BREAKING NEWS
Search

ਹੁਣੇ ਹੁਣੇ ਪੰਜਾਬ ਚ ਇਸ ਜਗ੍ਹਾ ਇਕ ਹੋਰ ਮਰੀਜ ਮਿਲਿਆ ਪੌਜੇਟਿਵ – ਪਰਮਾਤਮਾ ਸੁਖ ਰਖੇ

ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਾਰਤ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤਾਂ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 22 ਹੋ ਗਈ ਹੈ।

ਤਾਜ਼ਾ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਪੀ.ਜੀ ਮਾਲਕਣ ਦੀ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ, ਜਿਸ ਦੀ ਜਾਣਕਾਰੀ ਸਿਵਲ ਸਰਜਨ ਵੱਲੋਂ ਸਾਂਝੀ ਕੀਤੀ ਗਈ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ 3 ਲੜਕੀਆਂ ਦੀ ਰਿਪੋਰਟ ਨੇਗੀਟਿਵ ਆਈ ਹੈ। ਬੀਤੇ ਦਿਨ ਨਵਾਂਸ਼ਹਿਰ ‘ਚ ਕੋਰੋਨਾਵਾਇਰਸ ਦੇ 7 ਹੋਰ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।

ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਮੱਦੇਨਜ਼ਰ ਰੱਖਦਿਆਂ ਸੂਬਾ ਸਰਕਾਰ ਨੇ ਪੰਜਾਬ ਨੂੰ ਲਾਕਡਾਊਨ ਕਰ ਦਿੱਤਾ ਹੈ। ਅੱਜ ਸਵੇਰੇ 6 ਵਜੇ ਤੋਂ ਸੂਬੇ ਅੰਦਰ ਲਾਕਡਾਊਨ ਸ਼ੁਰੂ ਹੋ ਗਿਆ ਹੈ, ਜੋ 31 ਮਾਰਚ ਰਾਤ 9 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਪੰਜਾਬ ‘ਚ ਧਾਰਾ 144 ਵੀ ਲਾਗੂ ਕਰ ਦਿੱਤੀ ਗਈ ਹੈ ਤੇ ਜਨਤਕ ਥਾਂਵਾਂ ‘ਤੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ ਹੈ।