BREAKING NEWS
Search

ਹੁਣੇ ਹੁਣੇ ਪੰਜਾਬ ਦੇ ਇਸ ਚੋਟੀ ਦੇ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ , ਕੱਲ 12 ਵਜੇ ਹੋਵੇਗਾ ਸਸਕਾਰ

ਆਈ ਤਾਜਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜਿੱਥੇ ਕਰੋਨਾ ਦੀ ਮਾਰ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ। ਉਥੇ ਹੀ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਛੱਡ ਕੇ ਹਮੇਸ਼ਾ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਵੱਖ ਵੱਖ ਖੇਤਰਾਂ ਦੀਆਂ ਇਨ੍ਹਾਂ ਸਖਸ਼ੀਅਤਾਂ ਦੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ ਨਾਲ ਉਨ੍ਹਾਂ ਦੀ ਹੋਈ ਕਮੀ ਉਨ੍ਹਾਂ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। ਅਜਿਹੀਆਂ ਆਉਣ ਵਾਲੀਆਂ ਸੋਗਮਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਅਜਿਹੇ ਲੋਕਾਂ ਦੇ ਜਾਣ ਨਾਲ ਦੇਸ਼ ਦੇ ਰਾਜਨੀਤਕ ਹਾਲਾਤਾਂ ਉਪਰ ਗਹਿਰਾ ਅਸਰ ਪੈਂਦਾ ਹੈ।

ਪੰਜਾਬ ਵਿੱਚ ਰਾਜਨੀਤਿਕ ਜਗਤ ,ਖੇਡ ਜਗਤ, ਫਿਲਮ ਜਗਤ ,ਮਨੋਰੰਜਨ ਜਗਤ, ਧਾਰਮਿਕ ਜਗਤ ਵਿੱਚੋਂ ਕੋਈ ਨਾ ਕੋਈ ਦਿਲ ਨੂੰ ਹਲੂਣਾ ਦੇਣ ਵਾਲੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਜਿਸ ਨਾਲ ਸੂਬੇ ਦਾ ਮਾਹੌਲ ਹੋਰ ਸੋਗਮਈ ਹੋ ਜਾਂਦਾ ਹੈ। ਹੁਣ ਪੰਜਾਬ ਦੇ ਇਸ ਚੋਟੀ ਦੇ ਮਸ਼ਹੂਰ ਲੀਡਰ ਦੀ ਹੋਈ ਅਚਾਨਕ ਮੌਤ ਨਾਲ ਸ਼ੋਕ ਦੀ ਲਹਿਰ ਫੈਲ ਗਈ ਹੈ ਅਤੇ ਉਨ੍ਹਾਂ ਦਾ ਕੱਲ 12 ਵਜੇ ਹੋਵੇਗਾ ਸੰਸਕਾਰ।

ਚੰਡੀਗੜ੍ਹ ਤੋਂ ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਰਾਜਨੀਤਿਕ ਜਗਤ ਦੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸੀਪੀਆਈ ਦੇ ਸੀਨੀਅਰ ਆਗੂ ਕਾਮਰੇਡ ਡਾਕਟਰ ਜੋਗਿੰਦਰ ਦਿਆਲ ਦਾ ਦਿਹਾਂਤ ਹੋਣ ਦੀ ਖਬਰ ਅੱਜ ਸਾਹਮਣੇ ਆਈ। ਰਾਜਨੀਤਿਕ ਜਗਤ ਦੇ ਵਿੱਚ ਉਨ੍ਹਾਂ ਵੱਲੋਂ ਪਾਰਟੀ ਲਈ ਬਹੁਤ ਇਮਾਨਦਾਰੀ ਨਾਲ ਕੰਮ ਕੀਤਾ ਗਿਆ। ਦਸਿਆ ਗਿਆ ਹੈ ਕਿ ਉਨ੍ਹਾਂ ਦੀ ਪਿਛਲੇ ਕੁਝ ਦਿਨਾਂ ਤੋਂ ਤਬੀਅਤ ਠੀਕ ਨਾ ਹੋਣ ਕਾਰਨ ਉਹ ਬਿਮਾਰ ਚੱਲ ਰਹੇ ਸਨ। ਬੀਮਾਰੀ ਦੇ ਚੱਲਦੇ ਹੋਏ ਹੀ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ।

ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 30 ਅਪ੍ਰੈਲ ਨੂੰ 12 ਵਜੇ ਕੁਲਗ੍ਰਾਮ ਨੇੜੇ ਨੰਗਲ ਡੈਮ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਸਾਰੀ ਜਾਣਕਾਰੀ ਕਾਮਰੇਡ ਡਾਕਟਰ ਜੋਗਿੰਦਰ ਦਿਆਲ ਦੀ ਬੇਟੀ ਜਸਮਿਨ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਬਹੁਤ ਸਾਰੀਆਂ ਰਾਜਨੀਤਿਕ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।