BREAKING NEWS
Search

ਪੰਜਾਬ ਚ ਇਥੇ ਖੇਤਾਂ ਚ ਵਾਪਰੀ ਵੱਡੀ ਖੌਫਨਾਕ ਵਾਰਦਾਤ, ਇਲਾਕੇ ਚ ਬਣਿਆ ਦਹਿਸ਼ਤ ਦਾ ਮਾਹੌਲ

ਆਈ ਤਾਜਾ ਵੱਡੀ ਖਬਰ 

ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖ਼ਰਾਬ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ । ਹਰ ਰੋਜ਼ ਪੰਜਾਬ ‘ਚ ਵਾਪਰ ਰਹੀਆਂ ਘਟਨਾਵਾਂ ਪੰਜਾਬੀਆਂ ਦੀ ਰੂਹ ਕਬਾ ਜਾਂਦੀਆਂ ਹਨ । ਤਾਜ਼ਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿਥੇ ਪਟਿਆਲਾ ‘ਚ ਇੱਕ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ| ਮ੍ਰਿਤਕ ਵਿਅਕਤੀ ਦੀ ਪਛਾਣ ਅਰੁਣ ਕੁਮਾਰ ਵਜੋਂ ਹੋਈ ਹੈ ਜੋ ਸਾਬਕਾ ਸਰਪੰਚ ਕੁਲਵੰਤ ਸਿੰਘ ਦੀ ਮੋਟਰ ਉਤੇ ਹੀ ਰਹਿ ਰਿਹਾ ਸੀ| ਉੱਥੇ ਹੀ ਇਕ ਪ੍ਰਵਾਸੀ ਮਜ਼ਦੂਰ ਦੇ ਕਤਲ ਦੀ ਜਾਣਕਾਰੀ ਜਦੋਂ ਪਿੰਡ ਵਿੱਚ ਤੇਜ਼ੀ ਨਾਲ ਅੱਗ ਵਾਂਗ ਫੈਲੀ ਤਾਂ ਲੋਕਾਂ ‘ਚ ਇਸ ਘਟਨਾ ਨੂੰ ਲੈ ਕੇ ਡਰ ਅਤੇ ਸਹਿਮ ਪਾਇਆ ਜਾ ਰਿਹਾ ਹੈ|

ਉਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਨੇ ਦੱਸਿਆ ਕੀ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ| ਹੁਣ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ-ਪੜਤਾਲ ਸ਼ੁਰੂ ਕਰ ਲਈ ਗਈ ਹੈ| ਪੁਲਿਸ ਨੇ ਦੱਸਿਆ ਕਿ ਮ੍ਰਿਤਕ ਅਰੁਣ ਕੁਮਾਰ ਰੋਟੀ ਲੈ ਕੇ ਖੇਤਾਂ ਵਿੱਚ ਗਿਆ ਸੀ ਜਦੋਂ ਕਿਸਾਨ ਨੇ ਸਵੇਰੇ ਆ ਕੇ ਦੇਖਿਆ ਕੁਮਾਰ ਦੀ ਲਾਸ਼ ਖੂਨ ਨਾਲ ਲੱਥ ਪੱਥ ਹੋਈ ਸੀ|

ਉਸ ਨੂੰ ਕਾਫੀ ਦੂਰ ਤੱਕ ਘੜੀਸਿਆ ਹੋਇਆ ਵੀ ਸੀ । ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਸਬੰਧੀ ਜਾਂਚ ਸ਼ੁਰੂ ਹੋ ਚੁੱਕੀ ਹੈ| ਉਥੇ ਹੀ ਦੂਜੇ ਪਾਸੇ ਪੁਲਿਸ ਨੇ ਇਸ ਘਟਨਾ ਨੂੰ ਲੁੱਟ ਦੀ ਘਟਨਾ ਹੋਣ ਤੋਂ ਸਾਫ ਇਨਕਾਰ ਕਰਦਿਆਂ ਆਖਿਆ ਕਿ ਜੇਕਰ ਲੁੱਟ ਹੁੰਦੀ ਤਾਂ ਕੋਲ ਮੋਟਰਸਾਈਕਲ ਕਿਉਂ ਨਹੀਂ ਛੇੜਿਆ ਗਿਆ|

ਦੂਜੇ ਪਾਸੇ ਪੁਲਿਸ ਨੇ ਇਸ ਮਾਮਲੇ ਵਿਚ ਇਕ ਵਿਅਕਤੀ ਨੂੰ ਗਿਰਫ੍ਰਤਾਰ ਵੀ ਕੀਤਾ ਹੈ । ਉਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ । ਜਿਸ ਦੀ ਪੁਲਸ ਵੱਲੋਂ ਅਧਿਕਾਰਤ ਤੌਰ ਤੇ ਕਿਸੇ ਪ੍ਰਕਾਰ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ|