BREAKING NEWS
Search

ਸਕੂਲਾਂ ਅਤੇ ਕਾਲਜਾਂ ਲਈ ਕੈਪਟਨ ਸਰਕਾਰ ਨੇ 21 ਜੂਨ ਤੋਂ ਕਰਤਾ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਜਿੱਥੇ ਬਹੁਤ ਸਾਰੇ ਸੂਬਿਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਪੰਜਾਬ ਦੇ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧਣ ਕਾਰਨ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਕਰੋਨਾ ਦੀ ਇਹ ਦੂਜੀ ਲਹਿਰ ਪਹਿਲੀ ਦੇ ਮੁਕਾਬਲੇ ਵਧੇਰੇ ਭਿਆਨਕ ਸਾਬਤ ਹੋਈ ਹੈ। ਕਿਉਂਕਿ ਇਸ ਕਰੋਨਾ ਕਾਰਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਖਤਮ ਹੋ ਚੁੱਕੀ ਹੈ। ਇਸ ਕਰੋਨਾ ਦੀ ਮਾਰ ਜਿਨ੍ਹਾਂ ਪਰਿਵਾਰਾਂ ਉਪਰ ਪਈ ਹੈ ਉਹ ਇਸ ਸਦਮੇ ਨੂੰ ਕਦੇ ਵੀ ਭੁੱਲ ਨਹੀਂ ਸਕਦੇ। ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਜਿਥੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਉਥੇ ਹੀ ਟੀਕਾਕਰਨ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਸਕੂਲ ਅਤੇ ਕਾਲਜਾਂ ਲਈ ਹੁਣ ਕੈਪਟਨ ਸਰਕਾਰ ਵੱਲੋਂ 21 ਜੂਨ ਤੋਂ ਇਹ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਕੂਲਾਂ ਤੇ ਕਾਲਜਾਂ ਵਿੱਚ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਵਿਦਿਅਕ ਅਦਾਰਿਆਂ ਦੇ ਵਿੱਚ ਵੀ ਹੁਣ 18 ਤੋਂ 45 ਸਾਲ ਉਮਰ ਵਰਗ ਦੇ ਸਾਰੇ ਲੋਕਾਂ ਦਾ ਟੀਕਾਕਰਣ ਕੀਤਾ ਜਾਵੇਗਾ ਜਿਸ ਵਿੱਚ ਅਧਿਆਪਕ, ਸਟਾਫ ਅਤੇ ਵਿਦਿਆਰਥੀ ਸ਼ਾਮਲ ਹੋਣਗੇ ।

ਜਿਨ੍ਹਾਂ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇਗੀ,ਸਕੂਲ ਕਾਲਜ਼ਾਂ ਵਿੱਚ ਜਿੱਥੇ ਟੀਕਾਕਰਨ ਮੁਹਿੰਮ ਆਰੰਭ ਕਰਨ ਦਾ ਐਲਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤਾ ਗਿਆ ਹੈ ਉਥੇ ਹੀ ਇਹ ਟੀਕਾਕਰਨ ਮੁਹਿੰਮ 21 ਜੂਨ ਤੋਂ ਸ਼ੁਰੂ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਹਨ। ਉੱਥੇ ਹੀ ਸਰਕਾਰ ਵੱਲੋਂ ਸੂਬੇ ਵਿਚਲੀਆਂ ਵਿਦਿਅਕ ਸੰਸਥਾਵਾਂ ਨੂੰ ਸੁਰੱਖਿਅਤ ਢੰਗ ਨਾਲ ਖੋਲ੍ਹੇ ਜਾਣ ਦੇ ਆਦੇਸ਼ ਦਿੱਤੇ ਹਨ ਅਤੇ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਵਾਸਤੇ ਆਖਿਆ ਗਿਆ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਸਥਿਤੀ ਉਪਰ ਗੱਲਬਾਤ ਕਰਦੇ ਹੋਏ ਕੇ ਰੈਸਟੋਰੈਂਟ, ਜਿੰਮ, ਦੁਕਾਨਾਂ ,ਪਾਰਲਰ ,ਪ੍ਰਾਹਣਚਾਰੀ, ਉਦਯੋਗ ਅਤੇ ਸਰਵਿਸ ਆਊਟਲੇਟਸ ਦੇ ਸਾਰੇ ਸਟਾਫ਼ ਲਈ ਵੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਤੇ ਇਨ੍ਹਾਂ ਸਾਰੇ ਕਰਮਚਾਰੀਆਂ ਦਾ ਕਰੋਨਾ ਟੀਕਾਕਰਨ ਕੀਤਾ ਜਾਵੇਗਾ। ਜਿਸ ਨਾਲ ਸਾਰੇ ਕੰਮ ਸੁਰੱਖਿਅਤ ਢੰਗ ਨਾਲ ਕੀਤੇ ਜਾ ਸਕਣ। ਪੰਜਾਬ ਵਿੱਚ ਕਰੋਨਾ ਦੀ ਸਥਿਤੀ ਨੂੰ ਕਾਬੂ ਹੇਠ ਕਰਕੇ ਜਲਦੀ ਹੀ ਪਹਿਲਾਂ ਵਾਲੀ ਸਥਿਤੀ ਪੈਦਾ ਕੀਤੀ ਜਾਵੇਗੀ।