BREAKING NEWS
Search

ਦਿਵਾਲੀ ਦਾ ਦੀਵਾ ਜਗਾ ਕੇ ਆ ਰਹੇ ਮੁੰਡੇ ਨੂੰ ਮਿਲੀ ਇਸ ਤਰਾਂ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਇਸ ਵਰ੍ਹੇ ਨੇ ਸਭ ਦੀ ਜ਼ਿੰਦਗੀ ਬਦਲ ਕੇ ਰੱਖ ਦਿੱਤੀ, ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਹੁਣ ਇਕ ਹੋਰ ਦੁਖਦਾਈ ਖ਼ਬਰ ਅੱਜ ਦੀਵਾਲੀ ਦੇ ਮੌਕੇ ਤੇ ਪ੍ਰਾਪਤ ਹੋਈ ਹੈ। ਜਿੱਥੇ ਇਕ ਮੁੰਡੇ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਹਰਿਆਣਾ ਦੇ ਪਾਣੀਪਤ ਦੀ ਹੈ। ਜਿੱਥੇ ਸੜਕ ਹਾਦਸਿਆਂ ਦੇ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਪਾਣੀਪਤ ਵਿੱਚ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਕ 23 ਸਾਲਾਂ ਦਾ ਨੌਜਵਾਨ ਆਪਣੇ ਮੋਟਰਸਾਈਕਲ ਤੇ ਆਪਣੀ ਮਾਂ ਦੇ ਨਾਲ ਦੀਵਾਲੀ ਤੇ ਤਿਉਹਾਰ ਸਬੰਧੀ ਪਿੰਡ ਮਦੀਨਾ ਵਿੱਚ ਜੋਤ ਜਗਾਉਣ ਲਈ ਜਾ ਰਿਹਾ ਸੀ । ਜਦੋਂ ਮਾਂ ਪੁੱਤਰ ਡਾਹਰ ਬਾਈਪਾਸ ਨੇੜੇ ਪਹੁੰਚੇ ਤਾਂ, ਉਨ੍ਹਾਂ ਦੀ ਮੋਟਰ ਸਾਈਕਲ ਨੂੰ ਇਕ ਟਰੈਕਟਰ ਟਰਾਲੀ ਨੇ ਟੱਕਰ ਮਾਰ ਦਿੱਤੀ। ਇਸ ਟੱਕਰ ਦੇ ਕਾਰਨ 23 ਸਾਲਾ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਮਾਂ ਜ਼ਖਮੀ ਹੋ ਗਈ ਹੈ। ਜਿਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ, ਜੋ ਅਜੇ ਜੇਰੇ ਇਲਾਜ ਹੈ। ਮ੍ਰਿਤਕ ਸਚਿਨ ਪਾਣੀਪਤ ਦੇ ਸਾਈਂ ਕਲੋਨੀ ਵਿੱਚ ਰਹਿਣ ਵਾਲਾ ਸੀ। ਪੁਲਿਸ ਨੂੰ ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਲੈ ਕੇ ਸਿਵਲ ਹਸਪਤਾਲ ਵਿਚ ਭੇਜ ਦਿੱਤਾ ਹੈ। ਇਸ ਮੌਕੇ ਤੇ ਟੱਕਰ ਮਾਰਨ ਵਾਲਾ ਟਰੈਕਟਰ ਟਰਾਲੀ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਹਰਿਆਣਾ ਵਿਚ ਵਾਪਰ ਰਹੇ ਹਾਦਸਿਆਂ ਵਿੱਚ ਦਿਨ ਬ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਇਸ ਤਰਾਂ ਹੀ ਵੀਰਵਾਰ ਨੂੰ ਵੀ ਪਾਣੀਪਤ ਵਿੱਚ ਤੇਜ਼ ਰਫ਼ਤਾਰ ਕਾਰ ਦੀ ਸ਼ਿਕਾਰ ਇਕ 5 ਸਾਲਾ ਬੱਚੀ ਹੋ ਗਈ ਸੀ। ਘਟਨਾ ਵਿੱਚ ਬੱਚੀ ਦੀ ਮੌਕੇ ਤੇ ਮੌਤ ਹੋ ਗਈ ਸੀ। ਇਹ ਬੱਚੀ ਆਪਣੇ ਮਾਤਾ ਪਿਤਾ ਨਾਲ ਆਪਣੇ ਮਾਮੇ ਦੇ ਘਰ ਜਾ ਰਹੀ ਸੀ।