ਪਟਿਆਲਾ ਦੇ SSP ਵਲੋਂ ਕੀਤੀ ਨਿਵੇਕਲੀ ਪਹਿਲ, ਵਰਦੀ ਤੇ ਲਿਖਵਾਇਆ ਪੰਜਾਬੀ ਚ ਨਾਮ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਾਸਤੇ ਜਿੱਥੇ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਸਰਕਾਰ ਵੱਲੋਂ ਸਾਰੇ ਵਿਭਾਗਾਂ ਵਿੱਚ ਪੰਜਾਬੀ ਨੂੰ ਲਾਜ਼ਮੀ ਕੀਤਾ ਗਿਆ ਹੈ ਅਤੇ ਪੰਜਾਬੀ ਦੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਸਾਰੇ ਸਕੂਲਾਂ ਦੇ ਵਿੱਚ ਵੀ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਜਿਸ ਸਦਕਾ ਬੱਚੇ ਆਪਣੀ ਮਾਂ ਬੋਲੀ ਪੰਜਾਬੀ ਦੇ ਨਾਲ ਜੁੜ ਕੇ ਰਹਿ ਸਕਣ। ਵਿਦੇਸ਼ਾਂ ਦੀ ਧਰਤੀ ਤੇ ਵੀ ਜਿੱਥੇ ਪੰਜਾਬੀ ਬੋਲੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਅਤੇ ਕਈ ਰਸਤਿਆਂ ਦੇ ਨਾਮ ਵੀ ਪੰਜਾਬੀ ਵਿੱਚ ਲਿਖੇ ਹੋਏ ਵਿਦੇਸ਼ਾਂ ਚ ਲਿਖੇ ਜਾ ਰਹੇ ਹਨ।

ਜਿਸ ਕਾਰਨ ਬਹੁਤ ਸਾਰੇ ਪੰਜਾਬੀ ਆਪਣੀ ਮਾਂ ਬੋਲੀ ਪੰਜਾਬੀ ਉਪਰ ਵਧੇਰੇ ਫਖਰ ਮਹਿਸੂਸ ਕਰਦੇ ਹਨ। ਉੱਥੇ ਹੀ ਪੰਜਾਬ ਵਿੱਚ ਵੀ ਹੁਣ ਪੰਜਾਬੀ ਨੂੰ ਸਭ ਪਾਸੇ ਪ੍ਰਫੁੱਲਤ ਕਰਨ ਵਾਸਤੇ ਹਰ ਇੱਕ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਪਟਿਆਲਾ ਦੇ ਵਿਚ ਐਸਐਸਪੀ ਵੱਲੋਂ ਨਵੇਕਲੀ ਪਹਿਲ ਕੀਤੀ ਗਈ ਹੈ ਜਿੱਥੇ ਵਰਦੀ ਤੇ ਪੰਜਾਬੀ ਵਿਚ ਨਾਮ ਲਿਖਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪੰਜਾਬ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਉਥੇ ਹੀ ਪਟਿਆਲਾ ਪੁਲਿਸ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ

ਹੁਣ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਵੱਲੋਂ ਪੰਜਾਬੀ ਨੂੰ ਅਹਿਮੀਅਤ ਦਿੰਦੇ ਹੋਏ ਆਪਣੀ ਵਰਦੀ ਤੇ ਨੇਮ ਪਲੇਟ ਵੀ ਪੰਜਾਬੀ ਵਿੱਚ ਲਿਖਣੀ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਬਚਾ ਕੇ ਰੱਖਣਾ ਸਾਡੇ ਸਭ ਦਾ ਪਹਿਲਾ ਫਰਜ਼ ਹੈ ਜਿੱਥੇ ਪੰਜਾਬੀ ਭਾਸ਼ਾ ਨੂੰ ਹਰ ਪੱਧਰ ਤੇ ਸਰਕਾਰ ਵੱਲੋਂ ਲਾਗੂ ਕੀਤੇ ਜਾਣ ਦਾ ਫੈਸਲਾ ਕੀਤਾ ਜਾ ਰਿਹਾ ਹੈ ਉਥੇ ਹੀ ਹਰ ਮਹਿਕਮੇ ਨੂੰ ਇਸ ਵਾਸਤੇ ਕਦਮ ਚੁੱਕਣੇ ਚਾਹੀਦੇ ਹਨ।

ਜਿਸ ਸਦਕਾ ਪੁਲਿਸ ਵਿਭਾਗ ਵੱਲੋਂ ਵੀ ਹੋਰ ਮੁਲਾਜ਼ਮਾਂ ਨੂੰ ਵੀ ਪੰਜਾਬੀ ਨੂੰ ਪਹਿਲ ਦੇਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਜਿੱਥੇ ਐਸਐਸਪੀ ਵੱਲੋਂ ਇਹ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ ਜਿਸ ਨਾਲ ਹੋਰ ਪੁਲਿਸ ਕਰਮਚਾਰੀਆਂ ਨੂੰ ਵੀ ਮਾਣ ਮਹਿਸੂਸ ਹੋ ਰਿਹਾ ਹੈ ਉਥੇ ਹੀ ਸਬ ਇੰਸਪੈਕਟਰ ਅਵਤਾਰ ਸਿੰਘ ਵੱਲੋਂ ਵੀ ਅਜਿਹਾ ਕਦਮ ਚੁੱਕਿਆ ਗਿਆ ਹੈ ਜਿਨ੍ਹਾਂ ਵੱਲੋਂ ਵਰਦੀ ਤੇ ਪੰਜਾਬੀ ਭਾਸ਼ਾ ਵਿਚ ਆਪਣਾ ਨਾਂ ਲਿਖਵਾਇਆ ਗਿਆ ਹੈ।