BREAKING NEWS
Search

ਹੁਣੇ ਹੁਣੇ ਬਾਦਲ ਪ੍ਰੀਵਾਰ ਚ ਪਿਆ ਮਾਤਮ ਹੋਈ ਇਸ ਪ੍ਰੀਵਾਰਕ ਮੈਂਬਰ ਦੀ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਿਸ ਦੇ ਕਾਰਣ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਨਵੇਂ ਕਰੋਨਾ ਸੰਕਰਮਿਤ ਮਾਮਲੇ ਦਰਜ ਕੀਤੇ ਜਾਂਦੇ ਹਨ ਇਸ ਤੋਂ ਇਲਾਵਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਆਪਣੀਆਂ ਜਾਨਾਂ ਗਵਾ ਰਹੇ ਹਨ। ਦੂਜੇ ਪਾਸੇ ਜੇਕਰ ਸਿਹਤ ਸਹੂਲਤਾਂ ਦੀ ਗੱਲ ਕੀਤੀ ਜਾਵੇ ਤਾਂ ਕਿ ਉਹਨਾਂ ਦੀ ਕਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਵੀ ਕਰੋਨਾ ਵਾਇਰਸ ਦਾ ਕਹਿਰ ਦਿਨ ਪਰ ਦਿਨ ਵਧਦਾ ਜਾ ਰਿਹਾ ਹੈ। ਇਸੇ ਤਰ੍ਹਾਂ ਹੁਣ ਬਾਦਲ ਪਰਿਵਾਰ ਨਾਲ ਜੁੜੀ ਹੋਈ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਖ਼ਬਰ ਤੋਂ ਬਾਅਦ ਹਰ ਪਾਸੇ ਮਾਤਮ ਛਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਬਠਿੰਡਾ ਤੋਂ ਮਾੜੀ ਖਬਰ ਬਾਦਲ ਪ੍ਰੀਵਾਰ ਲਈ ਆ ਰਹੀ ਹੈ। ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਜੀ ਗੁਰਰਾਜ ਸਿੰਘ ਬਰਾੜ ਫੱਤਣਵਾਲਾ ਜ਼ਿੰਦਗੀ ਅਤੇ ਮੌਤ ਦੀ ਜੰਗ ਵਿਚ ਹਾਰ ਕੇ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦਈਏ ਕਿ ਲਗਾਤਾਰ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਖਰਾਬ ਚੱਲ ਰਹੀ ਸੀ ਜਿਸ ਦੇ ਚਲਦਿਆਂ ਉਨ੍ਹਾਂ ਨੂੰ ਜੇਰੇ ਇਲਾਜ ਲਈ ਬਠਿੰਡਾ ਨੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਵੀ ਕਰਵਾਇਆ ਗਿਆ।

ਪਰ ਅੱਜ ਅਚਾਨਕ ਸਿਹਤ ਖਰਾਬ ਹੋਣ ਦੇ ਕਾਰਨ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅੰਤਿਮ ਸਵਾਸ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਲਏ ਹਨ। ਇਸ ਸਬੰਧੀ ਜਾਣਕਾਰੀ ਉਹਨਾਂ ਦੇ ਪੁੱਤਰ ਜਗਜੀਤ ਸਿੰਘ ਬਰਾੜ ਹਨੀ ਫੱਤਣਵਾਲ਼ਾ ਦੇ ਵੱਲੋਂ ਦਿੱਤੀ ਗਈ ਹੈ। ਦੱਸ ਦੇਈਏ ਕਿ ਜਗਜੀਤ ਸਿੰਘ ਬਰਾੜ ਫੱਤਣਵਾਲਾ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਹਨ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਫੱਤਣਵਾਲਾ ਵਿੱਚ ਹੀ ਕੀਤਾ ਜਾਵੇਗਾ।

ਇਸ ਖਬਰ ਤੋਂ ਬਾਅਦ ਰਾਜਨੀਤਕ ਹਲਕਿਆਂ ਦੇ ਵਿਚ ਮਾਤਮ ਛਾ ਗਿਆ ਅਤੇ ਹਰ ਕੋਈ ਉਨ੍ਹਾਂ ਦੇ ਅਚਾਨਕ ਚਲੇ ਜਾਣ ਤੇ ਉਨ੍ਹਾਂ ਨੂੰ ਦੁੱਖੀ ਹਿਰਦੇ ਨਾਲ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਇਸ ਤੋਂ ਇਲਾਵਾ ਕਈ ਵੱਡੇ ਰਾਜਨੀਤਿਕ ਨੇਤਾਵਾਂ ਦੇ ਵੱਲੋਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੁੱਖ ਦੀ ਘੜੀ ਦੇ ਵਿਚ ਹੌਸਲਾ ਦਿੱਤਾ ਜਾ ਰਿਹਾ ਹੈ।