ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਹੋਣ ਵਾਲੇ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹਜ਼ਾਰਾਂ ਦੀ ਤਾਦਾਦ ਵਿੱਚ ਬਹੁਤ ਸਾਰੇ ਲੋਕ ਇਨ੍ਹਾਂ ਸੜਕ ਹਾਦਸਿਆਂ ਦੇ ਸ਼ਿਕਾਰ ਹੋ ਰਹੇ ਹਨ । ਹਰ ਰੋਜ਼ ਹੀ ਹੋਣ ਵਾਲੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਜਾ ਰਹੀ ਹੈ ਜਿਨਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਸਰਕਾਰ ਵੱਲੋਂ ਜਿੱਥੇ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਬਹੁਤ ਸਾਰੇ ਨਿਯਮ ਲਾਗੂ ਕੀਤੇ ਗਏ ਹਨ ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਦੀ ਉਲੰਘਣਾ ਕੀਤੇ ਜਾਣ ਨਾਲ ਵੀ ਕਈ ਹਾਦਸੇ ਵਾਪਰ ਜਾਂਦੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ।

ਹੁਣ ਭਿਆਨਕ ਹਾਦਸਾ ਵਾਪਰਨ ਤੇ ਹੋਈਆਂ ਮੌਤਾਂ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰੋਹਤਕ ਪਾਣੀਪਤ ਹਾਈਵੇ ਤੇ ਗੁਹਾਨਾ ਤੋਂ ਸਾਹਮਣੇ ਆਈ ਹੈ। ਜਿੱਥੇ ਪਿਕਅੱਪ ਗੱਡੀ ਨੂੰ ਕੈਂਟਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਅੰਬਾਂ ਨਾਲ ਭਰੀ ਹੋਈ ਪਿਕ ਅੱਪ ਗੱਡੀ ਪੰਚਰ ਹੋਣ ਤੇ ਸੜਕ ਦੇ ਕਿਨਾਰੇ ਉੱਪਰ ਖੜੀ ਕੀਤੀ ਗਈ ਸੀ।

ਉੱਥੇ ਹੀ ਤੇਜ਼ ਰਫਤਾਰ ਨਾਲ ਆ ਰਹੇ ਕੈਟਰ ਵੱਲੋ ਇਸ ਪਿਕਅੱਪ ਗੱਡੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਹੈ ਇਸ ਗੱਡੀ ਵਿਚ ਗੱਡੀ ਦੇ ਡਰਾਈਵਰ ਅਤੇ ਹੈਲਪਰ ਦੀ ਮੌਕੇ ਤੇ ਹੀ ਮੌਤ ਹੋ ਗਈ। ਇਹ ਘਟਨਾ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਵਾਪਰੀ ਹੈ। ਜਿਸ ਵਿੱਚ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਉਥੇ ਹੀ ਮ੍ਰਿਤਕਾਂ ਦੀ ਪਛਾਣ ਸੰਜੇ ਜ਼ਿਲ੍ਹਾ ਭਵਾਨੀ ਅਤੇ ਸੋਮਬੀਰ ਜਿਲ੍ਹਾ ਦਾਦਰੀ ਦੇ ਰੂਪ ਵਿਚ ਹੋਈ ਹੈ। ਇਸ ਘਟਨਾ ਵਿੱਚ ਕੈਟਰ ਦਾ ਦੋਸ਼ੀ ਡਰਾਈਵਰ ਕੈਂਟਰ ਨੂੰ ਮੌਕੇ ਤੇ ਹੀ ਛੱਡ ਕੇ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਡਰਾਈਵਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


                                       
                            
                                                                   
                                    Previous Postਪੰਜਾਬ : ਵਾਪਰਿਆ ਅਜਿਹਾ ਠੱਗੀ ਕਾਂਡ ਹਰ ਕੋਈ ਰਹਿ ਗਿਆ ਹੈਰਾਨ – ਦੇਖਿਓ ਤੁਸੀਂ ਵੀ ਕਿਤੇ ਰਗੜੇ ਨਾ ਜਾਇਓ
                                                                
                                
                                                                    
                                    Next Postਮਾੜੀ ਖਬਰ : ਬਿਜਲੀ ਦਾ ਕਰੰਟ ਲਗਣ  ਇਕੋ ਪ੍ਰੀਵਾਰ ਦੇ 6 ਮੈਂਬਰਾਂ ਦੀ ਹੋਈ ਮੌਤ , ਇਲਾਕੇ ਚ ਛਾਇਆ ਸੋਗ
                                                                
                            
               
                             
                                                                            
                                                                                                                                             
                                     
                                     
                                    




