ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਆਏ ਦਿਨ ਹੀ ਵਾਪਰਨ ਵਾਲੇ ਸੜਕ ਹਾਦਸੇ ਵਿੱਚ ਜਿੱਥੇ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਨੌਜਵਾਨਾਂ ਦੀ ਜਾਨ ਜਾ ਰਹੀ ਹੈ। ਜਿੱਥੇ ਕੁਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਉਥੇ ਹੀ ਕੁਝ ਨੌਜਵਾਨਾਂ ਵੱਲੋਂ ਵਰਤੀ ਜਾਂਦੀ ਅਣਗਹਿਲੀ ਦੇ ਚਲਦਿਆਂ ਹੋਇਆਂ ਅਜਿਹੇ ਗੰਭੀਰ ਹਾਦਸੇ ਵਾਪਰਦੇ ਹਨ, ਜਿਨ੍ਹਾਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਬਹੁਤ ਸਾਰੇ ਖੁਸ਼ੀ ਖੁਸ਼ੀ ਵਸਦੇ ਹੋਏ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਆਏ ਦਿਨ ਵਾਪਰਨ ਵਾਲੇ ਅਜਿਹੇ ਸੜਕ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਨੌਜਵਾਨਾਂ ਦੇ ਪਰਿਵਾਰ ਵਿੱਚ ਜਿੱਥੇ ਸੋਗ ਦੀ ਲਹਿਰ ਫੈਲਦੀ ਹੈ ਉੱਥੇ ਹੀ ਬਹੁਤ ਸਾਰੇ ਪਰਵਾਰਾਂ ਦੇ ਚਿਰਾਗ ਬੁਝ ਜਾਂਦੇ ਹਨ।

ਹੁਣ ਪੰਜਾਬ ਵਿੱਚ ਇੱਥੇ ਕਲਾਕਾਰ ਦੀ ਕਾਰ ਦਾ ਭਿਆਨਕ ਐਕਸੀਡੈਂਟ ਹੋਇਆ ਹੈ ਜਿਥੇ ਦੋ ਲੋਕਾਂ ਦੀ ਮੌਕੇ ਤੇ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਮਾਰਗ ਤੋਂ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਹੋਇਆ ਜਿਥੇ ਇੱਕ ਨੌਜਵਾਨ ਮਨਪ੍ਰੀਤ ਸਿੰਘ ਮਨੀ ਜੋ ਕਿ ਇਲਾਕੇ ਵਿੱਚ ਬਹੁਤ ਹੀ ਵਧੀਆ ਟੈਟੂ ਕਲਾਕਾਰ ਸੀ । ਜੋ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਟੈਟੂ ਦੀ ਛਪਾਈ ਦਾ ਕੰਮ ਕਰਦਾ ਸੀ ਅਤੇ ਇਲਾਕੇ ਵਿੱਚ ਵੀ ਕਾਫ਼ੀ ਨਾਮ ਹੈ।

22 ਸਾਲਾਂ ਟੈਟੂ ਕਲਾਕਾਰ ਮਨਪ੍ਰੀਤ ਸਿੰਘ ਮਨੀ ਉਸ ਸਮੇਂ ਇਸ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਦੋਂ ਆਪਣੇ ਦੋ ਦੋਸਤਾਂ ਇੰਦਰਜੀਤ ਸਿੰਘ 24 ਸਾਲ ਅਤੇ ਕਰਨ 22 ਸਾਲਾ ਨਾਲ ਆਪਣੀ ਹੌਂਡਾ ਸਿਟੀ ਕਾਰ ਵਿਚ ਪਿੰਡ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਆ ਰਿਹਾ ਸੀ। ਜਦੋਂ ਇਨ੍ਹਾਂ ਦੀ ਕਾਰ ਬਠਿੰਡਾ ਮੁਕਤਸਰ ਰੋਡ ਤੇ ਇੱਕ ਨਿੱਜੀ ਸਕੂਲ ਦੇ ਕੋਲ਼ ਪਹੁੰਚੀ ਤਾਂ ਅਚਾਨਕ ਹੀ ਇਹ ਕਾਰ ਬੇਕਾਬੂ ਹੋ ਕੇ ਇਕ ਬੱਸ ਸਟੈਂਡ ਨਾਲ ਸੜਕ ਦੇ ਕਿਨਾਰੇ ਤੇ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਹਾਦਸੇ ਵਿਚ ਕਰਨ ਅਤੇ ਇੰਦਰਜੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਟੈਟੂ ਕਲਾਕਾਰ ਮਨਪ੍ਰੀਤ ਸਿੰਘ ਮਨੀ ਗੰਭੀਰ ਜ਼ਖਮੀ ਹਾਲਤ ਵਿੱਚ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


                                       
                            
                                                                   
                                    Previous Postਰਾਤ ਦੇ ਹਨੇਰੇ ਚ ਵਾਪਰਿਆ ਕਹਿਰ ਪਿੰਡ ਦੇ ਵਿਚ ਨੌਜਵਾਨ ਨੂੰ ਮੁੰਡੇ ਨੂੰ ਇਸ ਤਰਾਂ ਲੈ ਗਈ ਮੌਤ , ਛਾਇਆ ਸੋਗ
                                                                
                                
                                                                    
                                    Next Postਪੰਜਾਬ ਚ ਏਥੇ ਅਸਮਾਨੀ ਬਿਜਲੀ ਨੇ ਮਚਾਈ ਤਬਾਹੀ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



