BREAKING NEWS
Search

ਨੌਜਵਾਨ ਕੁੜੀ ਨੇ ਪਿਤਾ ਦਾ ਬਦਲਾ ਲੈਣ ਲਈ ਰਚੀ ਅਜਿਹੀ ਸਾਜਿਸ਼, ਪ੍ਰੇਮੀ ਨਾਲ ਮਿਲ ਕੇ ਲੜਕੀ ਨੂੰ ਉਤਾਰਿਆ ਮੌਤ ਦੇ ਘਾਟ

ਆਈ ਤਾਜਾ ਵੱਡੀ ਖਬਰ 

ਮਾਪਿਆਂ ਵੱਲੋਂ ਜਿੱਥੇ ਧੀਆਂ ਤੇ ਪੁੱਤਰਾਂ ਵਿੱਚ ਕੋਈ ਵੀ ਫਰਕ ਨਹੀਂ ਸਮਝਿਆ ਜਾਂਦਾ ਉੱਥੇ ਹੀ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਸਤੇ ਆਪਣੀ ਜ਼ਿੰਦਗੀ ਦੀ ਜਮਾਪੁੰਜੀ ਨੂੰ ਨਿਸ਼ਾਵਰ ਕਰ ਦਿੱਤਾ ਜਾਂਦਾ ਹੈ। ਬਹੁਤ ਸਾਰੇ ਪਰਿਵਾਰਾਂ ਵਿਚ ਜਿਥੇ ਮਾਪਿਆਂ ਵੱਲੋਂ ਕਰਜ਼ਾ ਲੈ ਕੇ ਆਪਣੇ ਬੱਚਿਆਂ ਨੂੰ ਪੜ੍ਹਾਇਆ-ਲਿਖਾਇਆ ਜਾਂਦਾ ਹੈ ਅਤੇ ਪੈਰਾਂ ਸਿਰ ਹੋਣ ਵਿੱਚ ਮਦਦ ਕੀਤੀ ਜਾਂਦੀ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਵੱਲੋਂ ਉਹ ਕਰਜ਼ਾ ਨਾ ਚੁੱਕੇ ਜਾਣ ਤੇ ਚਲਦਿਆਂ ਹੋਇਆਂ ਵੀ ਭਾਰੀ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਕਈ ਪਰਵਾਰਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਉੱਥੇ ਹੀ ਸਾਹਮਣੇ ਆਉਣ ਵਾਲੇ ਅਜਿਹੇ ਕਈ ਦੁਖਦਾਈ ਮਾਮਲੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।

ਹੁਣ ਇਥੇ ਨੌਜਵਾਨ ਕੁੜੀ ਵੱਲੋਂ ਪਿਤਾ ਦਾ ਬਦਲਾ ਲੈਣ ਲਈ ਅਜਿਹੇ ਸਾਜਸ਼ ਰਚੀ ਗਈ ਹੈ ਜਿਥੇ ਲੜਕੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਹੋਰ ਲੜਕੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗ੍ਰੇਟਰ ਨੋਏਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਪਿੰਡ ਬਡਪੁਰਾ ਦੀ ਰਹਿਣ ਵਾਲੀ ਲੜਕੀ ਵੱਲੋਂ ਅਜਿਹੀ ਸਾਜਿਸ਼ ਰਚੀ ਗਈ ਹੈ ਅਤੇ ਇਹ ਹੈਰਾਨੀਜਨਕ ਮਾਮਲੇ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ।

ਇੱਥੇ ਇਸ ਲੜਕੀ ਦੇ ਮਾਤਾ-ਪਿਤਾ ਵੱਲੋਂ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਗਈ ਸੀ ਉਥੇ ਹੀ ਇਸ ਲੜਕੀ ਵੱਲੋਂ ਜਿਥੇ 6 ਮਹਿਨੇ ਪਹਿਲਾਂ ਹੋਈ ਇਸ ਘਟਨਾ ਤੋਂ ਬਾਅਦ ਲੜਕੀ ਵੱਲੋਂ ਆਪਣੇ ਮਾਂ ਬਾਪ ਦੀ ਮੌਤ ਦਾ ਬਦਲਾ ਲੈਣ ਅਤੇ ਉਨ੍ਹਾਂ ਲੋਕਾਂ ਨੂੰ ਸਬਕ ਸਿਖਾਉਣ ਵਾਸਤੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਕ ਹੋਰ ਲੜਕੀ ਨੂੰ ਅਗਵਾ ਕਰਕੇ ਉਸ ਦੇ ਆਪਣੇ ਕੱਪੜੇ ਪਾ ਕੇ ਆਪਣੀ ਮੌਤ ਦਾ ਡਰਾਮਾ ਰਚਿਆ ਗਿਆ।

ਜਿਸ ਤੋਂ ਬਾਅਦ ਲੜਕੀ ਦੇ ਮਾਪਿਆਂ ਵੱਲੋਂ ਆਪਣੀ ਧੀ ਸਮਝ ਕੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਹਿਚਾਣ ਹੇਮਾ ਵਜੋਂ ਕੀਤੀ ਗਈ ਹੈ ਜੋ ਕਿ ਇੱਕ ਸ਼ੋਅਰੂਮ ਵਿਚ ਕੰਮ ਕਰਦੀ ਸੀ ਅਤੇ ਉਸ ਦੇ ਚਿਹਰੇ ਨੂੰ ਵੀ ਸਾੜ ਦਿੱਤਾ ਗਿਆ। ਜਿਸ ਨਾਲ ਉਸ ਦੀ ਪਹਿਚਾਣ ਨਾ ਹੋ ਸਕੇ। ਹੁਣ ਇਸ ਲੜਕੀ ਵੱਲੋਂ ਪ੍ਰੇਮੀ ਨਾਲ ਮਿਲ ਕੇ ਇਕ ਮੰਦਰ ਵਿੱਚ 16 ਨਵੰਬਰ ਨੂੰ ਵਿਆਹ ਕਰਵਾਇਆ ਗਿਆ ਹੈ।