ਪੰਜਾਬ ਚ ਆਉਣ ਵਾਲੇ ਦਿਨਾਂ ਚ ਪਵੇਗਾ ਮੀਂਹ, ਹੋਇਆ ਅਲਰਟ ਜਾਰੀ

4889

ਆਈ ਤਾਜਾ ਵੱਡੀ ਖਬਰ 

ਮੌਸਮ ਨੇ ਇੱਕ ਵਾਰ ਫਿਰ ਤੋਂ ਕਰਵਟ ਬਦਲ ਲਈ ਹੈ , ਕਿਉਕਿ ਇਸ ਵਾਰ ਜੂਨ ਦੇ ਮਹੀਨੇ ਚ ਮੌਸਮ ਕਾਫ਼ੀ ਠੰਡਾ ਹੈ , ਤੇ ਅੱਤ ਦੀ ਗਰਮੀ ਤੋਂ ਕਾਫ਼ੀ ਰਾਹਤ ਮਿਲ ਰਹੀ ਹੈ l ਇਸੇ ਵਿਚਾਲੇ ਹੁਣ ਪੰਜਾਬ ‘ਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਅਲਰਟ ਜਾਰੀ ਕਰ ਦਿੱਤਾ ਹੈ , ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰ ਦਿੱਤਾ ਗਿਆ ਹੈ l ਜਿਸ ਕਾਰਨ ਪੰਜਾਬੀਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ l ਦੱਸਦਿਆਂ ਕਿ ਪੰਜਾਬ ‘ਚ ਮੌਨਸੂਨ ਨੂੰ ਲੈ ਕੇ ਵੱਡੀ ਅਪਡੇਟ ਹੁਣ ਸਾਂਝੀ ਕਰਾਂਗੇ l ਦਿੱਲੀ-ਐੱਨਸੀਆਰ ‘ਚ ਅੱਜ ਵੀ ਹਲਕੀ ਬਾਰਿਸ਼ ਤੇ ਬੁੰਦਾਬਾਂਦੀ ਦਾ ਮਾਹੌਲ ਰਹੇਗਾ l

ਭਾਰਤੀ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਚ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ , ਜਦਕਿ ਉੱਤਰ ਪ੍ਰਦੇਸ਼ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ । ਦੂਜੇ ਪਾਸੇ ਮਾਨਸੂਨ ਕੇਰਲ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਨੇ ਦੱਸਿਆ ਕਿ ਜੇਕਰ ਹਵਾ ਦੀ ਰਫ਼ਤਾਰ ਤੇ ਹਾਲਾਤ ਸਹੀ ਰਹੇ ਤਾਂ ਇਹ ਦੱਖਣ ਤੋਂ ਉੱਤਰ ਵੱਲ ਬਹੁਤ ਤੇਜ਼ੀ ਨਾਲ ਵਧੇਗਾ। ਜਿਸ ਕਾਰਨ ਹੁਣ ਮੌਸਮ ਵਿਭਾਗ ਵੱਲੋਂ ਉਮੀਦ ਕੀਤੀ ਜਾ ਰਹੀ ਕਿ ਅਗਲੇ 5 ਤੋਂ 6 ਦਿਨਾਂ ਵਿੱਚ ਇਹ ਪੰਜਾਬ, ਹਰਿਆਣਾ ਤੇ ਨਾਲ ਲੱਗਦੇ ਸੁੂਬਿਆਂ ਵਿੱਚ ਪਹੁੰਚ ਜਾਵੇਗਾ ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਦੇਰੀ ਨਾਲ ਆਉਣ ਦੇ ਬਾਵਜੂਦ ਇਸ ਵਾਰ ਬਾਰਿਸ਼ ‘ਤੇ ਜ਼ਿਆਦਾ ਅਸਰ ਨਹੀਂ ਪਵੇਗਾ । ਮੌਸਮ ਵਿਭਾਗ ਅਨੁਸਾਰ ਅੱਜ ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ।

ਜਦੋਂ ਕਿ ਕੇਰਲ ਦੇ ਜ਼ਿਆਦਾਤਰ ਹਿੱਸਿਆਂ, ਦੱਖਣੀ ਤਾਮਿਲਨਾਡੂ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕੀਤਾ ਹੈ। ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਦੇ ਤੇਜ਼ੀ ਨਾਲ ਵਧਣ ਦੀ ਉਮੀਦ ਹੈ। ਸੋ ਇਸ ਵਾਰ ਕੁਦਰਤ ਵੀ ਦੇਸ਼ਵਾਸੀਆਂ ਤੇ ਕਾਫ਼ੀ ਮੇਹਰਬਾਨ ਨਜ਼ਰ ਆ ਰਹੀ ਹੈ l