BREAKING NEWS
Search

ਹੁਣੇ ਹੁਣੇ ਪੰਜਾਬੀ ਫਿਲਮ ਇੰਡਸਟਰੀ ਚ ਛਾਇਆ ਸੋਗ ਹੋਈ ਮਸ਼ਹੂਰ ਹਸਤੀ ਯੋਗਰਾਜ ਦੀ ਅਚਾਨਕ ਮੌਤ

ਹੋਈ ਮਸ਼ਹੂਰ ਹਸਤੀ ਯੋਗਰਾਜ ਦੀ ਅਚਾਨਕ ਮੌਤ

ਸਾਲ 2021 ਦੀ ਆਮਦ ਤੇ ਵੀ ਦੁੱਖ ਭਰੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਜਿੱਥੇ ਦੁਨੀਆਂ ਇਸ ਨਵੇਂ ਵਰ੍ਹੇ ਨੂੰ ਖੁਸ਼ਾਮਦੀਦ ਆਖ ਰਹੀ ਹੈ ਉੱਥੇ ਹੀ ਅਜਿਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਲੋਕਾਂ ਨੂੰ ਸੋਗਮਈ ਮਾਹੌਲ ਦੇ ਰਹੀਆਂ ਹਨ। ਪਿਛਲੇ ਸਾਲ ਦੇ ਵਿੱਚ ਵੀ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਨੂੰ ਗੁਆ ਦਿੱਤਾ ਹੈ ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਵਿੱਚ ਦੁਖਦਾਈ ਖਬਰਾਂ ਦਾ ਆਉਣਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ।

ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਸਾਲ 2020 ਦੇ ਵਿੱਚ ਇਨੀਆ ਮਹਾਨ ਸ਼ਖ਼ਸੀਅਤਾਂ ਸਾਡੇ ਤੋਂ ਹਮੇਸ਼ਾ ਲਈ ਵਿਛੜ ਜਾਣਗੀਆਂ ,ਕਿਸੇ ਨੇ ਸੋਚਿਆ ਵੀ ਨਹੀਂ ਸੀ। ਇੱਕ ਤਾਂ ਕਰੋਨਾ ਮਹਾਮਾਰੀ ਨੇ ਲੋਕਾਂ ਨੂੰ ਇਨ੍ਹਾਂ ਤੋੜਕੇ ਰੱਖ ਦਿੱਤਾ ਕਿ ਮੁੜ ਉਹਨਾਂ ਨੂੰ ਪੈਰਾਂ ਸਿਰ ਹੋਣ ਲਈ ਮੁ-ਸ਼-ਕਿ-ਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਥੇ ਹੀ ਆਏ ਦਿਨ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖ਼ਬਰ ਆਈ ਰਹਿੰਦੀ ਹੈ। ਜਿਸ ਨਾਲ ਦੇਸ਼ ਦੇ ਹਾਲਾਤਾਂ ਉੱਤੇ ਵੀ ਗਹਿਰਾ ਅਸਰ ਪੈਂਦਾ ਹੈ। ਪਿਛਲੇ ਸਾਲ ਦੇ ਵਿੱਚ ਫਿਲਮੀ ਜਗਤ, ਖੇਡ ਜਗਤ, ਸੰਗੀਤ ਜਗਤ,ਧਾਰਮਿਕ ਜਗਤ ਅਤੇ ਰਾਜਨੀਤਿਕ ਜਗਤ ਵਿੱਚੋਂ ਕਈ ਸਖਸ਼ੀਅਤਾਂ ਆਪਣੀ ਸੰਸਾਰਕ ਯਾਤਰਾ ਨੂੰ ਪੂਰਾ ਕਰ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਨਿਵਾਜ਼ੀਆ ਹਨ।

ਹੁਣ ਇਕ ਮਸ਼ਹੂਰ ਹਸਤੀ ਦੀ ਹੋਈ ਅਚਾਨਕ ਮੌਤ ਨਾਲ ਪੰਜਾਬੀ ਇੰਡਸਟਰੀ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮਸ਼ਹੂਰ ਪੰਜਾਬੀ ਫਿਲਮ ਉੱਘੇ ਨਾਟਕਕਾਰ ਜੋਗਰਾਜ ਸੇਢਾ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਤੇ ਹੁਣ ਲੰਮੀ ਬਿਮਾਰੀ ਤੋਂ ਪਿੱਛੋਂ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ । ਉਹ 75 ਵਰ੍ਹਿਆਂ ਦੇ ਸਨ। ਉਨ੍ਹਾਂ ਨੂੰ ਕੌਮੀ ਪੱਧਰ ਤੇ ਪੰਜਾਬੀ ਫਿਲਮ ਚੰਨ ਪ੍ਰਦੇਸੀ ਅਤੇ ਹਿੰਦੀ ਫ਼ਿਲਮ ਵਾਰਿਸ ਦੇ ਨਿਰਮਾਣ ਤੇ ਅਵਾਰਡ ਹਾਸਲ ਹੋਇਆ ਸੀ।

ਉਨ੍ਹਾਂ ਨੇ ਬਤੌਰ ਜੇ ਈ ਆਪਣੀ ਸੇਵਾ ਪੰਜਾਬ ਸਟੇਟ ਕਾਰਪੋਰੇਸ਼ਨ ਲਿਮਟਿਡ ਵਿੱਚ ਸ਼ੁਰੂ ਕੀਤੀ ਸੀ। ਬਾਅਦ ਵਿੱਚ ਉਹ ਕਾਰਪੋਰੇਸ਼ਨ ਦੇ ਲੋਕ ਸੰਪਰਕ ਵਿਭਾਗ ਵਿਚ ਸਹਾਇਕ ਡਾਇਰੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਨਾਂ ਦੇ ਦਿਹਾਂਤ ਦੀ ਖ਼ਬਰ ਸੁਣਦੇ ਸਾਰ ਹੀ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ ਹੈ। ਕਾਰਪੋਰੇਸ਼ਨ ਦੇ ਸਮੂਹ ਅਫਸਰਾਂ ਤੇ ਕਰਮਚਾਰੀਆਂ ਵੱਲੋਂ ਉੱਘੇ ਨਾਟਕਕਾਰ ਯੋਗਰਾਜ ਸੇਢਾ ਦੇ ਦਿਹਾਂਤ ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।