BREAKING NEWS
Search

ਹੁਣੇ ਹੁਣੇ ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ- ਦੇਖੋ ਵੀਡੀਓ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਰਾਲੀ ਦਾ ਧੂੰਆਂ ਇੱਕ ਵਾਰ ਫੇਰ ਜਾਨਲੇਵਾ ਹੋਣ ਲੱਗਾ ਹੈ। ਪਰਾਲੀ ਦੇ ਧੂੰਏ ਕਾਰਨ ਅੱਜ ਰਾਮਪੁਰਾ ਫੂਲ ਕੋਲ ,,,,,, ਲਹਿਰਾ ਮੁਹਬੱਤ ਨੇੜੇ ਨੈਸ਼ਨਲ ਹਾਈਵੇ-7 ‘ਤੇ ਵੱਡਾ ਸੜਕ ਹਾਦਸਾ ਵਾਪਰਿਆ। ਪਰਾਲੀ ਦੇ ਧੂੰਏਂ ਦੀ ਸੰਘਣੀ ਚਾਦਰ ਕਾਰਨ 9 ਵਾਹਨ ਆਪਸ ਵਿੱਚ ਬੁਰੀ ਤਰ੍ਹਾਂ ਟਕਰਾ ਗਏ। ਇਸ ਟੱਕਰ ਵਿੱਚ 8 ਕਾਰਾਂ ਤੇ ਇੱਕ ਕੈਂਟਰ ਸ਼ਾਮਲ ਸੀ।

ਹਾਦਸਾ ਇੰਨਾ ਭਿਆਨਕ ਸੀ ਕਿ ਸਾਰੇ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਗਨੀਮਤ ਰਹੀ ਕਿ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਕੁਝ ਵਾਹਨ ਚਾਲਕ ਇਸ ਹਾਦਸੇ ਵਿੱਚ ਜ਼ਖਮੀ ਜ਼ਰੂਰ ਹੋਏ ਪਰ ਸੱਟਾ ਗੰਭੀਰ ਨਹੀਂ ਲੱਗੀਆਂ। ,,,,,,  ਹਾਦਸੇ ਦੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸੜਕ ਦੇ ਦੋਵੇਂ ਪਾਸੇ ਸੰਘਣੇ ਧੂੰਏਂ ਕਾਰਨ ਕੁਝ ਵੀ ਵਿਖਾਈ ਨਹੀਂ ਦੇ ਰਿਹਾ ਸੀ। ਇਸ ਕਾਰਨ ਇੱਕ ਤੋਂ ਬਾਅਦ ਇੱਕ ਗੱਡੀ ਆਪਸ ਵਿੱਚ ਟਕਰਾਉਂਦੀ ਰਹੀ ਹੈ। ਹਾਦਸੇ ਦੀ ਖਬਰ ਮਿਲਣ ‘ਤੇ ਰਾਮਪੁਰਾ ਦੇ ਨਾਇਬ ਤਹਿਸੀਲਦਾਰ ਸੁਰਿੰਦਰ ਕੁਮਾਰ ਵੀ ਮੌਕੇ ‘ਤੇ ਪੁੱਜ ਗਏ।

ਉਨ੍ਹਾਂ ਵੀ ਮੰਨਿਆ ਕਿ ਹਾਦਸੇ ਦਾ ਕਾਰਨ ਪਰਾਲੀ ਦਾ ਧੂੰਆਂ ਹੈ। ਕਾਬਲੇਗੌਰ ਹੈ ਕਿ ਬੀਤੇ ਵਰ੍ਹੇ ਨੈਸ਼ਨਲ ਹਾਈਵੇ-7 ‘ਤੇ ਹੀ ਪਰਾਲੀ ਦੇ ਧੂੰਏ ਕਾਰਨ ਭਿਆਨਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਤੇਜ਼ ਰਫਤਾਰ ਟਿੱਪਰ ਨੇ ਕਰੀਬ ਦਰਜਨ ਵਿਦਿਆਰਥੀ-ਵਿਦਿਆਰਥਣਾਂ ਨੂੰ ਕੁਚਲ ਦਿੱਤਾ ਸੀ।