ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਗਾਇਕੀ ਦੇ ਖੇਤਰ ਵਿਚ ਜਿੱਥੇ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਹਿੰਮਤ ਤੇ ਦਲੇਰੀ ਸਦਕਾ ਇਸ ਗਾਇਕੀ ਦੇ ਖੇਤਰ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ ਜੋ ਆਪਣੀ ਦਮਦਾਰ ਆਵਾਜ਼ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣੇ ਹਨ। ਅਜਿਹੀਆਂ ਸਖਸੀਅਤਾਂ ਵੱਲੋਂ ਜਿਥੇ ਪੰਜਾਬੀ ਸੱਭਿਆਚਾਰ ਦੀ ਸੇਵਾ ਕਰਦਿਆਂ ਹੋਇਆਂ ਬਹੁਤ ਸਾਰੇ ਗੀਤ ਦਰਸ਼ਕਾਂ ਦੀ ਝੋਲੀ ਪਾਏ ਗਏ ਹਨ। ਉੱਥੇ ਹੀ ਸਰੋਤਿਆਂ ਵੱਲੋਂ ਵੀ ਉਨ੍ਹਾਂ ਗਾਇਕਾਂ ਵੱਲੋਂ ਗਾਏ ਜਾਂਦੇ ਗੀਤਾਂ ਨੂੰ ਬੇਹੱਦ ਪਿਆਰ ਕੀਤਾ ਜਾਂਦਾ ਹੈ। ਅਜਿਹੀਆਂ ਹਸਤੀਆਂ ਜਿੱਥੇ ਅਪਣੇ ਗੀਤਾਂ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੀਆਂ ਹਨ। ਉਥੇ ਹੀ ਕੁਝ ਗੀਤਾਂ ਦੇ ਕਾਰਨ ਵਿਵਾਦਾਂ ਵਿਚ ਵੀ ਫਸ ਜਾਂਦੀਆਂ ਹਨ।

ਪਰ ਕਈ ਵਾਰ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜਿਸ ਬਾਰੇ ਸੋਚਿਆ ਵੀ ਨਹੀਂ ਗਿਆ ਹੁੰਦਾ। ਹੁਣ ਪੰਜਾਬੀ ਗਾਇਕ ਜਸਵਿੰਦਰ ਬਰਾੜ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਕਾਰਨ ਵਿਵਾਦਾਂ ਵਿਚ ਫਸ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਇਸ ਸਮੇਂ ਇੱਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੇ ਦੌਰਾਨ ਬੋਲੇ ਗਏ ਕੁੱਝ ਸ਼ਬਦਾਂ ਦੇ ਚਲਦਿਆਂ ਹੋਇਆਂ ਵਿਵਾਦਾਂ ਵਿੱਚ ਘਿਰ ਗਈ ਹੈ।

ਬੀਤੇ ਦਿਨੀਂ ਜਿਥੇ ਉਨ੍ਹਾਂ ਵੱਲੋਂ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਗੱਲਬਾਤ ਕਰਦੇ ਹੋਏ ਸ੍ਰੀ ਰਾਮ ਚੰਦਰ ਜੀ ਦੇ ਪਿਤਾ ਦਸ਼ਰਥ ਦੇ ਬਾਰੇ ਮਨਘੜਤ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ। ਜਿਸ ਨੂੰ ਲੈ ਕੇ ਭਗਵਾਨ ਵਾਲਮੀਕ ਸ਼ਕਤੀਦਲ, ਵਿਸ਼ਵ ਹਿੰਦੂ ਪਰੀਸ਼ਦ, ਭਗਵਾਨ ਵਾਲਮੀਕ ਵੀਰ ਸੈਨਾ ਵੱਲੋਂ ਲਗਾਤਾਰ ਉਨ੍ਹਾਂ ਦੇ ਖਿਲਾਫ ਵਿਰੋਧ ਕੀਤਾ ਜਾ ਰਿਹਾ ਹੈ। ਜਿਨ੍ਹਾਂ ਦਾ ਮੰਨਣਾ ਹੈ ਕਿ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਾਇਕਾ ਜਸਵਿੰਦਰ ਬਰਾੜ ਵੱਲੋਂ ਠੇਸ ਪਹੁੰਚਾਈ ਗਈ ਹੈ ਜਿਸ ਦੇ ਚਲਦਿਆਂ ਹੋਇਆਂ ਉਹਨਾਂ ਵੱਲੋਂ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਸ ਦੇ ਖਿਲਾਫ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ।

ਜਿਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਅਗਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦੇ ਖਿਲਾਫ ਸਖਤ ਕਾਰਵਾਈ ਨਹੀਂ ਕੀਤੀ ਗਈ ਤਾਂ ਉਹਨਾਂ ਸਭ ਵੱਲੋਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ । ਉਥੇ ਹੀ ਵਾਪਰਨ ਵਾਲੀ ਘਟਨਾ ਲਈ ਪ੍ਰਸ਼ਾਸਨ ਜਿੰਮੇਵਾਰ ਹੋਵੇਗਾ।


                                       
                            
                                                                   
                                    Previous Postਕੈਨੇਡਾ ਤੋਂ ਆਈ ਮਾੜੀ ਖਬਰ, 27 ਸਾਲਾਂ ਨੌਜਵਾਨ ਪੰਜਾਬੀ ਮੁੰਡੇ ਦਾ ਗੋਲੀਆਂ ਮਾਰ ਕੀਤਾ ਕਤਲ
                                                                
                                
                                                                    
                                    Next Postਵਿਆਹ ਦੀ ਚਲ ਰਹੀ ਤਿਆਰੀ ਵਿਚਾਲੇ ਅੱਗ ਲੱਗਣ ਕਾਰਨ 5 ਜੀਆਂ ਦੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ
                                                                
                            
               
                            
                                                                            
                                                                                                                                            
                                    
                                    
                                    



