ਨੌਜਵਾਨ ਮੁੰਡੇ ਨੂੰ ਜਿਗਰੀ ਯਾਰਾਂ ਨੇ ਹੀ ਦਿੱਤੀ ਰੂਹ ਕੰਬਾਊ ਮੌਤ – ਹੈਰਾਨ ਹੋ ਜਾਵੋਂਗੇ ਕਾਰਨ ਜਾਣ

1595

ਆਈ ਤਾਜਾ ਵੱਡੀ ਖਬਰ 

ਅੱਜਕਲ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਕਈ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਵਾਪਰਦੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਆਦੀ ਹੋ ਰਹੇ ਹਨ ਉਥੇ ਹੀ ਉਨ੍ਹਾਂ ਵੱਲੋਂ ਨਸ਼ਿਆਂ ਦੀ ਪੂਰਤੀ ਕੀਤੀ ਜਾਣ ਵਾਸਤੇ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਪੈਸੇ ਦੇ ਲਾਲਚ ਵੱਸ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਆਪਣਿਆਂ ਦਾ ਵੀ ਖਿਆਲ ਨਹੀਂ ਕੀਤਾ ਜਾਂਦਾ। ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਕਈ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਜਾ ਸਕਦਾ।

ਹੁਣ ਮੁੰਡੇ ਨੂੰ ਜਿਗਰੀ ਯਾਰਾਂ ਵੱਲੋਂ ਰੂਹ ਕੰਬਾਊ ਮੌਤ ਦਿੱਤੀ ਗਈ ਹੈ ਜਿਸ ਦਾ ਕਾਰਨ ਜਾਣ ਕੇ ਸਭ ਹੈਰਾਨ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਗੁਰਦਾਸਪੁਰ ਦੇ ਅਧੀਨ ਆਉਂਦੇ ਕਸਬਾ ਹਰਗੋਬਿੰਦਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ 19 ਸਾਲਾ ਨੌਜਵਾਨ ਨਾਨਕ ਸਿੰਘ ਦਾ ਉਸ ਦੇ ਦੋਸਤਾਂ ਵੱਲੋਂ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਦੱਸ ਦਈਏ ਕਿ 19 ਸਾਲਾ ਨਾਨਕ ਸਿੰਘ ਜਿੱਥੇ ਇਕ ਕੰਪਨੀ ਵਿਚ ਮੁੰਬਈ ਦੇ ਨਜ਼ਦੀਕ ਕੰਮ ਕਰ ਰਿਹਾ ਸੀ। ਉੱਥੇ ਹੀ ਉਹ ਕੁਝ ਮਹੀਨਿਆਂ ਬਾਅਦ ਆਪਣੇ ਘਰ ਵਾਪਸ ਪਰਤਿਆ ਸੀ ਅਤੇ ਪਿੰਡ ਪਹੁੰਚਣ ਤੇ ਜਿਥੇ ਰਸਤੇ ਵਿੱਚ ਉਸ ਦੇ ਦੋ ਦੋਸਤ ਨੂੰ ਮਿਲ ਗਏ। ਉੱਥੇ ਹੀ ਨਾਨਕ ਸਿੰਘ ਦੇ ਕੋਲ 60 ਹਜ਼ਾਰ ਰੁਪਏ ਸਨ ਜਿਸ ਦੇ ਲਾਲਚ ਵੱਸ ਉਸ ਦੇ ਦੋ ਦੋਸਤਾਂ ਵੱਲੋਂ ਉਸ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਸ ਦੇ ਦੋਨੋ ਦੋਸਤ ਹੀ ਮੌਕੇ ਤੋਂ ਫਰਾਰ ਹੋ ਗਏ ਜਿਹਨਾਂ ਦੀ ਪਹਿਚਾਣ ਚੀਮਾ ਖੁੱਡੀ ਦੇ ਰਹਿਣ ਵਾਲੇ ਕਰਨ ਅਤੇ ਹਰਪ੍ਰੀਤ ਸਿੰਘ ਵੱਲੋਂ ਦੱਸੀ ਗਈ ਹੈ।

ਮ੍ਰਿਤਕ ਨੌਜਵਾਨ ਦੇ ਜੀਜੇ ਦੇ ਬਿਆਨਾਂ ਦੇ ਅਧਾਰ ਤੇ ਜਿੱਥੇ ਮਾਮਲਾ ਦਰਜ ਕੀਤਾ ਗਿਆ ਹੈ ਉਥੇ ਹੀ ਪੁਲਸ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੁਹਿਮ ਸੁਰੂ ਕੀਤੀ ਗਈ ਹੈ। ਉਥੇ ਹੀ ਮ੍ਰਿਤਕ ਦੀ ਲਾਸ਼ ਦਾ ਬਟਾਲਾ ਹਸਪਤਾਲ ਵਿਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।