BREAKING NEWS
Search

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਸੁਖਬੀਰ , ਮਜੀਠੀਆ ਅਤੇ ਹਰਸਿਮਰਤ ਬਾਦਲ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ ਮਚੀ ਹਲਚਲ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸੁਖਬੀਰ ਬਾਦਲ ,ਹਰਸਿਮਰਤ ਕੌਰ ਬਾਦਲ ,ਬਿਕਰਮਜੀਤ ਮਜੀਠੀਆ ਸਮੇਤ ਕਈ ਵੱਡੇ ਆਗੂ ਹੋਏ ਗ੍ਰਿਫ਼ਤਾਰ:ਦਿੱਲੀ ਵਿੱਚ 1984 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ “ਸੱਚ ਦੀ ਕੰਧ” ਤੋਂ ਰਾਹੁਲ ਗਾਂਧੀ ਦੇ ਘਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਸੀ। ਇਹ ਰੋਸ ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ,,,,, ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੱਢਿਆ ਜਾ ਰਿਹਾ ਸੀ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ,ਬਿਕਰਮਜੀਤ ਸਿੰਘ ਮਜੀਠੀਆ ,ਮਨਜੀਤ ਸਿੰਘ ਜੀ.ਕੇ. ਮਨਜਿੰਦਰ ਸਿੰਘ ਸਿਰਸਾ ਸਮੇਤ ਕਈ ਵੱਡੇ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮੌਕੇ ’84 ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।ਇਸੇ ਦੌਰਾਨ ਇਸ ਮਾਰਚ ਵਿੱਚ ਭਾਰੀ ਗਿਣਤੀ ਵਿੱਚ ਲੋਕ ਕਾਲੀਆਂ ਝੰਡੀਆਂ ਲੈ ਕੇ ’84 ਦੇ ਪੀੜਤਾ ਨੂੰ ਇਨਸਾਫ ਦਿਵਾਉਣ ਲਈ ਆਪਣਾ ਬਣਦਾ ਯੋਗਦਾਨ ਪਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ 34 ਸਾਲ ਬਾਅਦ ਵੀ ਅੱਜ ਤੱਕ ਜੋ ,,,,, ਦਿੱਲੀ ਦੰਗਿਆਂ ਦੇ ਦੋਸ਼ੀ ਸ਼ਰੇਆਮ ਆਜ਼ਾਦ ਘੁੰਮ ਰਹੇ ਹਨ, ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜਾਵਾਂ ਦਿੱਤੀਆਂ ਜਾਣ, ਜਿਸ ਕਰਕੇ ਅੱਜ ਇਹ ਰੋਸ ਮਾਰਚ ਕੱਢਿਆ ਜਾ ਰਿਹਾ ਸੀ ਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਿਹਾ ਹੈ ।

ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਸਥਿਤ ਸੱਚ ਦੀ ਕੰਧ ਤੋਂ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ ਜੋ ਕਾਂਗਰਸ ਦੇ ਕੁਲ ਹਿੰਦ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਤੱਕ ਜਾਵੇਗਾ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ