BREAKING NEWS
Search

ਸਕੂਲਾਂ ਦੀਆਂ ਫੀਸਾਂ ਬਾਰੇ ਸੁਪ੍ਰੀਮ ਕੋਰਟ ਤੋਂ ਆਈ ਵੱਡੀ ਖਬਰ – ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿੱਚ ਸ਼ੁਰੂ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕੋਰੋਨਾ ਟੀਕਾਕਰਨ ਵੀ ਆਰੰਭ ਕਰ ਦਿੱਤਾ ਗਿਆ ਹੈ। ਇਸ ਦੇ ਬਾਵਜੂਦ ਕੇਸਾਂ ਵਿੱਚ ਕਮੀ ਨਜ਼ਰ ਨਹੀਂ ਆ ਰਹੀ। ਭਾਰਤ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਕੁਝ ਸਮੇਂ ਲਈ ਰੋਕ ਦਿੱਤਾ ਗਿਆ ਹੈ। ਉਥੇ ਹੀ ਪਿਛਲੇ ਸਾਲ ਮਾਰਚ ਵਿੱਚ ਤਾਲਾਬੰਦੀ ਕੀਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਫਿਰ ਤੋਂ ਉਹ ਹੀ ਹਾਲਾਤ ਭਾਰਤ ਵਿੱਚ ਫਿਰ ਤੋਂ ਬਣ ਗਏ ਹਨ।

ਸਕੂਲਾਂ ਦੀਆਂ ਫੀਸਾਂ ਬਾਰੇ ਸਪਰੀਮ ਕੋਰਟ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ। ਪਿਛਲੇ ਸਾਲ ਤੋਂ ਹੀ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਉੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਬੱਚਿਆਂ ਦੀਆਂ ਫੀਸਾਂ ਨੂੰ ਲੈ ਕੇ ਨਿੱਜੀ ਸਕੂਲਾਂ ਖਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਅਦਾਲਤ ਵੱਲੋਂ ਜਿੱਥੇ ਦੀ ਟਿਊਸ਼ਨ ਫੀਸ ਦਿੱਤੇ ਜਾਣ ਦੇ ਆਦੇਸ਼ ਦਿੱਤੇ ਗਏ ਸਨ ਉਥੇ ਹੀ ਨਿੱਜੀ ਸਕੂਲਾਂ ਵੱਲੋਂ ਕਈ ਫੀਸਾਂ ਵਸੂਲੀਆਂ ਜਾ ਰਹੀਆਂ ਸਨ। ਹੁਣ ਸਾਹਮਣੇ ਆਈ ਖਬਰ ਮੁਤਾਬਕ ਜਿੱਥੇ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ

ਹੁਣ ਸੁਪਰੀਮ ਕੋਰਟ ਵੱਲੋਂ ਬੱਚਿਆਂ ਦੀਆਂ ਫੀਸਾਂ ਬਾਰੇ ਵੀ ਮਾਪਿਆਂ ਲਈ ਰਾਹਤ ਦਿੰਦਾ ਹੋਇਆ ਫੈਸਲਾ ਸੁਣਾਇਆ ਗਿਆ ਹੈ। ਜਿੱਥੇ ਜਸਟਿਸ ਏ ਐਮ ਖਾਨ ਵਿਲਕਰ ਅਤੇ ਜਸਟਿਸ ਐਸ ਮਹੇਸ਼ਵਰੀ ਦੇ ਬੈਂਚ ਵੱਲੋਂ ਕੋਰਟ ਦੇ ਫੈਸਲੇ ਵਿੱਚ ਆਦੇਸ਼ ਦਿੱਤਾ ਗਿਆ ਹੈ ਕਿ ਸਾਰੇ ਨਿੱਜੀ ਸਕੂਲ ਸਲਾਨਾ ਫੀਸ ਹੀ ਵਸੂਲ ਕਰ ਸਕਦੇ ਹਨ। ਓਥੇ ਹੀ 2020- 21 ਦੇ ਸੈਸ਼ਨ ਵਿੱਚ ਵੀ ਸਾਲਾਨਾ ਫੀਸ ਵਿਚ 15 ਫ਼ੀਸਦੀ ਦੀ ਕਟੌਤੀ ਕੀਤੀ ਗਈ ਹੈ।

ਉੱਥੇ ਹੀ ਕੋਰਟ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅਗਰ ਕਈ ਮਾਪੇ ਫੀਸ ਦੇਣ ਤੋਂ ਅਸਮਰਥ ਹਨ,ਤਾਂ ਬੱਚਿਆਂ ਨੂੰ ਕਲਾਸਾਂ ਵਿੱਚ ਸ਼ਾਮਲ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਸੁਪਰੀਮ ਕੋਰਟ ਦਾ ਫੈਸਲਾ ਸਾਹਮਣੇ ਆਉਣ ਤੋਂ ਬਾਅਦ ਹੁਣ ਤੈਅ ਹੋ ਸਕੇਗਾ ਕੇ ਨਿੱਜੀ ਸਕੂਲ ਕਿੰਨੀ ਫੀਸ ਵਸੂਲ ਕਰ ਸਕਦੇ ਹਨ। ਉੱਥੇ ਹੀ ਨਿੱਜੀ ਸਕੂਲਾਂ ਵੱਲੋਂ ਵਧੇਰੇ ਫੀਸਾਂ ਵਸੂਲਣ ਦੇ ਮਾਮਲੇ ਨੂੰ ਲੈ ਕੇ ਪਿਛਲੇ ਸਾਲ ਤੋਂ ਹੁਣ ਤੱਕ ਬਹੁਤ ਸਾਰੇ ਸਕੂਲਾਂ ਦੇ ਖ਼ਿਲਾਫ਼ ਮਾਪਿਆਂ ਵੱਲੋਂ ਪ੍ਰਦਰਸ਼ਨ ਚਲਦੇ ਆ ਰਹੇ ਹਨ।