BREAKING NEWS
Search

ਪੰਜਾਬ ਚ ਇਥੇ ਚਿੱਟੇ ਦਿਨੀ ਚੋਰਾਂ ਨੇ ਕਰਤਾ ਵੱਡਾ ਕਾਂਡ, 29 ਲੱਖ ਦੇ ਗਹਿਣੇ ਲੈ ਹੋਏ ਫਰਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਅਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ ਉਥੇ ਹੀ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਨੁਕਸਾਨ ਵੀ ਪਹੁੰਚਾਇਆ ਜਾਂਦਾ ਹੈ ਅਤੇ ਕੁਝ ਲੋਕਾਂ ਵੱਲੋਂ ਇਨ੍ਹਾਂ ਲੁੱਟ-ਖੋਹ ਦੇ ਮਕਸਦ ਦੇ ਨਾਲ ਹੀ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਇਕ ਤੋਂ ਬਾਅਦ ਇਕ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੈ ਅਤੇ ਅੱਜ-ਕੱਲ੍ਹ ਲੋਕਾਂ ਦਾ ਆਪਣੇ ਘਰ ਤੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਹੁਣ ਪੰਜਾਬ ਵਿੱਚ ਇੱਥੇ ਦਿਨ-ਦਿਹਾੜੇ ਹੀ ਚੋਰਾਂ ਵੱਲੋਂ ਇਹ ਵੱਡਾ ਕਾਂਡ ਕੀਤਾ ਗਿਆ ਹੈ ਜਿੱਥੇ 29 ਲੱਖ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ ਹਨ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਚੋਰਾਂ ਵੱਲੋਂ ਫੱਤਣਵਾਲਾ ਇਨਕਲੇਵ ਵਿੱਚ ਇੱਕ ਘਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ ਜਿਸ ਸਮੇਂ ਘਰ ਦੇ ਪਰਿਵਾਰਕ ਮੈਂਬਰ ਕਿਸੇ ਕੰਮ ਦੇ ਸਿਲਸਲੇ ਵਿੱਚ ਆਪਣੇ ਘਰ ਤੋਂ ਬਾਹਰ ਗਏ ਹੋਏ ਸਨ। ਉਸ ਸਮੇਂ ਚੋਰਾਂ ਵੱਲੋਂ ਘਰ ਵਿੱਚ ਜਿਥੇ ਗੇਟ ਟੱਪ ਕੇ ਐਂਟਰੀ ਕੀਤੀ ਗਈ।

ਉੱਥੇ ਹੀ ਉਹਨਾਂ ਵੱਲੋਂ ਰਸੋਈ ਵਿੱਚ ਲੱਗੇ ਹੋਏ ਐਗਜ਼ਾਸਟ ਫੈਨ ਨੂੰ ਉਤਾਰ ਕੇ ਉਸ ਜਗ੍ਹਾ ਉਪਰ ਦੀ ਅੰਦਰ ਦਾਖਲ ਹੋਣ ਤੋਂ ਬਾਅਦ ਘਰ ਵਿਚ ਮੌਜੂਦ ਸਾਰੀਆਂ ਅਲਮਾਰੀਆਂ ਦੀ ਫੋਲਾ-ਫਰਾਲੀ ਕੀਤੀ ਗਈ ਅਤੇ 29 ਲੱਖ ਰੁਪਏ ਦੇ ਪੁਸ਼ਤੈਨੀ ਗਹਿਣੇ ਚੋਰੀ ਕਰ ਲਏ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਨੂੰ 24 ਘੰਟਿਆਂ ਦੇ ਅੰਦਰ ਹੀ ਸੁਲਝਾ ਲਿਆ ਗਿਆ ਜਿੱਥੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਤਸਵੀਰਾਂ ਦੇ ਅਧਾਰ ਤੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਉਥੇ ਹੀ ਹੋਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।