BREAKING NEWS
Search

ਹੁਣੇ ਹੁਣੇ ਕੋਰੋਨਾ ਪੀੜਤ ਮਸ਼ਹੂਰ ਦੋੜਾਕ ਮਿਲਖਾ ਸਿੰਘ ਬਾਰੇ ਆਈ ਇਹ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਕਰੋਨਾ ਵਾਇਰਸ ਦੇ ਕਹਿਰ ਕਾਰਨ ਕਈ ਸਾਰੀਆਂ ਕੀਮਤੀ ਜਾਨਾਂ ਅਤੇ ਕਈ ਵੱਡੀਆਂ ਹਸਤੀਆਂ ਇਸ ਸੰਸਾਰ ਤੋਂ ਰੁਖ਼ਸਤ ਹੋ ਚੁੱਕੀਆਂ ਹਨ ਜਿਸ ਨਾਲ ਬਹੁਤ ਵੱਡਾ ਘਾਟਾ ਪਿਆ ਹੈ। ਓਥੇ ਹੀ ਜੇਕਰ ਖੇਡ ਜਗਤ ਜਾਂ ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਇਸ ਸਮੇਂ ਕਰੋਨਾ ਵਾਇਰਸ ਦਾ ਪ੍ਰਭਾਵ ਵੱਧ ਚੜ੍ਹ ਕੇ ਦੇਖਿਆ ਜਾ ਰਿਹਾ ਹੈ। ਕਿਉਂਕਿ ਲਗਾਤਾਰ ਮੰਦਭਾਗੀਆਂ ਖਬਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਤਰ੍ਹਾਂ ਹੁਣ ਖੇਡ ਜਗਤ ਨਾਲ ਸਬੰਧ ਰੱਖਣ ਵਾਲੀ ਇਸ ਮਸ਼ਹੂਰ ਹਸਤੀ ਨਾਲ ਸੰਬੰਧਿਤ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਹਰ ਪਾਸੇ ਚਰਚਾ ਹੋ ਰਹੀ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਚਿੰਤਾ ਵਿੱਚ ਨਜ਼ਰ ਆ ਰਹੇ ਹਨ।

ਭਾਵੇਂ ਕਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਸਮੇਂ ਸਮੇਂ ਤੇ ਪ੍ਰਸ਼ਾਸ਼ਨ ਵੱਲੋਂ ਅਤੇ ਸਿਹਤ ਵਿਭਾਗ ਵੱਲੋਂ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਪਰ ਕਰੋਨਾ ਵਾਇਰਸ ਕਾਰਨ ਬਣੇ ਹਾਲਾਤ ਠੀਕ ਹੋਣ ਦਾ ਨਾਮ ਨਹੀਂ ਲੈ ਰਹੇ ਇਸੇ ਤਰ੍ਹਾਂ ਹੁਣ ਇਹ ਮੰਦਭਾਗੀ ਖ਼ਬਰ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਨਾਲ ਸਬੰਧਿਤ ਆ ਰਹੀ ਹੈ।

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਿਲਖਾ ਸਿੰਘ ਕੁਝ ਦਿਨ ਪਹਿਲਾਂ ਕਰੋਨਾ ਸੰਕਰਮਿਤ ਪਾਈ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਵੱਲੋਂ ਖੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ ਗਿਆ ਸੀ। ਪਰ ਇਸ ਸਮੇਂ ਦੌਰਾਨ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਾ ਹੋਣ ਕਾਰਨ ਕਰਕੇ ਅਤੇ ਉਨ੍ਹਾਂ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਜੇਰੇ ਇਲਾਜ਼ ਲਈ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਲਿਜਾਇਆ ਗਿਆ ਸੀ। ਜਿੱਥੇ ਉਨ੍ਹਾਂ ਨੂੰ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ।

ਪਰ ਇਸ ਸਮੇਂ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਉਹਨਾਂ ਦੀ ਸਿਹਤ ਠੀਕ ਹੈ ਅਤੇ ਹਾਲਾਤ ਸਟੇਬਲ ਹਨ। ਪਰ ਜਦੋ ਇਸ ਸੰਬੰਧੀ ਉਨ੍ਹਾਂ ਦੇ ਪ੍ਰਸੰਸਕਾਂ ਨੂੰ ਇਹ ਖ਼ਬਰ ਮਿਲੀ ਤਾਂ ਉਸ ਸਮੇ ਤੋ ਹਰ ਪਾਸੇ ਇਸ ਦੀ ਚਰਚਾ ਹੋਣੀ ਸ਼ੁਰੂ ਹੋ ਗਈ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਦੀ ਚੰਗੀ ਸਿਹਤ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।