ਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

635

ਆਈ ਤਾਜਾ ਵੱਡੀ ਖਬਰ

ਪੂਰੀ ਦੁਨੀਆਂ ਦੇ ਵਿੱਚ ਲਾਗ ਦੀ ਬਿਮਾਰੀ ਦੇ ਇੱਕ ਸਾਲ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਨੇ ਆਪਣੀ ਭਿਆਨਕ ਪਕੜ ਬਣਾਈ ਰੱਖੀ ਹੈ। ਪਹਿਲਾਂ ਤਾਂ ਸਿਰਫ ਬਜ਼ੁਰਗ ਅਤੇ ਬਿਮਾਰ ਲੋਕ ਹੀ ਇਸ ਦਾ ਸ਼ਿਕਾਰ ਹੋ ਰਹੇ ਸਨ ਪਰ ਹੁਣ ਇਸ ਬਿਮਾਰੀ ਦੇ ਨਾਲ ਸੰ-ਕ੍ਰ-ਮਿ- ਤ ਹੋਣ ਵਾਲਿਆਂ ਦੀ ਵੱਡੀ ਗਿਣਤੀ ਨੌਜਵਾਨਾਂ ਦੀ ਹੈ। ਇਸ ਬਿਮਾਰੀ ਦਾ ਪਸਾਰ ਦਿਨੋ ਦਿਨ ਬੜੀ ਤੇਜ਼ੀ ਦੇ ਨਾਲ ਹੋ ਰਿਹਾ ਹੈ।

ਜਿਸ ਨੂੰ ਰੋਕਣ ਵਾਸਤੇ ਵੱਖ-ਵੱਖ ਦੇਸ਼ ਲਾਕ ਡਾਊਨ ਦੀ ਪ੍ਰਕਿਰਿਆ ਨੂੰ ਮੁੜ ਤੋਂ ਦੁਹਰਾ ਰਹੇ ਹਨ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿੱਚ ਇਸ ਸਮੇਂ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 59,732,450 ਹੋ ਗਈ ਹੈ ਜਿਸ ਵਿੱਚ ਅਮਰੀਕਾ 12,786,174 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 9,193,982 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ।

ਅੱਜ ਪੰਜਾਬ ‘ਚ 614 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 147,665 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 136,178 ਮਰੀਜ਼ ਠੀਕ ਹੋ ਚੁੱਕੇ, ਬਾਕੀ 6,834 ਮਰੀਜ਼ ਇਲਾਜ ਅਧੀਨ ਹਨ। ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ 4,653 ਤੱਕ ਪੁੱਜ ਗਈ ਹੈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ਉੱਤੇ ਪੰਜਾਬ ਵਿੱਚ ਕੋਰੋਨਾ ਵਾਇਰਸ ਕਾਰਨ 22 ਲੋਕਾਂ ਨੇ ਆਪਣਾ ਦਮ ਤੋੜ ਦਿੱਤਾ।

ਭਾਰਤ ਦੇ ਵਿੱਚ ਹੁਣ ਤੱਕ 9,193,982 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,618,445 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 134,383 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 59,732,450 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 41,323,353 ਲੋਕ ਠੀਕ ਹੋ ਗਏ ਹਨ ਅਤੇ 1,405,789 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 17,003,308 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 103,667 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।