BREAKING NEWS
Search

ਪੰਜਾਬ : ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਨੇ ਚੁਕਿਆ ਖੌਫਨਾਕ ਕਦਮ , ਪੁਲਿਸ ਨੇ ਮਾਮਲਾ ਕੀਤਾ ਦਰਜ

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦੇ ਸਮੇਂ ਵਿੱਚ ਖੂਨ ਦੇ ਰਿਸ਼ਤੇ ਵੀ ਸਫੇਦ ਹੁੰਦੇ ਹੋਏ ਨਜ਼ਰ ਆਉਂਦੇ ਪਏ ਹਨ l ਜਿੱਥੇ ਦਿਨ ਦਿਹਾੜੇ ਸਾਕਿਆਂ ਦੇ ਵਿੱਚ ਹੀ ਲੜਾਈ ਝਗੜਾ, ਤੇ ਖੂਨ ਖਰਾਬੇ ਨਾਲ ਸਬੰਧਤ ਖਬਰਾਂ ਅਕਸਰ ਹੀ ਅਖਬਾਰਾਂ ਵਿਚ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਅੱਜ ਕੱਲ੍ਹ ਦੇ ਸਮੇਂ ਵਿੱਚ ਘਰੇਲੂ ਝਗੜੇ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ, ਜਿਹੜੇ ਬਾਅਦ ਵਿੱਚ ਭਿਆਨਕ ਰੂਪ ਧਾਰਨ ਕਰਦੇ ਹਨ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਵਿਅਕਤੀ ਦੇ ਵੱਲੋਂ ਘਰ ਦੀ ਕਲੇਸ਼ ਤੋਂ ਤੰਗ ਆ ਕੇ ਖੌਫਨਾਕ ਕਦਮ ਚੁੱਕਿਆ ਗਿਆ l

ਜਿਸ ਕਾਰਨ ਇਸ ਨੌਜਵਾਨ ਦੀ ਮੌਤ ਹੋ ਗਈ। ਇਹ ਰੂਹ ਕੰਬਾਊ ਮਾਮਲਾ ਬੋਹਾ ਦੇ ਪਿੰਡ ਆਲਮਪੁਰ ਮੰਦਰਾਂ ਤੋਂ ਸਾਹਮਣੇ ਆਇਆ, ਜਿੱਥੇ ਇੱਕ 27 ਸਾਲਾ ਨੌਜਵਾਨ ਨੇ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਨਾਲ ਚੱਲ ਰਹੇ ਘਰੇਲੂ ਕਲੇਸ਼ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਤੁਸੀਂ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਸੁਖਜਿੰਦਰ ਸਿੰਘ ਦਾ ਵਿਆਹ ਕਰੀਬ 5-6 ਸਾਲ ਪਹਿਲਾਂ ਪਰਮਜੀਤ ਕੌਰ ਦੀ ਲੜਕੀ ਨਾਲ ਹੋਇਆ ਸੀ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਸੁਖਜਿੰਦਰ ਸਿੰਘ ਦੇ ਘਰਵਾਲੀ ਪਰਮਜੀਤ ਕੌਰ ਆਪਣੀ ਮਾਤਾ ਸੁਖਵਿੰਦਰ ਕੌਰ ਦੇ ਮਗਰ ਲੱਗ ਕੇ ਉਸਦੇ ਭਰਾ ਦੇ ਪਰਿਵਾਰ ਤੇ ਸੁਖਜਿੰਦਰ ਸਿੰਘ ਨੂੰ ਕਾਫੀ ਚਿਰ ਤੋਂ ਤੰਗ ਪ੍ਰੇਸ਼ਾਨ ਕਰ ਰਹੀ ਸੀ।

ਜਿਸ ਤੋਂ ਦੁਖੀ ਹੋ ਕੇ ਸੁੱਖਜਿੰਦਰ ਸਿੰਘ ਦੇ ਵੱਲੋਂ ਇਹ ਖੌਫਨਾਕ ਕਦਮ ਚੁੱਕਿਆ ਗਿਆ ਹੈ। ਮ੍ਰਿਤਕ ਦੇ ਚਾਚੇ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੁਖਜਿੰਦਰ ਸਿੰਘ ਉਸਨੂੰ ਅਕਸਰ ਦੱਸਦਾ ਹੁੰਦਾ ਸੀ ਕਿ ਉਸਨੂੰ ਬਹੁਤ ਦੁਖੀ ਕਰ ਰੱਖਿਆ । ਲੰਘੀ 7, 8 ਸਤੰਬਰ ਨੂੰ ਰਾਤ ਦੇ ਸਮੇਂ ਉਸਦੇ ਭਤੀਜੇ ਸੁਖਜਿੰਦਰ ਸਿੰਘ ਦੇ ਨਾਲ ਉਸਦੀ ਪਤਨੀ ਪਰਮਜੀਤ ਕੌਰ ਉਸ ਨਾਲ ਝਗੜਾ ਕਰ ਰਹੀ ਸੀ ।

ਜਿਸ ਤੋਂ ਦੁਖੀ ਹੋ ਕੇ ਉਸਦੇ ਭਤੀਜੇ ਨੇ ਗੁੱਸੇ ‘ਚ ਆ ਕੇ ਕੋਈ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਨੂੰ ਅਸੀਂ ਉਸੇ ਸਮੇਂ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਦੇ ਵਿੱਚ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਪੀੜਤ ਪਰਿਵਾਰ ਦੇ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ l ਉਧਰ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ l