BREAKING NEWS
Search

ਹਸਪਤਾਲ ਦਾਖਲ ਹੋਈ ਸਾਬਕਾ ਮੰਤਰੀ ਹਰਸਿਮਰਤ ਬਾਦਲ ਬਾਰੇ ਹੁਣ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਨੂੰਨਾਂ ਨੂੰ ਰੱਦ ਕਰਵਾਏ ਜਾਣ ਦੇ ਮਾਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ। ਉਸ ਸਮੇਂ ਹੀ ਭਾਜਪਾ ਅਕਾਲੀ ਦਲ ਦਾ ਗੱਠਜੋੜ ਟੁੱਟ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਪੀਲ ਕੀਤੀ ਗਈ ਸੀ। ਕੱਲ੍ਹ ਤੋਂ ਫਿਰ ਹਰਸਿਮਰਤ ਕੌਰ ਬਾਦਲ ਚਰਚਾ ਵਿੱਚ ਹੈ। ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਣ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

ਇਹ ਘਟਨਾ ਕੱਲ੍ਹ ਸ਼ਨੀਵਾਰ ਸ਼ਾਮ ਦੀ ਹੈ। ਜਦੋਂ ਉਨ੍ਹਾਂ ਨੂੰ ਸਾਹ ਲੈਣ ਵਿਚ ਤਕਲੀਫ ਹੋਈ ਤਾਂ, ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਹਸਪਤਾਲ ਲੈ ਜਾਇਆ ਗਿਆ ਸੀ। ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੀ ਲਾਗ ਨੂੰ ਵੇਖਦੇ ਹੋਏ , ਉਨ੍ਹਾਂ ਪ੍ਰਤੀ ਸਭ ਲੋਕਾਂ ਵਲੋ ਚਿੰਤਾ ਜਤਾਈ ਜਾ ਰਹੀ ਸੀ। ਉਥੇ ਹੀ ਹੁਣ ਹਸਪਤਾਲ ਦਾਖਲ ਹੋਈ ਸਾਬਕਾ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਹੁਣ ਖਬਰ ਸਾਹਮਣੇ ਆਈ ਹੈ। ਜਿੱਥੇ ਕੱਲ ਸ਼ਾਮ ਹਰਸਿਮਰਤ ਕੌਰ ਬਾਦਲ ਨੂੰ ਸਾਹ ਲੈਣ ਦੀ ਤਕਲੀਫ ਮਗਰੋਂ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ ।

ਦਾਖਲ ਕਰਵਾਉਣ ਤੋਂ ਬਾਅਦ ਪੀ ਜੀ ਆਈ ਚੰਡੀਗੜ੍ਹ ਵਿੱਚ ਹੀ ਉਹਨਾਂ ਦਾ ਕਰੋਨਾ ਟੈਸਟ ਕੀਤਾ ਗਿਆ ਸੀ। ਹਰਸਿਮਰਤ ਕੌਰ ਬਾਦਲ ਦੀ ਹਾਲਤ ਵਿੱਚ ਸੁਧਾਰ ਹੋਣ ਤੇ ਅਤੇ ਉਨ੍ਹਾਂ ਦੀ ਰਿਪੋਰਟ ਵੀ ਨੈਗੇਟਿਵ ਆਉਣ ਤੇ ਉਨ੍ਹਾਂ ਨੂੰ ਕੱਲ ਦੇਰ ਰਾਤ ਹੀ ਹਸਪਤਾਲ ਤੋਂ ਛੁੱਟੀ ਕਰ ਦਿੱਤੀ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਕਾਰਨ ਕੀ ਹਸਪਤਾਲ ਜਾਣਾ ਪਿਆ ਸੀ। ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਨ।

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨਾ ਦਾ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਭਾਜਪਾ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਾਪਸ ਲੈਣ ਤੇ ਹਰਸਿਮਰਤ ਕੌਰ ਬਾਦਲ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਇਹ ਅਸਤੀਫਾ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਸਤੰਬਰ ਵਿੱਚ ਦੇ ਦਿੱਤਾ ਸੀ।