BREAKING NEWS
Search

ਹਵਾਈ ਯਾਤਰਾ ਕਰਨ ਵਾਲੇ ਇਹਨਾਂ ਪੰਜਾਬੀਆਂ ਲਈ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਤੋਂ ਹੀ ਕਰੋਨਾ ਕਾਰਨ ਅੰਤਰਰਾਸ਼ਟਰੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਕਿਉਂਕਿ ਪਿਛਲੇ ਸਾਲ ਮਾਰਚ ਵਿੱਚ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਤਬਦੀਲੀਆਂ ਹੋ ਗਈਆਂ ਸਨ। ਜਿਸ ਦਾ ਹਰ ਇੱਕ ਇਨਸਾਨ ਦੀ ਜ਼ਿੰਦਗੀ ਉੱਪਰ ਅਸਰ ਪਿਆ ਹੈ। ਕਰੋਨਾ ਦੇ ਕਾਰਨ ਕੀਤੀ ਗਈ ਤਾਲਾਬੰਦੀ ਨੂੰ ਲੈ ਕੇ ਲੋਕਾਂ ਦੇ ਆਰਥਿਕ ਜੀਵਨ ਉਪਰ ਵੀ ਇਸ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕਿਉਂਕਿ ਕਰੋਨਾ ਕਾਰਨ ਬਹੁਤ ਸਾਰੇ ਰੋਜ਼ਗਾਰ ਬੰਦ ਹੋਣ ਕਾਰਨ ਲੋਕਾਂ ਦਾ ਕੰਮ ਕਾਜ ਠੱਪ ਹੋ ਗਿਆ ਜਿਸ ਕਾਰਨ ਲੋਕਾਂ ਨੂੰ ਭਾਰੀ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ।

ਹਵਾਈ ਯਾਤਰਾ ਕਰਨ ਵਾਲੇ ਇਹਨਾਂ ਪੰਜਾਬੀਆਂ ਲਈ ਇਹ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਉਥੇ ਹੀ ਦਿੱਲੀ ਵਿੱਚ ਵੀ ਵਧ ਰਹੇ ਕਰੋਨਾ ਕੇਸਾਂ ਦੇ ਕਾਰਨ ਘਰੇਲੂ ਉਡਾਨਾਂ ਪ੍ਰਭਾਵਿਤ ਹੋ ਰਹੀਆਂ ਹਨ। ਕਰੋਨਾ ਦੇ ਕਾਰਨ ਯਾਤਰੀਆਂ ਦੀ ਗਿਣਤੀ ਵਿਚ ਵੀ ਭਾਰੀ ਕਮੀ ਆਈ ਹੈ।

ਹੁਣ ਆਦਮਪੁਰ ਦੇ ਹਵਾਈ ਅੱਡੇ ਤੋਂ ਦਿੱਲੀ, ਮੁੰਬਈ ਤੇ ਜੈਪੁਰ ਸਪਾਈਸਜੈੱਟ ਦੀ ਫ਼ਲਾਈਟ ਦੇ ਵੀ ਰੱਦ ਹੋਣ ਦੇ ਅਸਾਰ ਦਿਖਾਈ ਦੇ ਰਹੇ ਹਨ। ਕਿਉਂਕਿ ਮਿਲੀ ਜਾਣਕਾਰੀ ਮੁਤਾਬਕ 30 ਅਪ੍ਰੈਲ,1 ਮਈ ਤੋਂ ਦਿੱਲੀ ਤੋਂ ਆਦਮਪੁਰ, ਮੁੰਬਈ ਤੋਂ ਆਦਮਪੁਰ 2 ਮਈ ਤੱਕ, ਆਦਮਪੁਰ ਤੋ ਜੈਪੁਰ ਲਈ 30 ਮਈ ਤੱਕ ਸਪਾਈਸਜੈੱਟ ਦੀ ਫਲਾਈਟ ਰੱਦ ਰਹੇਗੀ। ਯਾਤਰੀਆਂ ਦੀ ਕਮੀ ਨੂੰ ਦੇਖਦੇ ਹੋਏ ਫ਼ਲਾਈਟ ਦੇ ਸੰਚਾਲਨ ਵੱਲੋਂ ਬਹੁਤ ਗੰਭੀਰਤਾ ਨਾਲ ਸੋਚਦੇ ਹੋਏ ਫਲਾਈਟ ਬੰਦ ਨਾ ਕਰਨ ਦਾ ਫੈਸਲਾ ਲੈਂਦੇ ਹੋਏ, ਫਲਾਈਟ ਰੱਦ ਕਰਨ ਦੀ ਸੂਚਨਾ ਦਿੱਤੀ ਗਈ ਹੈ।

ਪਿਛਲੇ ਦਿਨਾਂ ਤੋਂ ਦਿੱਲੀ ਆਦਮਪੁਰ ਦਿੱਲੀ ਫਲਾਈਟ ਨੂੰ ਰੱਦ ਕੀਤਾ ਜਾ ਰਿਹਾ ਹੈ ਜਿਸ ਕਾਰਨ ਦਿੱਲੀ ਤੋਂ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਉਂਕਿ ਕਿਸਾਨੀ ਸੰਘਰਸ਼ ਦੇ ਕਾਰਨ ਪਹਿਲਾਂ ਹੀ ਯਾਤਰੀਆਂ ਨੂੰ ਸੜਕ ਤੇ ਰੇਲਵੇ ਰਸਤੇ ਰਾਹੀਂ ਪਰੇਸ਼ਾਨੀ ਆ ਰਹੀ ਹੈ। ਹੁਣ ਹਵਾਈ ਉਡਾਣ ਦੇ ਰੱਦ ਹੋਣ ਨਾਲ ਵਪਾਰਕ ਯਾਤਰੀਆਂ ਲਈ ਪ੍ਰੇਸ਼ਾਨੀ ਵਧ ਗਈ ਹੈ।