BREAKING NEWS
Search

ਦਾਜ ਚ ਮੱਝ ਨਾ ਮਿਲਣ ਤੇ ਸੋਹਰਿਆਂ ਨੇ ਕੀਤਾ ਵਿਆਹੁਤਾ ਕੁੜੀ ਦਾ ਕਤਲ, ਮਾਪਿਆਂ ਨੇ ਲਗਾਏ ਵੱਡੇ ਦੋਸ਼

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਤੇ ਹਰ ਇੱਕ ਮਾਂ-ਬਾਪ ਵਲੋ ਜਿੱਥੇ ਆਪਣੇ ਬੱਚਿਆਂ ਦਾ ਪਾਲਣ-ਪੋਸ਼ਣ ਭੇਤਰ ਬਹਿ ਤਰੀਕੇ ਨਾਲ ਕੀਤਾ ਜਾਂਦਾ ਹੈ ਅਤੇ ਆਪਣੇ ਬੱਚਿਆਂ ਦੀ ਹਰ ਇੱਕ ਖੁਸ਼ੀ ਦਾ ਖਿਆਲ ਰੱਖਿਆ ਜਾਂਦਾ ਹੈ। ਉਥੇ ਕਰਨ ਵਾਸਤੇ ਆਪਣੀ ਜਿੰਦਗੀ ਦੀ ਹਰ ਇੱਕ ਖੁਸ਼ੀ ਨੂੰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ ਅਤੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਵੀ ਆਪਣੇ ਬੱਚਿਆਂ ਦੇ ਪਾਲਣ-ਪੋਸ਼ਣ ਤੇ ਲਗਾ ਦਿੱਤੀ ਜਾਂਦੀ ਹੈ। ਮਾਪਿਆਂ ਵੱਲੋਂ ਆਪਣੀਆਂ ਧੀਆਂ ਨੂੰ ਵਿਆਹ ਕੇ ਉਨ੍ਹਾਂ ਦੇ ਸਹੁਰੇ ਘਰ ਵਿਦਾ ਕੀਤਾ ਜਾਂਦਾ ਹੈ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਵਾਸਤੇ ਅਸ਼ੀਰਵਾਦ ਦਿੱਤਾ ਜਾਂਦਾ ਹੈ। ਉਥੇ ਹੀ ਨਾਰ66 ਵਾਲੀਆਂ ਦੁਖਦਾਈ ਘਟਨਾਵਾਂ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਸੁੱਟ ਦਿੰਦੀਆਂ ਹਨ ਜਦੋਂ ਦਹੇਜ ਦੇ ਲਾਲਚੀ ਸਹੁਰਿਆਂ ਵੱਲੋਂ ਅਜਿਹੀਆਂ ਧੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਹੁਣ ਇੱਥੇ ਦਾਜ ਵਿੱਚ ਮੱਝ ਨਾ ਮਿਲਣ ਦੇ ਚਲਦਿਆਂ ਹੋਇਆਂ ਸਹੁਰਿਆਂ ਵੱਲੋਂ ਵਿਆਹੁਤਾ ਕੁੜੀ ਦਾ ਕਤਲ ਕੀਤਾ ਗਿਆ ਹੈ ਜਿਥੇ ਮਾਪਿਆਂ ਵੱਲੋਂ ਵੱਡੇ ਦੋਸ਼ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਜਿਲ੍ਹਾ ਫਤਿਹਪੁਰ ਦੇ ਵਿੱਚ ਇੱਕ ਵਿਆਹੁਤਾ ਨੂੰ ਦਹੇਜ਼ ਦੀ ਖਾਤਰ ਸਹੁਰੇ ਪਰਿਵਾਰ ਵੱਲੋਂ ਮਾਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸ ਦਈਏ ਕਿ ਜਿੱਥੇ ਇਕ ਲੜਕੀ ਊਸ਼ਾ ਦਾ ਵਿਆਹ ਕਮਲੇਸ਼ ਕੁਮਾਰ ਦੇ ਨਾਲ 15 ਜੂਨ 2019 ਨੂੰ ਹੋਇਆ ਸੀ। ਲੜਕੀ ਦੇ ਪਰਿਵਾਰ ਵੱਲੋਂ ਜਿਥੇ ਆਪਣੀ ਹੈਸੀਅਤ ਤੋਂ ਵੱਧ ਦਹੇਜ਼ ਦਿੱਤਾ ਗਿਆ ਸੀ ਉਥੇ ਹੀ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਤੋਂ ਮੱਝ,ਦਹੇਜ, ਮੁੰਦਰੀ , ਅਤੇ ਨਕਦੀ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਦੇ ਚਲਦਿਆਂ ਹੋਇਆਂ ਪਤੀ ਅਤੇ ਸਹੁਰੇ ਪਰਿਵਾਰ ਵੱਲੋਂ ਲੜਕੀ ਦੀ ਕੁੱਟਮਾਰ ਕੀਤੀ ਜਾ ਰਹੀ ਸੀ। ਹੁਣ ਉਸ ਲੜਕੀ ਨੂੰ ਮੌਤ ਦੇ ਘਾਟ ਉਤਾਰ ਕੇ ਫਾਹੇ ਨਾਲ ਲਟਕਾ ਦਿੱਤਾ ਗਿਆ ਹੈ।

ਉੱਥੇ ਹੀ ਪੇਕੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਵੱਲੋਂ ਫੋਨ ਕਰਕੇ ਦੱਸਿਆ ਗਿਆ ਸੀ ਕਿ ਉਸ ਦੇ ਸਹੁਰਿਆਂ ਵੱਲੋਂ ਉਸ ਨਾਲ ਕੁੱਟਮਾਰ ਅਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਸ ਦੇ ਪਤੀ ਵੱਲੋਂ ਸ਼ਾਮ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ ਉਥੇ ਇਹ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀ ਸਹੁਰੇ ਪਰਿਵਾਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।