ਵਿਧਾਨ ਸਭਾ ਹਲਕਾ 021 ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ, ਐਕਸਾਈਜ਼ ਕਮਿਸ਼ਨਰ ਪੰਜਾਬ ਨੇ ਹੁਕਮ ਜਾਰੀ ਕੀਤਾ ਹੈ ਕਿ ਹਲਕਾ ਤਰਨ ਤਾਰਨ ਅਤੇ ਇਸ ਨਾਲ ਲੱਗਦੇ ਹਲਕਿਆਂ ਦੇ ਤਿੰਨ ਕਿਲੋਮੀਟਰ ਦੇ ਘੇਰੇ ਵਿੱਚ 9 ਨਵੰਬਰ ਸ਼ਾਮ 6 ਵਜੇ ਤੋਂ 11 ਨਵੰਬਰ ਸ਼ਾਮ 6 ਵਜੇ ਤੱਕ ਅਤੇ 14 ਨਵੰਬਰ ਨੂੰ ਡਰਾਈ ਡੇਅ ਰਹੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ (ਆਈ.ਏ.ਐੱਸ.) ਨੇ ਦੱਸਿਆ ਕਿ ਇਸ ਸਮੇਂ ਦੌਰਾਨ ਇਨ੍ਹਾਂ ਇਲਾਕਿਆਂ ਵਿੱਚ ਸਾਰੇ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ, 14 ਨਵੰਬਰ ਨੂੰ ਵੀ, ਤਰਨ ਤਾਰਨ ਵਿਧਾਨ ਸਭਾ ਹਲਕਾ ਅਤੇ ਇਸ ਨਾਲ ਲੱਗਦੇ ਤਿੰਨ ਕਿਲੋਮੀਟਰ ਦੇ ਇਲਾਕੇ ਵਿੱਚ ਡਰਾਈ ਡੇਅ ਲਾਗੂ ਰਹੇਗਾ। ਇਹ ਹੁਕਮ ਚੋਣ ਪ੍ਰਕਿਰਿਆ ਦੀ ਗੰਭੀਰਤਾ ਤੇ ਸ਼ਾਂਤੀ ਬਣਾਈ ਰੱਖਣ ਲਈ ਜਾਰੀ ਕੀਤਾ ਗਿਆ ਹੈ।





