ਦੀਵਾਲੀ ਤੇ ਪੰਜਾਬ ਚ ਇਥੇ ਲਗੀ ਭਿਆਨਕ ਅੱਗ , ਮਚੀ ਹਾਹਾਕਾਰ

804

ਆਈ ਤਾਜਾ ਵੱਡੀ ਖਬਰ

ਦੀਵਾਲੀ ਦਾ ਤਿਉਹਾਰ ਪੂਰੇ ਭਾਰਤ ਵਿੱਚ ਬੜੀ ਹੀ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾਂਦਾ ਹੈ। ਭਾਵੇਂ ਇਸ ਵਾਰ ਕੋਰੋਨਾ ਵਾਇਰਸ ਦੀ ਬਿਮਾਰੀ ਕਰਕੇ ਇਸ ਤਿਉਹਾਰ ਵਿੱਚ ਇੰਨਾ ਜ਼ਿਆਦਾ ਉਤਸ਼ਾਹ ਨਹੀ ਹੈ ਪਰ ਫੇਰ ਵੀ ਲੋਕ ਇਸ ਤਿਉਹਾਰ ਦੀ ਮਹੱਤਤਾ ਨੂੰ ਸਮਝਦੇ ਹੋਏ ਸਧਾਰਨ ਤਰੀਕੇ ਦੇ ਨਾਲ ਇਸ ਨੂੰ ਮਨਾ ਰਹੇ ਹਨ। ਇਸ ਤਿਉਹਾਰ ਦੌਰਾਨ ਬਹੁਤ ਸਾਰੀਆਂ ਸਾਵਧਾਨੀਆਂ ਵਰਤੀਆਂ ਜਾਂਦੀਆਂ ਹਨ ਕਿਉਂਕਿ ਇਹ ਤਿਉਹਾਰ ਰੌਸ਼ਨੀ ਦਾ ਤਿਉਹਾਰ ਮੰਨਿਆ ਜਾਂਦਾ ਹੈ।

ਇਸ ਦਿਨ ਪੂਰੇ ਭਾਰਤ ਵਿਚ ਲੋਕ ਆਪਣੇ ਘਰਾਂ ਅਤੇ ਆਸ-ਪਾਸ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਰੌਸ਼ਨੀ ਕਰਦੇ ਹਨ। ਜਿਸ ਦੌਰਾਨ ਹੋਈ ਨਿੱਕੀ ਜਿਹੀ ਲਾਪ੍ਰਵਾਹੀ ਵੀ ਵੱਡੀ ਘਟਨਾ ਦਾ ਕਾਰਨ ਬਣ ਸਕਦੀ ਹੈ। ਅੱਜ ਸ਼ਨੀਵਾਰ ਦੀ ਸ਼ਾਮ ਦੀਵਾਲੀ ਮੌਕੇ ਪੰਜਾਬ ਸੂਬੇ ਦੇ ਇੱਕ ਗੋਦਾਮ ਵਿੱਚ ਅੱਗ ਲੱਗ ਗਈ। ਇਸ ਅੱਗ ਦੀ ਵਜ੍ਹਾ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਿਲਹਾਲ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲਗਾਇਆ ਜਾ ਸਕਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਰਾਜਪੁਰਾ ਦੀ ਦੱਸੀ ਜਾ ਰਹੀ ਹੈ। ਜਿੱਥੋਂ ਦੀ ਨਵੀਂ ਸਬਜ਼ੀ ਮੰਡੀ ਅਤੇ ਅਨਾਜ ਮੰਡੀ ਦੇ ਵਿੱਚ ਦੀਵਾਲੀ ਮੌਕੇ ਇਹ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਬਾਰੇ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਦੱਸਿਆ ਕਿ ਇੱਕ ਦੁਕਾਨ ਦੀ ਛੱਤ ਉਪਰ ਬਣੇ ਗੋਦਾਮ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਜਦੋਂ ਉਹਨਾਂ ਨੇ ਗੋਦਾਮ ਵਿੱਚ ਜਾ ਕੇ ਦੇਖਿਆ ਤਾਂ ਉੱਥੇ ਭਿਆਨਕ ਅੱਗ ਲੱਗ ਚੁੱਕੀ ਸੀ।

ਜਿਸ ਉਪਰ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਅੱਗ ਜ਼ਿਆਦਾ ਹੋਣ ਕਰਕੇ ਇਹ ਸੰਭਵ ਨਾ ਹੋ ਸਕਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਇਸ ਅੱਗ ਉਪਰ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਭਿਆਨਕ ਹਾਦਸੇ ਦੇ ਵਿੱਚ ਕਿਸੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀ ਮਿਲੀ। ਭਾਵੇਂ ਅੱਗ ਉਪਰ ਕਾਬੂ ਪਾ ਲਿਆ ਗਿਆ ਸੀ ਪਰ ਫੇਰ ਵੀ ਬਹੁਤ ਸਾਰਾ ਸਮਾਨ ਅੱਗ ਦੀ ਭੇਂਟ ਚੜ੍ਹ ਚੁੱਕਾ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਤਕਰੀਬਨ ਸਵਾ ਲੱਖ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ।