BREAKING NEWS
Search

ਹੁਣੇ ਹੁਣੇ ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ, ਛਾਇਆ ਇਲਾਕੇ ਚ ਸੋਗ

ਆਈ ਤਾਜਾ ਵੱਡੀ ਖਬਰ

ਸਾਰੀ ਦੁਨੀਆਂ ਵੱਲੋਂ ਬੜੀ ਬੇਸਬਰੀ ਨਾਲ 2021 ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਤਾਂ ਜੋ 2020 ਦੇ ਵਿਚ ਸ਼ੁਰੂ ਹੋਏ ਦੁੱਖਾਂ ਦਾ ਅੰਤ ਹੋ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਬਾਰੇ ਸੋਚਿਆ ਗਿਆ ਸੀ ਜਿਨ੍ਹਾਂ ਨੂੰ ਉਹ ਪਿਛਲੇ ਸਾਲ ਨਹੀਂ ਪੂਰਾ ਕਰ ਸਕੇ। ਪਰ ਇਸ ਸਾਲ ਦੀ ਸ਼ੁਰੂਆਤ ਵਿੱਚ ਵੀ ਆ ਰਹੀਆਂ ਮੰ-ਦ-ਭਾ-ਗੀ-ਆਂ ਖਬਰਾਂ ਨੇ ਉਨ੍ਹਾਂ ਸੁਪਨਿਆਂ ਨੂੰ ਤੋੜ ਕੇ ਰੱਖ ਦਿੱਤਾ ਹੈ। ਬਹੁਤ ਸਾਰੇ ਲੋਕਾਂ ਨੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੋਂ ਪਹਿਲਾਂ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਆਏ ਦਿਨ ਹੀ ਸੜਕ ਹਾਦਸਿਆਂ ਦੇ ਵਿਚ ਹੋ ਰਹੇ ਵਾਧੇ ਕਾਰਨ ਬਹੁਤ ਸਾਰੇ ਪਰਿਵਾਰਾਂ ਦੇ ਮੈਂਬਰ ਉਨ੍ਹਾਂ ਨੂੰ ਹਮੇਸ਼ਾ ਲਈ ਛੱਡ ਕੇ ਜਾ ਚੁੱਕੇ ਹਨ।

ਜਿਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਮੰਜ਼ਿਲ ਤੇ ਪਹੁੰਚਣ ਲਈ ਵਾਹਨਾਂ ਰਾਹੀਂ ਸਫ਼ਰ ਕੀਤਾ ਜਾਂਦਾ ਹੈ। ਪਰ ਕੁਝ ਲੋਕਾਂ ਦੀ ਕਿਸਮਤ ਵਿੱਚ ਇਹ ਉਨ੍ਹਾਂ ਦਾ ਆਖ਼ਰੀ ਸਫ਼ਰ ਕਦੋਂ ਬਣ ਜਾਵੇ ਕਿਸੇ ਨੂੰ ਕੁਝ ਪਤਾ ਨਹੀਂ। ਬਹੁਤ ਸਾਰੇ ਅਜਿਹੇ ਹਾਦਸੇ ਕਿਸੇ ਨਾ ਕਿਸੇ ਦੀ ਅਣਗਹਿਲੀ ਕਾਰਨ ਵੀ ਵਾਪਰ ਜਾਂਦੇ ਹਨ,ਜਿਸ ਦਾ ਖਮਿਆਜ਼ਾ ਕਈ ਬਾਰ ਬਹੁਤ ਸਾਰੇ ਬੇਕਸੂਰ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਹੁਣ ਪੰਜਾਬ ਵਿਚ ਇਕ ਫਿਰ ਵਾਪਰੇ ਕਹਿਰ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਪਾ ਮੰਡੀ ਦੀ ਹੈ। ਜਿੱਥੇ ਤਾਜੋ ਕੈਂਚੀਆਂ ਦੇ ਬਾਹਰ ਬੱਸ ਸਟੈਂਡ ਦੇ ਨਜ਼ਦੀਕ ਇਹ ਹਾਦਸਾ ਹੋਇਆ ਹੈ। ਇਹ ਹਾਦਸਾ ਇਕ ਮੋਟਰ ਸਾਈਕਲ ਸਵਾਰ ਦੇ ਮਿੰਨੀ ਬਸ ਦੀ ਲਪੇਟ ਵਿੱਚ ਆਉਣ ਕਾਰਨ ਵਾਪਰਿਆ ਹੈ। ਟੱਕਰ ਇੰਨੀ ਭਿ-ਆ-ਨ-ਕ ਸੀ ਕਿ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਉਸ ਦੇ ਨਾਲ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਮਿੰਨੀ ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਪੁਲਿਸ

ਨੂੰ ਮਿਲਦੇ ਸਾਰ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਤੇ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ । ਮ੍ਰਿਤਕ ਦੀ ਪਹਿਚਾਣ ਸ਼ਿਵਮ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਤਪਾ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।