ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੀ ਜਨਤਾ ਦੀ ਸੁਰੱਖਿਆ ਨੂੰ ਦੇਖਦੇ ਹੋਏ ਜਿਥੇ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ ਜਿਸ ਨਾਲ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿੱਥੇ ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਠਗੀ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਉਥੇ ਹੀ ਅਗਵਾ ਅਤੇ ਕਤਲ ਕਾਂਡ ਵਰਗੇ ਮਾਮਲਿਆਂ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਕੋ ਪਰਿਵਾਰ ਦੀਆਂ ਚਾਰ ਕੁੜੀਆਂ ਇਸ ਤਰ੍ਹਾਂ ਗਾਇਬ ਹੋਈਆਂ ਹਨ ,ਸਨਸਨੀਖੇਜ਼ ਵਾਰਦਾਤ ਵਾਪਰੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਹੀ ਪਰਿਵਾਰ ਦੇ ਕੰਮ ਤੇ ਗਈਆਂ ਚਾਰ ਕੁੜੀਆਂ ਭੇਦ-ਭਰੇ ਹਲਾਤਾ ਵਿਚ ਗਾਇਬ ਹੋ ਗਈਆਂ ਹਨ।

ਦੱਸਿਆ ਗਿਆ ਹੈ ਕਿ ਇਹ ਘਟਨਾ 10 ਜੁਲਾਈ ਦੀ ਹੈ ਜਿਸ ਦਿਨ ਤੋਂ ਇਹ ਕੁੜੀਆਂ ਆਪਣੇ ਘਰ ਨਹੀਂ ਪਰਤੀਆਂ, ਇਸ ਬਾਰੇ ਪਰਿਵਾਰ ਵੱਲੋਂ ਜਿਥੇ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ ਅਤੇ ਦਸਿਆ ਗਿਆ ਹੈ ਕਿ ਇੱਕੋ ਘਰ ਵਿਚ ਰਹਿਣ ਵਾਲੇ ਪਰਿਵਾਰਾਂ ਦੀਆਂ ਚਾਰ ਕੁੜੀਆਂ ਜਿੱਥੇ ਆਪਣੇ ਘਰ ਤੋਂ ਕੰਮ ਉਪਰ ਗਈਆਂ ਸਨ। ਉਥੇ ਹੀ ਰੋਜਾਨਾਂ ਦੀ ਤਰ੍ਹਾਂ ਉਹ ਸ਼ਾਮ ਨੂੰ ਆਪਣੇ ਘਰ ਵਾਪਸ ਨਹੀਂ ਆਈਆ। ਇਸ ਘਟਨਾ ਦੇ ਚਲਦੇ ਹੋਏ ਜਿੱਥੇ ਪਰਵਾਰਕ ਮੈਂਬਰ ਕਾਫ਼ੀ ਸਦਮੇ ਵਿਚ ਹਨ ਅਤੇ ਡਰੇ ਹੋਏ ਹਨ ਉਥੇ ਹੀ ਇਸ ਘਟਨਾ ਨੂੰ ਲੈ ਕੇ ਪੁਲਿਸ ਵਲੋ ਵੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 10 ਤਰੀਕ ਤੋਂ ਲੈ ਕੇ ਅੱਜ ਤੱਕ ਕੁੜੀਆਂ ਬਾਰੇ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਇਆ ਅਤੇ ਪਰਿਵਾਰ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਹੁਣ ਪੁਲਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਲੜਕੀਆਂ ਤੱਕ ਪਹੁੰਚਿਆ ਜਾ ਸਕੇ।


                                       
                            
                                                                   
                                    Previous Postਇੰਡੀਆ ਚ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਬੂਸਟਰ ਡੋਜ਼ ਮੁਫ਼ਤ ਚ ਲਗਾਉਣ ਦੇ ਹੁਕਮ ਹੋਏ ਜਾਰੀ- ਤਾਜਾ ਵੱਡੀ ਖਬਰ
                                                                
                                
                                                                    
                                    Next Postਜੇਲ ਚ ਬੰਦ ਨਵਜੋਤ ਸਿੱਧੂ ਬਾਰੇ ਚਲ ਰਹੀ ਖਬਰ ਦਾ ਹੋਇਆ ਇਹ ਖੁਲਾਸਾ, ਅਸਲ ਸੱਚਾਈ ਆਈ ਸਾਹਮਣੇ
                                                                
                            
               
                            
                                                                            
                                                                                                                                            
                                    
                                    
                                    



