BREAKING NEWS
Search

ਪਤੀ ਨੇ ਪਤਨੀ ਦਾ ਕਤਲ ਕਰ ਮਿੱਟੀ ਚ ਦੱਬੀ ਲਾਸ਼ , ਬਾਅਦ ਚ ਇੰਝ ਹੋਇਆ ਖੁਲਾਸਾ

ਆਈ ਤਾਜਾ ਵੱਡੀ ਖਬਰ 

ਪਤੀ ਪਤਨੀ ਦਾ ਰਿਸ਼ਤਾ ਦੁਨੀਆਂ ਦਾ ਇੱਕ ਅਜਿਹਾ ਰਿਸ਼ਤਾ ਹੈ ਜਿਸ ਰਿਸ਼ਤੇ ਦੇ ਵਿੱਚ ਨੋਕ-ਝੋਕ ਤੇ ਢੇਰ ਸਾਰਾ ਪਿਆਰ ਹੁੰਦਾ ਹੈ l ਸਮੇਂ ਅਨੁਸਾਰ ਇਸ ਰਿਸ਼ਤੇ ਦੇ ਵਿੱਚ ਦੂਰੀਆਂ ਪੈਣੀਆਂ ਸ਼ੁਰੂ ਹੋ ਜਾਂਦੀਆਂ ਹਨ, ਪਰ ਕਈ ਵਾਰ ਇਹ ਦੂਰੀਆਂ ਹੌਲੀ ਹੌਲੀ ਇਨਾ ਜਿਆਦਾ ਖਤਰਨਾਕ ਰੂਪ ਧਾਰਨ ਕਰਦੀਆਂ ਹਨ, ਕਿ ਸਿੱਟੇ ਵਜੋਂ ਕਈ ਪ੍ਰਕਾਰ ਦੀਆਂ ਅਪਰਾਧਕ ਵਾਰਦਾਤਾਂ ਵਾਪਰ ਜਾਂਦੀਆਂ ਹਨ l ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਪਤੀ ਪਤਨੀ ਦੀ ਲੜਾਈ ਝਗੜੇ ਤੋਂ ਬਾਅਦ ਗੁੱਸੇ ਵਿੱਚ ਆਏ ਪਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ l ਉਸ ਵੱਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲਾਸ਼ ਨੂੰ ਮਿੱਟੀ ਦੇ ਵਿੱਚ ਦੱਬ ਦਿੱਤਾ ਗਿਆ l ਹੁਣ ਇਸ ਮਾਮਲੇ ਦੇ ਵਿੱਚ ਵੱਡੇ ਖੁਲਾਸੇ ਹੋ ਚੁੱਕੇ ਹਨ l

ਹੈਰਾਨ ਕਰਨ ਵਾਲਾ ਮਾਮਲਾ ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ‘ਚ ਸਥਿਤ ਨਗਰ ਰਾਦੌਰ ਦੀ ਸ਼ਿਵ ਕਾਲੋਨੀ ਤੋਂ ਸਾਹਮਣੇ ਆਇਆ l ਜਿੱਥੇ ਪਿਛਲੇ 10 ਦਿਨਾਂ ਤੋਂ ਲਾਪਤਾ ਹੋਈ 35 ਸਾਲਾ ਵਿਆਹੁਤਾ ਔਰਤ ਦੀ ਲਾਸ਼ ਘਰ ਦੇ ਪਿੱਛੇ ਮਿੱਟੀ ‘ਚ ਦੱਬੀ ਹੋਈ ਮਿਲੀ, ਜਿਸ ਤੋਂ ਬਾਅਦ ਇਲਾਕੇ ਭਰ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ । ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਇੱਕ ਪਤੀ ਦੇ ਵੱਲੋਂ ਹੀ ਆਪਣੀ ਪਤਨੀ ਦਾ ਕਤਲ ਕਰਕੇ ਦਫ਼ਨਾ ਦਿੱਤਾ ਸੀ।

ਸ਼ੁਰੂਆਤੀ ਜਾਂਚ ‘ਚ ਗੋਲੀ ਮਾਰ ਕੇ ਕਤਲ ਕਰਨ ਦੀ ਗੱਲ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਸ਼ਾਤਿਰ ਪਤੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਪਤਨੀ ਦੇ ਲਾਪਤਾ ਹੋਣ ਦਾ ਮਾਮਲਾ ਦਰਜ ਕਰਵਾਇਆ ਸੀ। ਜਦੋਂ ਔਰਤ ਦੇ ਪੇਕਿਆਂ ਨੂੰ ਸ਼ੱਕ ਹੋਇਆ ਤਾਂ ਇਸ ਦਾ ਖ਼ੁਲਾਸਾ ਹੋਇਆ। ਜਿਸ ਤੋਂ ਬਾਅਦ ਵੱਖ-ਵੱਖ ਜਾਂਚ ਟੀਮਾਂ ਮੌਕੇ ਤੇ ਪੁੱਜੀਆਂ, ਜਿਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਇਸ ਦੌਰਾਨ ਖੁਲਾਸਾ ਹੋਇਆ ਕਿ ਸਿਰਮੌਰ ਜ਼ਿਲ੍ਹੇ ਦੇ ਪਿੰਡ ਕੌਡਕਾ ਵਾਸੀ ਬਲਦੇਵ ਦੀ ਭੈਣ ਦੇ ਲਾਪਤਾ ਹੋਣ ਦੀ ਸੂਚਨਾ ਮਿਲਣ ‘ਤੇ ਉਹ ਰਾਦੌਰ ਪਹੁੰਚਿਆ ਅਤੇ ਆਪਣੇ ਜੀਜਾ ਰਾਕੇਸ਼ ਨੂੰ ਪਾਊਂਟਾ ਸਾਹਿਬ ਰੀਨਾ ਦੀ ਭਾਲ ਲਈ ਆਪਣੇ ਨਾਲ ਲੈ ਗਿਆ।

ਇਸ ਦੌਰਾਨ ਜਦੋਂ ਉਨ੍ਹਾਂ ਉਸ ਕੋਲੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ ਰੀਨਾ ਦਾ ਕਤਲ ਕਰਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਸੀ। ਜਦੋਂ ਉਸ ਨੂੰ ਪੁੱਛਿਆ ਕਿ ਉਸ ਨੇ ਲਾਸ਼ ਨੂੰ ਕਿੱਥੇ ਸੁੱਟਿਆ ਹੈ ਤਾਂ ਉਹ ਫਿਰ ਉਨ੍ਹਾਂ ਨੂੰ ਗੁੰਮਰਾਹ ਕਰਨ ਲੱਗਾ। ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਇਸ ਔਰਤ ਤੇ ਪਤੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਕਿਛ ਕੀਤੀ ਗਈ ਤਾਂ ਉਸ ਦੌਰਾਨ ਇਸ ਵਿਅਕਤੀ ਦੇ ਵੱਲੋਂ ਸਾਰਾ ਕਸੂਰ ਕਬੂਲਿਆ ਗਿਆ l ਫਿਲਹਾਲ ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।