BREAKING NEWS
Search

ਸਾਵਧਾਨ : ਪੰਜਾਬ ਚ ਇਥੇ ਦੁਕਾਨਾਂ ਖੋਲਣ ਅਤੇ ਬੰਦ ਕਰਨ ਬਾਰੇ ਹੁਣੇ ਹੁਣੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਇਨ੍ਹੀਂ ਦਿਨੀਂ ਜਿੱਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਉਥੇ ਹੀ ਬਲੈਕ ਫੰਗਸ ਦੇ ਕੇਸ ਵੀ ਸਾਹਮਣੇ ਆਏ ਹਨ। ਜਿਸ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਵੇਖਿਆ ਜਾ ਰਿਹਾ ਹੈ। ਪੰਜਾਬ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਜਿੱਥੇ ਰਾਤ ਦਾ ਕਰਫਿਊ ਲਾਗੂ ਹੈ, ਉਥੇ ਹੀ ਲਗਾਈਆਂ ਗਈਆਂ ਪਾਬੰਦੀਆਂ ਨੂੰ 20 ਮਈ ਤੱਕ ਵਧਾਇਆ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜਿਲ੍ਹਿਆਂ ਦੇ ਅਧਿਕਾਰੀਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ।

ਪੰਜਾਬ ਵਿਚ ਹੁਣ ਇੱਥੇ ਦੁਕਾਨਾਂ ਖੋਲ੍ਹਣ ਅਤੇ ਬੰਦ ਕਰਨ ਬਾਰੇ ਵੀ ਇਹ ਵੱਡਾ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਦੇ ਵਿੱਚ ਅੱਜ ਇੱਥੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਕਈ ਵਧੇਰੇ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਵਿੱਚ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਉਥੇ ਹੀ ਲਾਗੂ ਕੀਤੀ ਗਈ ਤਾਲਾਬੰਦੀ ਵਿਚ ਕੁਝ ਸਮੇਂ ਲਈ ਰਾਹਤ ਦਿੱਤੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਮਜਿਸਟ੍ਰੇਟ ਵੱਲੋਂ ਸਾਰੇ ਦੁਕਾਨਦਾਰਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਅਗਰ ਕੋਈ ਵੀ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ,ਅਤੇ 31 ਮਈ ਤੱਕ ਉਸਦੀ ਦੁਕਾਨ ਨੂੰ ਵੀ ਬੰਦ ਰੱਖਿਆ ਜਾਵੇਗਾ। ਦਿੱਤੀ ਗਈ ਰਾਹਤ ਦੇ ਅਨੁਸਾਰ ਹੁਣ ਸਾਰੇ ਦੁਕਾਨਦਾਰ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਦੁਕਾਨਾਂ ਖੋਲ੍ਹ ਸਕਦੇ ਹਨ। ਜ਼ਿਲ੍ਹੇ ਅੰਦਰ ਪਹਿਲਾਂ 12 ਵਜੇ ਤੱਕ ਦੁਕਾਨਾਂ ਖੋਲਣ ਦੀ ਇਜਾਜਤ ਦਿੱਤੀ ਗਈ ਸੀ।

ਜ਼ਿਲ੍ਹੇ ਵਿੱਚ ਕੋਰੀਅਰ ਅਤੇ ਡਾਕ ਵਾਲੇ ਵੀ ਸ਼ਾਮ 8 ਵਜੇ ਤੱਕ ਲੋਕਾਂ ਨੂੰ ਘਰਾਂ ਵਿੱਚ ਪਾਰਸਲ ਦੇ ਸਕਦੇ ਹਨ। ਸਪਲਾਈ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਕੋਲ ਪ੍ਰਸ਼ਾਸਨ ਵੱਲੋਂ ਜਾਰੀ ਕੀਤਾ ਗਿਆ ਪਾਸ ਹੋਣਾ ਲਾਜ਼ਮੀ ਹੈ। ਨਵੀਆਂ ਹਦਾਇਤਾਂ ਦੇ ਅਨੁਸਾਰ ਸ਼ਾਮ 8 ਵਜੇ ਤੱਕ ਪੱਕੇ ਹੋਏ ਭੋਜਨ ਦੀ ਘਰ ਵਿੱਚ ਸਪਲਾਈ ਕੀਤੀ ਜਾ ਸਕਦੀ ਹੈ, ਉਥੇ ਹੀ ਖਾਣ ਪੀਣ ਵਾਲੇ ਰੈਸਟੋਰੈਂਟ ਦੁਪਹਿਰ 1 ਵਜੇ ਤੱਕ ਖੋਲ੍ਹੇ ਜਾ ਸਕਦੇ ਹਨ।