BREAKING NEWS
Search

ਹਸਪਤਾਲ ਦੇ ਅੰਦਰੋਂ ਆਈ ਡਾਕਟਰ ਮਨਮੋਹਨ ਸਿੰਘ ਬਾਰੇ ਇਹ ਵੱਡੀ ਖਬਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਫਿਲਹਾਲ ਸਥਿਰ ਹੈ ਤੇ ਉਨ੍ਹਾਂ ਦੀ ਮੈਡੀਕਲ ਜਾਂਚ ਜਾਰੀ ਹੈ। ਡਾ. ਸਿੰਘ ਨੂੰ ਐਤਵਾਰ ਰਾਤ ਛਾਤੀ ‘ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਾਖ਼ਲ ਕਰਵਾਇਆ ਗਿਆ ਸੀ।

ਸੂਤਰਾਂ ਮੁਤਾਬਕ ਉਨ੍ਹਾਂ ਨੂੰ ਕੁਝ ਨਵੀਆਂ ਦਵਾਈਆਂ ਦਿੱਤੀਆਂ ਗਈਆਂ ਸਨ ਜਿਸ ਕਾਰਨ ਉਨ੍ਹਾਂ ਦੀ ਸਿਹਤ ‘ਚ ਖ਼ਰਾਬੀ ਆਈ। ਫਿਲਹਾਲ ਉਹ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ। ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਪ੍ਰਧਾਨ ਮੰਤਰੀ ਦੀ ਹਾਲਤ ਸਥਿਰ ਹੈ। ਉਹ ਨਿਗਰਾਨੀ ਅਧੀਨ ਹਨ।

ਸੂਤਰਾਂ ਨੇ ਦੱਸਿਆ ਕਿ ਏਮਜ਼ ਕਾਰਡੀਓਥੋਰੈਸਿਕ ਸੈਂਟਰ ‘ਚ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ। ਉਨ੍ਹਾਂ ਨੂੰ ਹਸਪਤਾਲ ਦੇ ਕਾਰਡਿਓਥਰੈਸਿਸ ਵਾਰਡ ‘ਚ ਦਾਖ਼ਲ ਕਰਾਇਆ ਗਿਆ ਹੈ। ਉਨ੍ਹਾਂ ਦੇ ਟੈਸਟ ਲਗਾਤਾਰ ਹੋ ਰਹੇ ਹਨ ਤੇ ਮੈਡੀਕਲ ਜਾਂਚ ਜਾਰੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵਿਟਰ ‘ਤੇ ਸਿਹਤਮੰਦ ਹੋਣ ਦੀ ਕਾਮਨਾ ਕਰਦਿਆਂ ਲਿਖਿਆ,
” ਮੈਂ ਡਾ. ਮਨਮੋਹਨ ਸਿੰਘ ਜੀ ਦੀ ਸਿਹਤ ਨੂੰ ਲੈ ਕੇ ਬਹੁਤ ਚਿੰਤਤ ਹਾਂ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ। ਪੂਰਾ ਭਾਰਤ ਆਪਣੇ ਸਾਬਕਾ ਪ੍ਰਧਾਨ ਮੰਤਰੀ ਲਈ ਅਰਦਾਸ ਕਰ ਰਿਹਾ ਹੈ। ”


ਕਾਂਗਰਸ ਪਾਰਟੀ ਨੇ ਟਵਿੱਟਰ ‘ਤੇ ਲਿਖਿਆ ਕਿ
” ਅਸੀਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਜਲਦੀ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ”


ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਨੇ ਕਿਹਾ,
” ਸਾਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਦੇ ਬੀਮਾਰ ਹੋਣ ਬਾਰੇ ਜਾਣਕਾਰੀ ਮਿਲੀ ਹੈ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ”

ਸਾਲ 2009 ‘ਚ ਡਾ. ਸਿੰਘ ਦੀ ਬਾਈਪਾਸ ਸਰਜਰੀ ਵੀ ਏਮਜ਼ ‘ਚ ਹੀ ਹੋਈ ਸੀ। ਡਾ. ਮਨਮੋਹਨ ਸਿੰਘ 2004 ਤੋਂ 2014 ਤਕ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਬਿਰਾਜਮਾਨ ਰਹਿ ਚੁੱਕੇ ਹਨ। ਮੌਜੂਦਾ ਸਮੇਂ ਤੋਂ ਉਹ ਕਾਂਗਰਸ ਦੇ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |