ਪੰਜਾਬ ਕਿਸਾਨ ਧਰਨਿਆਂ ਤੇ ਮੌਤਾਂ ਦਾ ਤਾਂਡਵ – ਇਥੇ ਇਥੇ ਅੱਜ ਹੋਈਆਂ ਕਿਸਾਨਾਂ ਦੀਆਂ ਧਰਨਿਆਂ ਚ ਮੌਤਾਂ

895

ਆਈ ਤਾਜਾ ਵੱਡੀ ਖਬਰ

ਪੰਜਾਬ ਦੀਆਂ ਸਭ ਕਿਸਾਨ ਜਥੇਬੰਦੀਆਂ ਲਗਾਤਾਰ ਕਾਫੀ ਦਿਨਾਂ ਤੋਂ ਇਸ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ।ਖੇਤੀ ਕਨੂੰਨਾਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਇਸ ਤਰਾਂ ਦੀਆਂ ਘਟੀਆਂ ਹਨ।ਜਿਨ੍ਹਾਂ ਨਾਲ ਕਿਸਾਨ ਜਥੇਬੰਦੀਆਂ ਨੂੰ ਬਹੁਤ ਹੀ ਜ਼ਿਆਦਾ ਦੁੱਖ ਪਹੁੰਚਦਾ ਹੈ। ਪਿਛਲੇ ਦਿਨੀਂ ਵੀ ਧਰਨੇ ਵਾਲੀ ਜਗ੍ਹਾ ਤੇ ਕੁਝ ਕਿਸਾਨ ਆਗੂਆ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਸੀ।

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਦੇ ਹੋਏ , ਅੱਜ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਸੀ।ਪਟਿਆਲਾ ਦੇ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਥਾਂ ਥਾਂ ਤੇ ਕਿਸਾਨਾਂ ਵੱਲੋਂ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਸਨ । ਇਸ ਧਰਨੇ ਦੇ ਸਥਾਨ ਤੇ ਹੀ ਵਿਰੋਧ ਕਰਦੇ ਸਮੇਂ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੰਜਾਬ ਦੇ ਵਿੱਚ ਅੱਜ ਦੋ ਮੌਤਾਂ ਦਾ ਧਰਨੇ ਦੌਰਾਨ ਹੋਣਾ ਬਹੁਤ ਦੁੱਖ ਵਾਲੀ ਗੱਲ ਹੈ।

ਅੱਜ ਸ਼ਨੀਵਾਰ ਦੀ ਸਵੇਰ ਨੂੰ ਮਾਨਸਾ ਦੇ ਰੇਲਵੇ ਸਟੇਸ਼ਨ ਤੇ ਲਾਏ ਗਏ ਧਰਨੇ ਦੌਰਾਨ ਪਿੰਡ ਗੁੜਦੀ ਦੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਜਿਸ ਦੀ ਹਾਲਤ ਵਿਗੜਨ ਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ।ਮ੍ਰਿਤਕ ਕਿਸਾਨ ਜੁਗਰਾਜ ਸਿੰਘ ਪੁੱਤਰ ਮਹਿੰਦਰ ਸਿੰਘ 60ਸਾਲ ਵਾਸੀ ਗੁੜੱਦੀ ਦੀ ਮੌਤ ਵੀ ਅੱਜ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਇਸ ਤਰ੍ਹਾਂ ਹੀ ਪਟਿਆਲਾ ਦੇ ਵਿਚ ਵੀ ਇਕ ਕਿਸਾਨ ਦੀ ਮੌਤ ਹੋਣ ਦੀ ਅੱਜ ਖਬਰ ਮਿਲੀ ਸੀ। ਕਿਸਾਨ ਜਥੇਬੰਦੀਆਂ ਵੱਲੋਂ ਮਾਨਸਾ ਦੇ ਵਿੱਚ ਡੀਸੀ ਦਫ਼ਤਰ ਦਾ ਘਿਰਾਉ ਕੀਤਾ ਗਿਆ ਅਤੇ 10 ਲੱਖ ਰੁਪਏ ਮੁਆਵਜ਼ੇ ਦੀ ਮੰਗ ਵੀ ਕੀਤੀ ਗਈ,

ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਗਈ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਦੋਂ ਤੱਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਸਰਕਾਰ ਮੰਗਾਂ ਮੰਨਣ ਦਾ ਐਲਾਨ ਨਹੀਂ ਕਰਦੀ।ਇਸ ਤੋਂ ਪਹਿਲਾਂ ਪਿੰਡ ਬਰੇ ਦੀ ਇੱਕ ਕਿਸਾਨ ਔਰਤ ਤੇਜ ਕੌਰ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਚੁਕੀ ਹੈ। ਮ੍ਰਿਤਕ ਜੁਗਰਾਜ ਸਿੰਘ ਕਾਫੀ ਦਿਨਾਂ ਤੋਂ ਧਰਨੇ ਦੇ ਵਿੱਚ ਆ ਰਿਹਾ ਸੀ। ਮਾਨਸਾ ਦੇ ਰੇਲਵੇ ਸਟੇਸ਼ਨ ਤੇ ਲੱਗਾ ਇਹ ਧਰਨਾ ਪਹਿਲੀ ਅਕਤੂਬਰ ਤੋਂ ਅਣਮਿਥੇ ਸਮੇਂ ਲਈ ਲਾਇਆ ਹੋਇਆ ਹੈ।