਕੋਰੋਨਾ ਦੀ ਸਥਿਤੀ ਬਾਰੇ ਗੱਲ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਰਾਜ ਅੰਦਰ ਕੋਰੋਨਾ ਦੀ ਸਥਿਤੀ ਇਸ ਸਮੇਂ ਕੰਟਰੋਲ ਵਿੱਚ ਹੈ। ਇਸ ਬਿਮਾਰੀ ਦੇ ਫੈਲਾਅ ਨੂੰ ਅਗਾਂਹ ਰੋਕਣ ਵਾਸਤੇ ਕਈ ਉਪਰਾਲੇ ਕੀਤੇ ਜਾ ਰਹੇ ਹਨ। ਫਿਲਹਾਲ ਸੂਬੇ ਦੇ ਸਿਹਤ ਮੰਤਰੀ ਵੱਲੋਂ ਲਾਕ ਡਾਊਨ ਕਰਨ ਸਬੰਧੀ ਆਖਿਆ ਗਿਆ ਹੈ ਕਿ ਅਜੇ ਇਸ ਦੀ ਕੋਈ ਜ਼ਰੂਰਤ ਨਹੀਂ ਹੈ। ਸਿਹਤ ਮੰਤਰੀ ਨੇ ਆਖਿਆ ਕਿ ਜਿਹੜੇ ਖੇਤਰ ਦੇ ਵਿਚ 100 ਤੋਂ ਵੱਧ ਮਾਮਲੇ ਸਾਹਮਣੇ ਆਉਦੇ ਹਨ

ਉਨ੍ਹਾਂ ਨੂੰ ਕੰਟੇਨ ਮੈਂਟ ਜ਼ੋਨ ਐਲਾਨਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਦੇਣ ਅਤੇ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ ਦੇ ਲਈ ਵੀ ਸਰਕਾਰ ਵੱਲੋਂ ਆਦੇਸ਼ ਦਿੱਤੇ ਗਏ ਹਨ। ਇਸ ਦੌਰਾਨ ਪੰਜਾਬ ਦੇ ਕਈ ਜ਼ਿਲਿਆਂ ਦੇ ਵਿੱਚ ਰਾਤ ਦਾ ਕਰਫ਼ਿਊ ਵੀ ਜਾਰੀ ਕੀਤਾ ਗਿਆ ਹੈ। ਦੁਬਾਰਾ ਲਾਕ ਡਾਊਨ ਲਗਾਏ ਜਾਣ ਦੇ ਸੰਬੰਧ ਵਿੱਚ ਸਿਹਤ ਮੰਤਰੀ ਨੇ ਆਖਿਆ ਕਿ ਪਿਛਲੇ ਕੋਰੋਨਾ ਕਾਲ ਦੌਰਾਨ ਲੋਕਾਂ ਨੇ ਬਹੁਤ ਦੁੱਖਾਂ ਦਾ ਸਾਹਮਣਾ ਕੀਤਾ ਹੈ।