ਪੰਜਾਬ: ਚਲ ਰਹੇ ਵਿਆਹ ਚ ਅਚਾਨਕ ਪਈ ਰੇਡ! ਰਿਸ਼ਤੇਦਾਰਾਂ ਦੇ ਵੀ ਸੁੱਕੇ ਸਾਹ

1652

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਗੱਲ ਆਖੀ ਗਈ ਸੀ। ਉਥੇ ਹੀ ਰਿਸ਼ਵਤਖੋਰੀ ਨੂੰ ਖ਼ਤਮ ਕਰਨ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਖਿਲਾਫ ਸਖਤ ਕਦਮ ਚੁੱਕੇ ਗਏ ਹਨ। ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਜਿੱਥੇ ਕਈ ਮੰਤਰੀ ਅਤੇ ਅਧਿਕਾਰੀ ਇਸ ਸਮੇਂ ਵੱਖ-ਵੱਖ ਮਾਮਲਿਆਂ ਦੇ ਤਹਿਤ ਜੇਲਾਂ ਵਿੱਚ ਸਜ਼ਾ ਕੱਟ ਰਹੇ ਹਨ ਉਥੇ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਥੇ ਉਪਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੱਖ ਵੱਖ ਦੋਸ਼ਾਂ ਦੇ ਸਾਬਤ ਹੋਣ ਤੇ ਉਨ੍ਹਾਂ ਦੇ ਖਿਲਾਫ ਕਦਮ ਚੁੱਕੇ ਜਾ ਰਹੇ ਹਨ।

ਉੱਥੇ ਹੀ ਇਹ ਈ ਡੀ ਵੱਲੋਂ ਵੱਖ ਵੱਖ ਵਿਭਾਗਾਂ ਦੇ ਵਿਚ ਕੀਤੇ ਗਏ ਘਪਲਿਆਂ ਦੇ ਚਲਦਿਆਂ ਹੋਇਆਂ ਮੰਤਰੀਆਂ ਅਤੇ ਅਧਿਕਾਰੀਆਂ ਦੇ ਖਿਲਾਫ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਸਖ਼ਤ ਹਦਾਇਤਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਵਿੱਚ ਇਥੇ ਚੱਲ ਰਹੇ ਵਿਆਹ ਦੌਰਾਨ ਅਚਾਨਕ ਰੇਡ ਪਈ ਹੈ ਜਿੱਥੇ ਰਿਸ਼ਤੇਦਾਰਾਂ ਦੇ ਵੀ ਸਾਹ ਸੁੱਕ ਗਏ ਹਨ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਖਰੜ ਤੋਂ ਸਾਹਮਣੇ ਆਇਆ ਹੈ ਜਿਥੇ ਈ ਡੀ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਉਥੇ ਹੀ ਜਿੱਥੇ ਈਡੀ ਦੇ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਅੱਜ ਸਵੇਰੇ ਤੜਕੇ 4 ਵਜੇ ਤੋਂ ਇਹ ਕਾਰਵਾਈ ਆਰੰਭ ਕੀਤੀ ਗਈ ਸੀ। ਜਿਸ ਦੇ ਤਹਿਤ ਇਹ ਛਾਪੇਮਾਰੀ ਕਾਰੋਬਾਰੀ ਭੁਪਿੰਦਰ ਸਿੰਘ ਕਾਲਾ ਦੇ ਘਰ ਤੇ ਵੀ ਕੀਤੀ ਗਈ ਹੈ। ਦੱਸ ਦੇਈਏ ਕਿ ਜਿੱਥੇ ਖਰੜ ਵਿੱਚ ਇੱਕ ਨਾਮੀ ਗ੍ਰਾਮੀ ਕਾਰੋਬਾਰੀ ਭੁਪਿੰਦਰ ਸਿੰਘ ਕਾਲਾ ਦੇ ਪੁੱਤਰ ਦਾ ਵਿਆਹ ਸਮਾਗਮ ਚੱਲ ਰਿਹਾ ਸੀ।

ਉਥੇ ਹੀ ਟੀਮ ਵੱਲੋਂ ਉਨ੍ਹਾਂ ਦੇ ਘਰ ਕੀਤੀ ਗਈ ਛਾਪੇਮਾਰੀ ਦੇ ਚਲਦਿਆਂ ਹੋਇਆਂ ਰਿਸ਼ਤੇਦਾਰ ਵੀ ਹੈਰਾਨ ਰਹਿ ਗਏ ਹਨ ਜਿੱਥੇ ਇਸ ਚਲਦੇ ਹੋਏ ਵਿਆਹ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਈ ਡੀ ਦੇ ਅਧਿਕਾਰੀ ਆਪਣੀ ਟੀਮ ਨਾਲ ਪਹੁੰਚੇ ਸਨ ਅਤੇ ਜਿਨ੍ਹਾਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਿੱਥੇ ਵਿਆਹ ਸਮਾਗਮ ਦੇ ਦੌਰਾਨ ਇਸ ਛਾਪੇਮਾਰੀ ਦੇ ਚਲਦਿਆਂ ਹੋਇਆਂ ਪਰਿਵਾਰ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਰਿਸ਼ਤੇਦਾਰ ਵੀ ਪ੍ਰੇਸ਼ਾਨ ਹਨ।