ਪੰਜਾਬੀ ਕਲਾਕਾਰਾਂ ਨੇ ਕਰਤਾ ਹੁਣ ਅਜਿਹਾ ਐਲਾਨ ਸਾਰੇ ਪਾਸੇ ਹੋ ਰਹੀ ਚਰਚਾ

656

ਆਈ ਤਾਜਾ ਵੱਡੀ ਖਬਰ

ਭਾਰਤ ਦੇ ਵਿੱਚ ਇਸ ਸਮੇਂ ਬਹੁਤ ਸਾਰੇ ਮਸਲੇ ਚੱਲ ਰਹੇ ਹਨ ਪਰ ਇਹਨਾਂ ਸਾਰੇ ਮਸਲਿਆਂ ਦੇ ਕਾਰਨ ਅਲੱਗ ਅਲੱਗ ਹਨ। ਪਰ ਬੀਤੇ ਤਕਰੀਬਨ ਦੋ ਮਹੀਨੇ ਤੋਂ ਭਾਰਤ ਵਿੱਚ ਇੱਕ ਅਜਿਹਾ ਮਾਮਲਾ ਫ਼ੈਲ ਚੁੱਕਾ ਹੈ ਕਿ ਜਿਸ ਉਪਰ ਜੇਕਰ ਜਲਦ ਹੀ ਸਹੀ ਫ਼ੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਭੋਜਨ ਦੀ ਭਾਲ ਵਿੱਚ ਸਾਨੂੰ ਇੱਧਰ-ਉੱਧਰ ਭਟਕਣਾ ਪੈ ਸਕਦਾ ਹੈ। ਕਿਉਂਕਿ ਭੋਜਨ ਦਾ ਅਹਿਮ ਅੰਗ ਰੋਟੀ ਸਾਨੂੰ ਕਿਸਾਨਾਂ ਵੱਲੋਂ ਉਗਾਈ ਗਈ ਫ਼ਸਲ ਤੋਂ ਬਾਅਦ ਹੀ ਪ੍ਰਾਪਤ ਹੁੰਦੀ ਹੈ

ਅਤੇ ਜੇਕਰ ਦੇਸ਼ ਦਾ ਕਿਸਾਨ ਹੀ ਧਰਨੇ ਉਪਰ ਬੈਠਾ ਰਹੇਗਾ ਤਾਂ ਦੇਸ਼ ਦੇ ਲਈ ਖੇਤਾਂ ਵਿੱਚ ਅਨਾਜ਼ ਕਿੱਥੋਂ ਪੈਦਾ ਹੋਵੇਗਾ। ਦੇਸ਼ ਦਾ ਕਿਸਾਨ ਇਸ ਵੇਲੇ ਕਿਸੇ ਸ਼ੌਕ ਕਾਰਨ ਨਹੀਂ ਸਗੋਂ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੈ। ਜਿਸ ਸਬੰਧੀ ਕਿਸਾਨਾਂ ਵੱਲੋਂ 26-27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ ਜਿਸ ਦੌਰਾਨ ਕਿਸਾਨਾਂ ਨਾਲ ਬਹੁਤ ਸਾਰੀਆਂ ਜਥੇਬੰਦੀਆਂ ਅਤੇ ਆਮ ਲੋਕ ਵੀ ਜੁੜ ਚੁੱਕੇ ਹਨ।

ਅਜਿਹੇ ਵਿੱਚ ਹੀ ਪੰਜਾਬ ਦੇ ਕਲਾਕਾਰਾਂ ਨੇ ਵੀ ਕਿਸਾਨਾਂ ਦਾ ਸਾਥ ਦੇਣ ਦਿੱਲੀ ਤੱਕ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਦਾ ਐਲਾਨ ਅੱਜ ਚੰਡੀਗੜ੍ਹ ਵਿੱਚ ਕੀਤੇ ਗਏ ਪ੍ਰੈਸ ਕਾਨਫਰੰਸ ਦੌਰਾਨ ਗਾਇਕ ਜੱਸ ਬਾਜਵਾ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਇਹ ਐਲਾਨ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਵਰਗ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਖੜ੍ਹਾ ਕਿਉਂਕਿ ਇਹ ਲ-ੜਾ-ਈ ਹਰ ਇੱਕ ਪੰਜਾਬੀ ਦੀ ਹੈ। ਪਰ ਕੇਂਦਰ ਦਾ ਪੰਜਾਬ ਨਾਲ ਵਤੀਰਾ ਠੀਕ ਨਹੀਂ।

ਕਿਸਾਨਾਂ ਵੱਲੋਂ ਰੇਲ ਮਾਰਗ ਖਾਲੀ ਕੀਤੇ ਜਾਣ ਦੇ ਬਾਵਜੂਦ ਵੀ ਕੇਂਦਰ ਸਰਕਾਰ ਵੱਲੋਂ ਰੇਲਾਂ ਮੁੜ ਤੋਂ ਬਹਾਲ ਨਹੀਂ ਕੀਤੀਆਂ ਗਈਆਂ। ਅਜਿਹਾ ਇਸ ਕਾਰਨ ਕੀਤਾ ਗਿਆ ਤਾਂ ਜੋ ਛੋਟੇ ਕਾਰੋਬਾਰੀ ਉਦਯੋਗ ਨੂੰ ਹੋ ਰਹੇ ਨੁਕਸਾਨ ਦਾ ਜ਼ਿੰਮੇਵਾਰ ਕਿਸਾਨਾਂ ਨੂੰ ਠਹਿਰਾਉਣ। ਪਰ ਕੇਂਦਰ ਸਰਕਾਰ ਦੀ ਇਸ ਸਾਰੀ ਸਾਜ਼ਿਸ਼ ਨਾਕਾਮ ਹੋ ਗਈ। ਜੱਸ ਬਾਜਵਾ ਨੇ ਅੱਗੇ ਗੱਲ ਕਰਦਿਆਂ ਕਿਹਾ ਕਿ ਹੁਣ ਕੇਂਦਰ ਸਰਕਾਰ ਕਿਸਾਨਾਂ ਦੇ ਇਸ ਅੰਦੋਲਨ ਨੂੰ ਨਾਕਾਮ ਕਰਨ ਲਈ ਕੋਰੋਨਾ ਦੀ ਨਵੀਂ ਸਾਜ਼ਿਸ਼ ਰਚ ਰਹੀ ਹੈ ਜੋ ਸ਼ਾਇਦ ਬਿਹਾਰ ਚੋਣਾਂ ਵੇਲੇ ਵਜੂਦ ਵਿੱਚ ਹੀ ਨਹੀਂ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਲਾਕਾਰ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਅਤੇ ਉਦੋਂ ਤਕ ਸਾਥ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।