BREAKING NEWS
Search

ਪਿੰਡਾਂ ਵਾਲਿਆਂ ਦੀ ਲਗਣ ਲਗੀ ਲਾਟਰੀ – ਕੈਪਟਨ ਸਰਕਾਰ ਕਰਨ ਜਾ ਰਹੀ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਕਿਸਾਨ ਜਥੇਬੰਦੀਆਂ ਲਗਾਤਾਰ ਕਾਫੀ ਦਿਨਾਂ ਤੋਂ ਇਸ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਜਿੱਥੇ ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਓਧਰ ਹੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਰੋਸ ਨੂੰ ਸ਼ਾਂਤ ਕਰਨ ਲਈ ਨਵੇ-ਨਵੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਧਰਨੇ ਤੇ ਬੈਠੀਆ ਕਿਸਾਨ ਜਥੇਬੰਦੀਆਂ ਨੂੰ ਕੁਝ ਰਾਹਤ ਮਿਲ ਸਕੇ। ਪੰਜਾਬ ਸਰਕਾਰ ਵੱਲੋਂ ਪਿੰਡਾ ਦੇ ਲੋਕਾਂ ਲਈ ਇਕ ਵੱਡਾ ਐਲਾਨ ਕੀਤਾ ਜਾ ਰਿਹਾ ਹੈ। ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਲਾਟਰੀ ਲੱਗ ਸਕਦੀ ਹੈ।

ਪੰਜਾਬ ਸਰਕਾਰ ਵੱਲੋਂ ਸਮਾਰਟ ਵਿਲੇਜ ਮੁਹਿੰਮ ਦੇ ਤਹਿਤ ਲਾਲ ਲਕੀਰ ਮਿਸ਼ਨ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਮਿਸ਼ਨ ਨਾਲ ਪਿੰਡਾਂ ਦੇ ਲੱਖਾਂ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਲਦੀ ਹੀ ਮਿਸਨ ਲਾਲ ਲਕੀਰ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮਿਸ਼ਨ ਦੇ ਜ਼ਰੀਏ ਲਾਲ ਡੋਰੇ ਤੋਂ ਬਾਹਰ ਵਸਦੇ ਲੋਕਾਂ ਨੂੰ ਉਨ੍ਹਾਂ ਦੀ ਮਲਕੀਅਤ ਵਾਲੀਆਂ ਰਿਹਾਇਸ਼ੀ ਜਾਇਦਾਦ ਲਈ ‘ਸੰਨਦ ਪ੍ਰਮਾਣ-ਪੱਤਰ’ ਦਿਤੇ ਜਾਣਗੇ । ਰਾਜ ਸਰਕਾਰ ਇਸ ਕੰਮ ਲਈ ਭਾਰਤ ਦੇ ਸਰਵੇਖਣ ਵਿਭਾਗ, ਕੇਂਦਰੀ ਪੇਂਡੂ ਵਿਕਾਸ ,ਅਤੇ ਪੰਚਾਇਤੀ ਰਾਜ ਦਾ ਸਹਿਯੋਗ ਲਵੇਗੀ।

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਇਸ ਨਾਲ ਲਾਲ ਲਕੀਰ ਖੇਤਰ ਹੇਠ ਆਉਣ ਵਾਲੀਆਂ ਜਾਇਦਾਦਾਂ ਨੂੰ ਮਾਲਕੀ ਅਧਿਕਾਰ ਦੇਣ ਦਾ ਰਾਹ ਪੱਧਰਾ ਹੋਵੇਗਾ। ਇਸ ਮਾਮਲੇ ਵਿਚ ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਵਿਭਾਗ ਤੇ ਸਰਵੇਖਣ ਵਿਭਾਗ ਦੇ ਵਿਚ ਸਮਝੌਤੇ ਤੇ ਹਸਤਾਖਰ ਵੀ ਹੋ ਚੁੱਕੇ ਹਨ।ਰਾਜ ਸਰਕਾਰ ਨੇ ਇਸ ਸਾਲ ਜੁਲਾਈ ਵਿਚ ਪੰਜਾਬ ਵਿੱਚ ਲਾਲ ਲਕੀਰ ਤੋਂ ਬਾਹਰ ਵਸਣ ਵਾਲੀ ਆਬਾਦੀ ਸਬੰਧੀ ‘ਸਵਾਮੀਤਵ’ ਯੋਜਨਾ ਦਾ ਵੀ ਐਲਾਨ ਕੀਤਾ ਸੀ।

ਇਨ੍ਹਾਂ ਖੇਤਰਾਂ ਲਈ ਡਰੋਨ ਅਧਾਰਿਤ ਨਕਸ਼ਾ ਵੀ ਤਿਆਰ ਕੀਤਾ ਜਾਵੇਗਾ।ਜਿਸ ਦੇ ਅਧਾਰ ਤੇ ਲਾਲ ਡੋਰੇ ਖ਼ੇਤਰ ਵਿਚਲੀਆਂ ਸਾਰੀਆਂ ਜਾਇਦਾਦਾਂ ਦੀ ਵਿਸਥਾਰਤ ਸੂਚੀ ਤਿਆਰ ਕੀਤੀ ਜਾਵੇਗੀ।ਕਿਸਾਨ ਅੰਦੋਲਨ ਕਰਕੇ ਪੈਦਾ ਹੋਏ ਰੋਹ ਨੂੰ ਸ਼ਾਂਤ ਕਰਨ ਲਈ ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦੇ ਹੋਏ ਕਈ ਐਲਾਨ ਕਰ ਰਹੀ ਹੈ।