ਪੰਜਾਬ : ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਪਰਤਦਿਆਂ ਵਾਪਰਿਆ ਦਰਦਨਾਕ ਹਾਦਸਾ , 12 ਸਾਲਾਂ ਬੱਚੇ ਦੀ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਆਏ ਦਿਨੀ ਪੰਜਾਬ ਦੇ ਵਿੱਚ ਸੜਕੀ ਹਾਦਸਿਆਂ ਕਾਰਨ ਬਹੁਤ ਸਾਰੇ ਲੋਕ ਆਪਣੀਆਂ ਕੀਮਤੀ ਜਾਨਾ ਗਵਾ ਰਹੇ ਹਨ l ਇਹਨਾਂ ਸੜਕੀ ਹਾਦਸਿਆਂ ਨੇ ਬਹੁਤ ਸਾਰੇ ਪਰਿਵਾਰਾਂ ਦੇ ਜਵਾਨ ਪੁੱਤਰ ਖੋਹ ਲਏ ਹਨ ਤੇ ਕਈ ਘਰਾਂ ਦੇ ਚਿਰਾਗ ਬੁੱਝ ਚੁੱਕੇ ਹਨ l ਆਏ ਦਿਨ ਹੀ ਮੀਡੀਆ ਦੇ ਵਿੱਚ ਅਜਿਹੀਆਂ ਖਬਰਾਂ ਸੁਰਖੀਆਂ ਬਟੋਰ ਦੀਆਂ ਹਨ ਜਿੱਥੇ ਸੜਕੀ ਹਾਦਸਿਆਂ ਦੇ ਵਿੱਚ ਪਰਿਵਾਰਾਂ ਦੇ ਪਰਿਵਾਰ ਤਬਾਹ ਹੋ ਜਾਂਦੇ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆਉਂਦਿਆਂ ਹੋਇਆਂ ਇੱਕ ਅਜਿਹਾ ਹਾਦਸਾ ਵਾਪਰਿਆ ਜਿਸ ਵਿੱਚ 12 ਸਾਲਾਂ ਮੁੰਡੇ ਦੀ ਮੌਤ ਹੋ ਗਈ l ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਮੁਹੱਲਾ ਫਤਹਿਗੜ੍ਹ ਗਲੀ ਨੰਬਰ 2 ’ਚ ਰਹਿਣ ਵਾਲਾ ਇਕ ਪਰਿਵਾਰ, ਜਿਹੜਾ ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਗਿਆ ਹੋਇਆ ਸੀ, ਉਹ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਸ ਦਰਦਨਾਕ ਹਾਦਸੇ ’ਚ ਪਰਿਵਾਰ ਦੇ ਇਕਲੌਤੇ 12 ਸਾਲਾ ਬੱਚੇ ਵੰਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਉਸ ਦੇ ਮਾਤਾ-ਪਿਤਾ ਗੰਭੀਰ ਜ਼ਖ਼ਮੀ ਹੋ ਗਏ। ਜਿਨਾਂ ਨੂੰ ਮੌਕੇ ਤੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਪਰ ਉਨਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੋਇਆਂ ਉਹਨਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਉੱਥੇ ਹੀ ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਪਰਿਵਾਰ ਦੇ ਵਿੱਚ ਮਾਤਮ ਦਾ ਮਾਹੌਲ ਛਾਇਆ ਹੋਇਆ ਹੈ ਕਿਉਂਕਿ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਇਸ ਹਾਦਸੇ ਦੇ ਵਿੱਚ ਮੌਤ ਹੋ ਚੁੱਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਆਪਣੇ ਦੋਪਹੀਆ ਵਾਹਨ ’ਤੇ ਸ੍ਰੀ ਅਨੰਦਪੁਰ ਸਾਹਿਬ ਗਿਆ ਸੀ ਅਤੇ ਜਦੋਂ ਉਹ ਵਾਪਸ ਲੁਧਿਆਣਾ ਵੱਲ ਆ ਰਿਹਾ ਸੀ ਤਾਂ ਸੜਕ ਵਿਚਕਾਰ ਖੜ੍ਹੇ ਟਰੱਕ ਨਾਲ ਟਕਰਾਅ ਗਿਆ। ਜਿਸ ਕਾਰਨ ਇਹ ਦਰਦਨਾਕ ਹਾਦਸਾ ਵਾਪਰ ਗਿਆ ਤੇ 12 ਸਾਲਾਂ ਮੁੰਡੇ ਦੀ ਮੌਕੇ ਤੇ ਹੀ ਮੌਤ ਹੋ ਗਈ।

ਉਥੇ ਹੀ ਇਸ ਹਾਦਸੇ ਦੇ ਵਿੱਚ ਮ੍ਰਿਤਕ ਮੁੰਡੇ ਦੇ ਮਾਪੇ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ ਜਿਨਾਂ ਦਾ ਇਲਾਜ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ। ਜ਼ਿਕਰਯੋਗ ਹੈ ਕਿ ਮਾਂ ਦਾ ਨਾਂ ਸੋਨੀਆ ਅਤੇ ਪਿਤਾ ਦਾ ਵਿਨੋਦ ਕੁਮਾਰ ਦੱਸਿਆ ਜਾਂਦਾ ਹੈ। ਇਸ ਹਾਦਸੇ ਕਾਰਨ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਪਈ। ਫਿਲਹਾਲ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਿੱਥੇ ਘਟਨਾ ਦਾ ਜਾਇਜ਼ਾ ਲਿਆ ਗਿਆ, ਉਥੇ ਹੀ ਮਾਮਲੇ ਸਬੰਧੀ ਤਫਤੀਸ਼ ਜਾਰੀ ਹੈ।