BREAKING NEWS
Search

ਪੰਜਾਬ ਚ ਇਥੇ ਪ੍ਰਾਈਵੇਟ ਸਕੂਲ ਦੇ 7 ਵਿਦਿਆਰਥੀ ਨਿਕਲੇ ਕੋਰੋਨਾ ਪੌਜੇਟਿਵ, ਪਈਆਂ ਭਾਜੜਾਂ

ਆਈ ਤਾਜਾ ਵੱਡੀ ਖਬਰ

ਪੂਰੇ ਵਿਸ਼ਵ ਦੇ ਉੱਤੇ ਛਾ ਜਾਣ ਵਾਲੀ ਬਿਮਾਰੀ ਕੋਰੋਨਾ ਵਾਇਰਸ ਦਾ ਪ੍ਰਭਾਵ ਅਜੇ ਵੀ ਨਹੀਂ ਘਟ ਰਿਹਾ। ਆਏ ਦਿਨ ਇਸ ਦੇ ਨਾਲ ਸੰ-ਕ੍ਰ-ਮਿ-ਤ ਹੋਏ ਮਰੀਜ਼ਾਂ ਦੀ ਗਿਣਤੀ ਦੇ ਵਿੱਚ ਲਗਾਤਾਰ ਵਾਧਾ ਪਹਿਲਾਂ ਦੀ ਤਰ੍ਹਾਂ ਜਾਰੀ ਹੈ। ਬਹੁਤ ਸਾਰੇ ਦੇਸ਼ਾਂ ਵਿਚ ਇਸ ਬਿਮਾਰੀ ਦੀ ਦੂਸਰੀ ਲਹਿਰ ਦੇ ਕਾਰਨ ਗ੍ਰਸਤ ਹੋਏ ਲੋਕਾਂ ਦੀ ਸੰਖਿਆ ਵਧ ਰਹੀ ਹੈ। ਪਰ ਬੀਤੇ ਕੁਝ ਮਹੀਨਿਆਂ ਦੌਰਾਨ ਜਦੋਂ ਇਸ ਦਾ ਪ੍ਰਭਾਵ ਕੁਝ ਘਟਿਆ ਤਾਂ ਹਾਲਾਤਾਂ ਨੂੰ ਆਮ ਵਾਂਗ ਕਰਨ ਦੇ ਲਈ ਸਰਕਾਰ ਵੱਲੋਂ ਸੁਰੱਖਿਆ ਦੇ ਮੱਦੇ ਨਜ਼ਰ ਕੁਝ ਆਦੇਸ਼ ਜਾਰੀ ਕੀਤੇ ਗਏ।

ਜਿਸ ਦੌਰਾਨ ਹੌਲੀ ਹੌਲੀ ਕਰਦੇ ਹੋਏ ਵੱਖ ਵੱਖ ਦੁਕਾਨਾਂ, ਸਿਨੇਮਾ-ਹਾਲ, ਮਨੋਰੰਜਨ ਪਾਰਕਾਂ, ਜਿੰਮ, ਰੈਸਟੋਰੈਂਟ ਤੇ ਸਕੂਲਾਂ ਨੂੰ ਖੋਲਣ ਦੇ ਆਦੇਸ਼ ਦਿੱਤੇ ਗਏ ਸਨ। ਪਰ ਪਿਛਲੇ ਕੁਝ ਸਮੇਂ ਦੌਰਾਨ ਇਨ੍ਹਾਂ ਥਾਵਾਂ ਵਿੱਚੋਂ ਵੀ ਬਹੁਤ ਸਾਰੇ ਮਰੀਜ਼ਾਂ ਵਿੱਚ ਕੋਰੋਨਾ ਪਾਜ਼ਿਟਿਵ ਆਉਣ ਕਾਰਨ ਹਾਲਾਤ ਇਕ ਵਾਰ ਫਿਰ ਤੋਂ ਗੰਭੀਰ ਹੋ ਗਏ ਹਨ। ਕਮਿਊਨਿਟੀ ਹੈਲਥ ਸੈਂਟਰ ਕਲਾਨੌਰ ਵਿਖੇ ਇੱਕ ਨਿੱਜੀ ਸਕੂਲ ਦੇ ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਏ ਜਾਣ ਕਾਰਨ ਇਲਾਕੇ ਵਿੱਚ ਸਹਿਮ ਦਾ ਮਾਹੌਲ ਛਾ ਗਿਆ ਹੈ।

ਇਸ ਨਿੱਜੀ ਸਕੂਲ ਦੇ ਵਿਚ 7 ਵਿਦਿਆਰਥੀ ਕੋਰੋਨਾ ਵਾਇਰਸ ਨਾਲ ਸੰ-ਕ੍ਰ-ਮਿ-ਤ ਪਾਏ ਗਏ ਜਿਸ ਤੋਂ ਬਾਅਦ ਸਿਹਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਇਸ ਸਬੰਧੀ ਦੱਸਦੇ ਹੋਏ ਸਿਵਲ ਸਰਜਨ ਡਾਕਟਰ ਵਰਿੰਦਰ ਜਗਤ ਨੇ ਆਖਿਆ ਕਿ ਜਿਨ੍ਹਾਂ ਵੀ ਵਿਦਿਆਰਥੀਆਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ ਹੈ ਉਨ੍ਹਾਂ ਸਾਰਿਆਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਬਿਮਾਰੀ ਦਾ ਮੁਕਾਬਲਾ ਕਰਨ ਦੇ ਵਾਸਤੇ ਸਿਹਤ ਵਿਭਾਗ ਵੱਲੋਂ ਸਬੰਧਤ ਪਰਿਵਾਰਾਂ ਨੂੰ ਫਤਿਹ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ।

ਇਸ ਦੇ ਨਾਲ ਹੀ ਸਕੂਲ ਨੂੰ ਵੀ ਸੈਨੇ ਟਾਈਜ਼ਰ ਕਰਵਾ ਦਿੱਤਾ ਗਿਆ ਹੈ। ਜ਼ਿਕਰ ਯੋਗ ਹੈ ਕਿ ਅਜੇ ਜਨਵਰੀ ਦੇ ਆਖਰੀ ਹਫਤੇ ਤੋਂ ਸਕੂਲਾਂ ਦੇ ਵਿਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਸੀ। ਪਰ ਸੂਬੇ ਅੰਦਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ ਦੇ ਕਾਰਨ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਬੇਹੱਦ ਚਿੰਤਾ ਦੇ ਵਿਚ ਹਨ। ਭਾਵੇਂ ਇਸ ਬਿਮਾਰੀ ਤੋਂ ਬਚਾਅ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਇਹੋ ਜਿਹੇ ਮਾਮਲੇ ਸਾਹਮਣੇ ਆਉਣ ਦੇ ਨਾਲ ਚਿੰਤਾ ਵਧ ਜਾਂਦੀ ਹੈ।