BREAKING NEWS
Search

ਪੰਜਾਬ : ਆਈ ਮਾੜੀ ਖਬਰ ਇਥੇ ਸਕੂਲ ਚੋਂ ਮਿਲੇ ਕੋਰੋਨਾ ਦੇ ਪੌਜੇਟਿਵ ਲੋਕਾਂ ਚ ਸਹਿਮ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਵਧ ਰਹੇ ਪ੍ਰਭਾਵ ਕਾਰਨ ਮੁੜ ਤੋਂ ਭਾਰਤ ਵਿੱਚ ਸਰਕਾਰ ਚਿੰਤਤ ਹੈ। ਭਾਰਤ ਵਿੱਚ ਵੀ ਦੂਜੀ ਲਹਿਰ ਸ਼ੁਰੂ ਹੋਣ ਦੇ ਨਾਲ ਹੀ ਕੇਸਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ। ਸਰਦੀ ਦੇ ਵਧਣ ਕਾਰਨ ਫਿਰ ਤੋਂ ਕਰੋਨਾ ਕੇਸਾਂ ਦੀ ਦਰ ਵਿੱਚ ਵਾਧਾ ਹੋਇਆ ਹੈ। ਜਿਸ ਦੇ ਚਲਦੇ ਹੋਏ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪੰਜਾਬ ਵਿੱਚ ਵੀ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ, ਮੁੜ ਅਕਤੂਬਰ ਵਿਚ ਖੋਲ੍ਹਣ ਤੋਂ ਬਾਅਦ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ।

ਜਿਨ੍ਹਾਂ ਵਿੱਚ ਬਹੁਤ ਸਾਰੇ ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਹੁਣ ਫਿਰ ਪੰਜਾਬ ਦੇ ਇੱਕ ਸਕੂਲ ਵਿੱਚ ਤਿੰਨ ਟੀਚਰ ਕਰੋਨਾ ਤੋਂ ਪੀੜਤ ਮਿਲੇ ਹਨ । ਅੱਜ ਫਿਰ ਕਰੋਨਾ ਤੋਂ ਪੀੜਤ ਅਧਿਆਪਕ ਮਿਲਣ ਕਾਰਨ ਲੋਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ ।ਅੱਜ ਅੱਪਰਾ ਇਲਾਕੇ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਸਮੇਤ ਤਿੰਨ ਸਰਕਾਰੀ ਮੁਲਾਜ਼ਮਾਂ ਦੀ ਕਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਹੈ। ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਪੰਜਾਬ ਵਿੱਚ ਮੁੜ ਤੋਂ ਲੋਕਾਂ ਨੂੰ ਇਸ ਸਬੰਧੀ ਚਿੰਤਾ ਸਤਾ ਰਹੀ ਹੈ। ਅੱਜ ਮਿਲੇ ਇਹਨਾਂ ਕੇਸਾਂ ਕਰਕੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅੱਪਰਾ ਦੀ ਐਸ ਐਮ ਓ ਸ੍ਰੀਮਤੀ ਵੰਦਨਾ ਧੀਰ ਅਤੇ ਹੈਲਥ ਸੁਪਰਵਾਈਜ਼ਰ ਗੁਰਨੇਕ ਲਾਲ ਨੇ ਦੱਸਿਆ ਕਿ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਵਰਕਰ ਦੂਜੇ ਲੋਕਾਂ ਦੇ ਸੰਪਰਕ ਵਿਚ ਜ਼ਿਆਦਾ ਆਉਂਦੇ ਹਨ ।ਜਿਸ ਕਾਰਨ ਉਹ ਕਰੋਨਾ ਤੋਂ ਪੀੜਤ ਹੋ ਜਾਂਦੇ ਹਨ। ਲੋਕਾਂ ਵਿਚਕਾਰ ਆਪਣੀ ਡਿਊਟੀ ਨਿਭਾ ਰਹੇ ਮੁਲਾਜ਼ਮਾਂ ਨੂੰ ਕਰੋਨਾ ਤੋਂ ਪੀੜਤ ਹੋਣ ਦਾ ਖਤਰਾ ਵਧ ਜਾਂਦਾ ਹੈ। ਸੂਬਾ ਸਰਕਾਰ ਵੱਲੋਂ ਵੀ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਹੀ ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਟੀਚਰਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ।

ਅੱਜ ਇਲਾਕੇ ਵਿੱਚੋਂ ਇੱਕ ਸਕੂਲ ਦੇ ਪ੍ਰਿੰਸੀਪਲ, ਇਕ ਹੋਰ ਅਧਿਆਪਕਾ ਜੋ ਪ੍ਰਿੰਸੀਪਲ ਦੇ ਸਕੂਲ ਵਿੱਚ ਹੀ ਅਧਿਆਪਕ ਹਨ। ਇਨ੍ਹਾਂ ਤੋਂ ਬਿਨਾਂ ਇਕ ਡਾਕੀਆ ਵੀ ਕਰੋਨਾ ਤੋਂ ਪੀੜਤ ਪਾਇਆ ਗਿਆ ਹੈ। ਇਨ੍ਹਾਂ ਸਭ ਦੇ ਟੈਸਟ ਤੋਂ ਬਾਅਦ ਇਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਦੇ ਅਧਾਰ ਤੇ ਇਨ੍ਹਾਂ ਤਿੰਨਾਂ ਨੂੰ ਘਰਾਂ ਦੇ ਵਿੱਚ ਹੀ ਕੁਆਰੰਟੀਨ ਕਰ ਦਿੱਤਾ ਗਿਆ ਹੈ। ਇਨ੍ਹਾਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।