ਚੰਡੀਗੜ੍ਹ – ਪੰਜਾਬ ਦੇ ਲੋਕਾਂ ਲਈ 3 ਅਤੇ 4 ਅਗਸਤ ਨੂੰ ਲੈ ਕੇ ਮੌਸਮ ਵਿਭਾਗ ਨੇ ਇੱਕ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਅਨੁਸਾਰ, ਇਨ੍ਹਾਂ ਦਿਨਾਂ ਦੌਰਾਨ ਸੂਬੇ ਵਿੱਚ ਤੇਜ਼ ਹਵਾਵਾਂ, ਤੂਫ਼ਾਨ ਅਤੇ ਭਾਰੀ ਮੀਂਹ ਦੀ ਸੰਭਾਵਨਾ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ‘ਤੇ ਅਸਰ ਪੈ ਸਕਦਾ ਹੈ।
2 ਅਗਸਤ ਲਈ ਮੌਸਮ ਵਿਭਾਗ ਨੇ ਕੋਈ ਖ਼ਾਸ ਚਿਤਾਵਨੀ ਨਹੀਂ ਦਿੱਤੀ, ਪਰ 3 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਐੱਸ.ਏ.ਐੱਸ. ਨਗਰ, ਮੋਗਾ, ਬਰਨਾਲਾ ਅਤੇ ਬਠਿੰਡਾ ਵਿਚ ਮੀਂਹ ਹੋਣ ਦੀ ਪੂਰੀ ਉਮੀਦ ਜਤਾਈ ਗਈ ਹੈ।
ਇਸਦੇ ਨਾਲ, 4 ਅਗਸਤ ਨੂੰ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਹਲਕਾ ਜਿਹਾ ਵਾਧਾ ਰਿਕਾਰਡ ਕੀਤਾ ਗਿਆ, ਪਰ ਫਿਰ ਵੀ ਤਾਪਮਾਨ ਆਮ ਮਿਆਰ ਨਾਲੋਂ 3.5 ਡਿਗਰੀ ਘੱਟ ਰਿਹਾ।