ਤਰਨਤਾਰਨ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀਆਂ ਉਪਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਆਬਕਾਰੀ ਕਮਿਸ਼ਨਰ ਪੰਜਾਬ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਹੈ ਕਿ ਤਰਨਤਾਰਨ ਹਲਕੇ ਅਤੇ ਇਸਦੇ ਤਿੰਨ ਕਿਲੋਮੀਟਰ ਦੇ ਇਲਾਕੇ ਅੰਦਰ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ 9 ਨਵੰਬਰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਬੰਦ ਰਹਿਣਗੀਆਂ। ਇਸੇ ਤਰ੍ਹਾਂ, 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਦੇ ਦਿਨ ਵੀ ਇਨ੍ਹਾਂ ਖੇਤਰਾਂ ਵਿੱਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਡ੍ਰਾਈ ਡੇ ਰਹੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ (IAS) ਨੇ ਦੱਸਿਆ ਕਿ ਇਹ ਫੈਸਲਾ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਣ ਅਤੇ ਨਿਰਪੱਖ ਬਣਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਦੌਰਾਨ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਇਹ ਪਾਬੰਦੀ ਆਮ ਜਨਤਾ ਦੇ ਹਿਤ ਵਿੱਚ ਲਗਾਈ ਗਈ ਹੈ। ਇਸ ਤਰ੍ਹਾਂ, ਤਰਨਤਾਰਨ ਅਤੇ ਇਸਦੇ ਨੇੜਲੇ ਖੇਤਰਾਂ ਵਿੱਚ ਕੁੱਲ ਚਾਰ ਦਿਨ ਸ਼ਰਾਬ ਦੀ ਵਿਕਰੀ ‘ਤੇ ਪੂਰਨ ਰੋਕ ਰਹੇਗੀ।

Previous Postਹੁਣੇ ਹੁਣੇ SGPC ਨੂੰ ਮਿਲਿਆ ਪ੍ਰਧਾਨ,ਆਇਆ ਨਤੀਜਾ
Next Postਪੰਜਾਬ 'ਚ ਕੁੱਤੇ ਰੱਖਣ ਵਾਲਿਆਂ ਨੂੰ ਝਟਕਾ ! ਲੱਗੀ ਇਹ ਪਾਬੰਦੀ





