ਪੰਜਾਬ: ਚੋਰਾਂ ਵਲੋਂ ਇਕੱਠੀਆਂ 4 ਦੁਕਾਨਾਂ ਤੇ ਬੋਲਿਆ ਧਾਵਾ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਦਿਨ ਦਿਹਾੜੇ ਵੱਧ ਰਹੀਆਂ ਲੁਟਾਂ ਖੋਹਾਂ ਦੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਚੋਰਾਂ ਵੱਲੋਂ ਰਾਤ ਦੇ ਸਮੇਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਰਿਹਾ ਹੈ। ਅਜਿਹੀਆਂ ਘਟਨਾਵਾਂ ਕਾਰਨ ਬਹੁਤ ਸਾਰੇ ਪਰਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਚੋਰਾਂ ਵਲੋਂ ਇਕੱਠੀਆਂ 4 ਦੁਕਾਨਾਂ ਤੇ ਬੋਲਿਆ ਧਾਵਾ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਨੋ ਦਿਨ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਵਿੱਚ ਉਸ ਸਮੇਂ ਵਾਧਾ ਹੋ ਗਿਆ ਜਦੋਂ ਚਾਰ ਦੁਕਾਨਾਂ ਨੂੰ ਚੋਰਾਂ ਵੱਲੋਂ ਇਕੱਠੇ ਹੀ ਨਿਸ਼ਾਨਾ ਬਣਾਇਆ ਗਿਆ ਅਤੇ ਇਨ੍ਹਾਂ 4 ਦੁਕਾਨਾਂ ਵਿੱਚ ਹਜ਼ਾਰਾਂ ਦੀ ਚੋਰੀ ਕੀਤੀ ਗਈ ਹੈ।

ਜਿੱਥੇ ਚਾਰੇ ਦੁਕਾਨਾਂ ਦੇ ਵਿਚ ਗੱਲੇ ਤੋੜ ਕੇ ਉਸ ਵਿੱਚ ਪਈ ਹੋਈ ਨਗਦੀ ਲੈ ਕੇ ਚੋਰ ਫਰਾਰ ਹੋ ਗਏ ਹਨ। ਇਹ ਮਾਮਲਾ ਸਥਾਨਕ ਭਗਤ ਸਿੰਘ ਚੌਂਕ ਨੇੜੇ ਤੋਂ ਸਾਹਮਣੇ ਆਇਆ ਹੈ ਜਿੱਥੇ ਚਾਰ ਦੁਕਾਨਾਂ ਵਿਚ ਚੋਰੀ ਹੋਈ ਹੈ ਅਤੇ ਇਸ ਚੋਰੀ ਨੇ ਜਿੱਥੇ ਕਮਿਸ਼ਨਰੇਟ ਪੁਲਸ ਦੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ।

ਉਥੇ ਹੀ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਦੁਕਾਨ ਮਾਲਕਾਂ ਵੱਲੋਂ ਵੀਰਵਾਰ ਸਵੇਰ ਨੂੰ ਦੁਕਾਨ ਖੋਲ੍ਹੀ ਜਾ ਰਹੀ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜਲੰਧਰ ਪਾਈਪ ਫਿਟਿੰਗ ਕੰਪਨੀ ਦੇ ਮਾਲਕ ਮੋਂਟੂ ਮੱਕੜ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਸਾਢੇ ਸੱਤ ਅੱਠ ਵਜੇ ਦੇ ਕਰੀਬ ਉਹ ਅਤੇ ਉਨ੍ਹਾਂ ਦੇ ਤਿੰਨ ਨਾਲ ਦੁਕਾਨਾਂ ਵਾਲੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਚਲੇ ਗਏ ਸਨ। ਜਦੋਂ ਵੀਰਵਾਰ ਨੂੰ ਸਵੇਰੇ ਉਨ੍ਹਾਂ ਵੱਲੋਂ ਆਪਣੀ ਦੁਕਾਨ ਖੋਲ੍ਹੀ ਜਾ ਰਹੀ ਸੀ ਤਾਂ ਉਹ ਵੇਖ ਕੇ ਹੈਰਾਨ ਰਹਿ ਗਿਆ ਉਹਨਾਂ ਦੀ ਦੁਕਾਨ ਦੇ ਨਾਲ 3 ਹੋਰ ਦੁਕਾਨ ਵੀ ਘਟਨਾ ਦਾ ਸ਼ਿਕਾਰ ਹੋਈਆਂ ਹਨ।

ਜਿੱਥੇ ਚੋਰਾਂ ਵੱਲੋਂ ਹਜ਼ਾਰਾਂ ਰੁਪਏ ਦੀ ਨਕਦੀ ਇਨ੍ਹਾਂ ਚਾਰ ਦੁਕਾਨਾਂ ਵਿੱਚੋ ਉਡਾ ਲਈ ਗਈ ਹੈ ਉਥੇ ਹੀ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਦੇ ਅਧਾਰ ਤੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।