BREAKING NEWS
Search

ਨੌਜਵਾਨ ਮੁੰਡਾ ਆਇਆ ਟਰੈਕਟਰ ਚ ਲੱਗੇ ਤਵਿਆਂ ਦੀ ਲਪੇਟ ਚ, ਹੋਈ ਦਰਦਨਾਕ ਮੌਤ

ਆਈ ਤਾਜਾ ਵੱਡੀ ਖਬਰ 

ਅੱਜ ਕੱਲ੍ਹ ਵਾਪਰਨ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਬਹੁਤ ਸਾਰੇ ਨੌਜਵਾਨਾਂ ਦੇ ਜਾਣ ਨਾਲ ਉਹਨਾਂ ਦੇ ਘਰ ਵਿਚ ਮਾ ਪਿਉ ਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਿਨ੍ਹਾਂ ਦੇ ਘਰ ਦੇ ਚਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ ਅਤੇ ਜ਼ਿੰਦਗੀ ਜਿਉਣ ਦੀ ਆਸ ਵੀ ਖਤਮ ਹੋ ਜਾਦੀ ਹੈ। ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿੱਥੇ ਬਹੁਤ ਸਾਰੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਹੀ ਸੁਣਨ ਵਾਲਿਆਂ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿਥੇ ਹਾਦਸਿਆਂ ਨੂੰ ਰੋਕਣ ਵਾਸਤੇ ਬਹੁਤ ਸਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੇ ਅਜਿਹੇ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਂਦੀ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਨਹੀਂ ਗਿਆ ਹੁੰਦਾ। ਹੁਣ ਪੰਜਾਬ ਵਿੱਚ ਇੱਥੇ ਨੌਜਵਾਨ ਦੀ ਟਰੈਕਟਰ ਦੀਆਂ ਤਵੀਆਂ ਦੀ ਲਪੇਟ ਵਿੱਚ ਆਉਣ ਕਾਰਨ ਦਰਦਨਾਕ ਮੌਤ ਹੋਈ ਹੈ। ਇਹ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਸ ਦੇ ਪਿੰਡ ਸੈਨ ਬਾਈਪਾਸ ਕੋਲ ਇੱਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਜਿੱਥੇ ਪਿੰਡ ਧੁਪਸੜੀ ਦਾ ਰਹਿਣ ਵਾਲਾ ਨੌਜਵਾਨ ਹੀਰਾ ਚੰਦ ਆਪਣੇ ਦੋਸਤ ਦੇ ਨਾਲ ਆਪਣੀ ਭੈਣ ਨੂੰ ਮਿਲਣ ਵਾਸਤੇ ਉਸ ਦੇ ਸਹੁਰੇ ਘਰ ਤਲਵੰਡੀ ਵਿਰਕ ਗਿਆ ਹੋਇਆ ਸੀ।

ਉਥੇ ਹੀ ਉਹ ਆਪਣੀ ਭੈਣ ਨੂੰ ਮਿਲਣ ਤੋਂ ਬਾਅਦ ਜਦੋਂ ਘਰ ਵਾਪਸ ਪਰਤ ਰਿਹਾ ਸੀ ਤਾਂ ਉਸ ਸਮੇਂ ਰਸਤੇ ਵਿਚ ਇਕ ਟਰੈਕਟਰ ਵੱਲੋਂ ਉਸ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਗਈ। ਟਰੈਕਟਰ ਦੇ ਨਾਲ ਜਿਥੇ ਤਵੀਆਂ ਲੱਗੀਆਂ ਹੋਈਆਂ ਸਨ ਉਥੇ ਹੀ ਇਹ ਤਵੀਆਂ ਨੌਜਵਾਨ ਦੇ ਪੇਟ ਵਿੱਚ ਲੱਗਣ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।

ਨੌਜਵਾਨ ਜੇਰੇ ਇਲਾਜ ਸੀ ਉਥੇ ਹੀ ਉਸਦੀ ਮੌਤ ਹੋ ਗਈ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਟਰੈਕਟਰ ਚਾਲਕ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਜਿਥੇ ਟਰੈਕਟਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਉਥੇ ਹੀ ਟ੍ਰੈਕਟਰ ਚਾਲਕ ਘਟਨਾ ਸਥਾਨ ਤੋਂ ਫਰਾਰ ਹੋ ਗਿਆ।