ਪੰਜਾਬ ਚ ਆਉਣ ਵਾਲੇ ਮੌਸਮ ਨੂੰ ਲੈਕੇ ਵਿਭਾਗ ਨੇ ਜਾਰੀ ਕੀਤੀ ਇਹ ਭਵਿੱਖਬਾਣੀ , ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ 

ਬੇਸ਼ੱਕ ਪੰਜਾਬ ਭਰ ਵਿੱਚ ਮੌਸਮ ਬਦਲਣ ਦੇ ਕਾਰਨ ਠੰਡ ਘਟਣੀ ਸ਼ੁਰੂ ਹੋ ਚੁੱਕੀ ਹੈ। ਜਿਸ ਕਾਰਨ ਪੰਜਾਬੀ ਹੁਣ ਰਾਹਤ ਮਹਿਸੂਸ ਕਰਦੇ ਪਏ ਹਨ। ਪਰ ਹਾਲੇ ਵੀ ਪੰਜਾਬ ਦੇ ਕਈ ਖੇਤਰਾਂ ਦੇ ਵਿੱਚ ਧੁੰਦ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਪਿਆ ਹੈ। ਮੌਸਮ ਦੇ ਨਾਲ ਜੁੜੀ ਹੋਈ ਤਾਜ਼ਾ ਅਪਡੇਟ ਤੁਹਾਡੇ ਨਾਲ ਸਾਂਝੇ ਕਰਾਂਗੇ। ਦਰਅਸਲ ਹੁਣ ਮੌਸਮ ਵਿਭਾਗ ਵੱਲੋਂ ਪੰਜਾਬ ਤੇ ਮੌਸਮ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਦਿਆ ਕਿ ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ । ਇਸ ਦੌਰਾਨ ਕਿਆਸਰਾਈਆਂ ਇਹ ਵੀ ਲਗਾਈਆਂ ਜਾ ਰਹੀਆਂ ਹਨ ਕਿ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਤੇ ਬੱਦਲ ਛਾਏ ਰਹਿ ਸਕਦੇ ਹਨ।

ਇਨਾ ਹੀ ਨਹੀਂ ਸਗੋਂ ਮੀਹ ਪੈਣ ਦੀ ਭਵਿੱਖਵਾਣੀ ਮੌਸਮ ਵਿਭਾਗ ਤੇ ਕਰ ਦਿੱਤੀ ਗਈ ਹੈ। ਉਥੇ ਹੀ ਐਤਵਾਰ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ, ਜਦੋਂ ਕਿ ਕਈ ਜ਼ਿਲ੍ਹਿਆਂ ‘ਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ l ਐਤਵਾਰ ਨੂੰ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ।

ਦੂਜੇ ਪਾਸੇ ਪੰਜਾਬ ਦੇ ਜੇਕਰ ਹੋਰਾ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ, ਜਲੰਧਰ, ਫਰੀਕੋਟ, ਬਰਨਾਲਾ, ਰੋਪੜ, ਫ਼ਿਰੋਜ਼ਪੁਰ ਵਿੱਚ 4.0 ਡਿਗਰੀ, ਲੁਧਿਆਣਾ ਵਿੱਚ 8.1 ਡਿਗਰੀ ਤੇ ਚੰਡੀਗੜ੍ਹ ਵਿੱਚ 8.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਗਿਆਨੀਆਂ ਮੁਤਾਬਕ ਫਰਵਰੀ ਦੇ ਤੀਜੇ ਹਫ਼ਤੇ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਸੋ ਮੌਸਮ ਦੇ ਨਾਲ ਜੁੜੀ ਹੋਈ ਇਹ ਖਾਸ ਖਬਰ ਤੁਹਾਡੇ ਨਾਲ ਸਾਂਝੇ ਕੀਤੀ ਗਈ ਹੈ ਜਿਸ ਦੇ ਚਲਦੇ ਕਿਤੇ ਨਾ ਕਿਤੇ ਪੰਜਾਬੀਆਂ ਨੂੰ ਹੁਣ ਠੰਡ ਤੋਂ ਰਾਹਤ ਮਿਲਣ ਵਾਲੀ ਹੈ।