ਪੰਜਾਬ ਚ ਇਥੇ ਮਿਲੀ ਬੰਬ ਵਰਗੀ ਦਿਖਦੀ ਚੀਜ, ਇਲਾਕੇ ਚ ਪਈ ਦਹਿਸ਼ਤ ਮੌਕੇ ਤੇ ਪਹੁੰਚੀ ਪੁਲਿਸ ਫੋਰਸ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਮਨ ਅਤੇ ਸ਼ਾਂਤੀ ਬਣਾਈ ਰੱਖਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖਤ ਆਦੇਸ਼ ਜਾਰੀ ਕੀਤੇ ਗਏ ਹਨ ਤੇ ਵਾਪਰਨ ਵਾਲੀਆਂ ਘਟਨਾਵਾਂ ਉਪਰ ਕਾਬੂ ਪਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਨੂੰ ਸਖਤ ਹਦਾਇਤਾਂ ਲਾਗੂ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਠੱਲ੍ਹ ਪਾਈ ਜਾ ਸਕੇ। ਜਿਨ੍ਹਾਂ ਵਲੋ ਪੰਜਾਬ ਦੇ ਹਾਲਾਤ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿੱਥੇ ਪੰਜਾਬ ਵਿਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਉੱਥੇ ਹੀ ਇਕ ਤੋਂ ਬਾਅਦ ਇਕ ਵਾਪਰਨ ਵਾਲੇ ਹਾਦਸਿਆਂ ਦੇ ਦੌਰਾਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

ਹੁਣ ਪੰਜਾਬ ਵਿੱਚ ਇੱਥੇ ਬੰਬ ਨੁਮਾ ਚੀਜ਼ ਦਿਖਾਈ ਦਿੱਤੀ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ ਅਤੇ ਪੁਲਿਸ ਫੋਰਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪੰਜਾਬ ਦੇ ਸਮਾਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਭਾਖੜਾ ਨਹਿਰ ਵਿੱਚ ਸਿੱਕੇ ਕੱਢਣ ਵਾਲੇ ਲੋਕਾਂ ਵੱਲੋਂ ਇੱਕ ਬੰਬਨੁਮਾ ਚੀਜ਼ ਮਿਲਣ ਦੀ ਪੁਸ਼ਟੀ ਕੀਤੀ ਗਈ ਹੈ ਜਿਸ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਹੜਕੰਪ ਮਚ ਗਿਆ ਹੈ।

ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਗੋਤਾਖੋਰਾਂ ਵੱਲੋਂ ਲੋਕਾਂ ਵੱਲੋਂ ਸੁੱਟੇ ਗਏ ਸਿੱਕੇ ਭਾਖੜਾ ਨਹਿਰ ਵਿੱਚੋਂ ਕੱਢੇ ਜਾ ਰਹੇ ਸਨ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਗੋਤਾਖੋਰਾਂ ਦੇ ਮੁਖੀ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਉਨ੍ਹਾਂ ਵੱਲੋਂ 20 ਤੋਂ 25 ਕਿਲੋ ਵਜ਼ਨ ਦੀ ਇਕ ਬੰਬਨੁਮਾ ਚੀਜ਼ ਦੇਖੀ ਗਈ ਅਤੇ ਜਿਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਤੁਰੰਤ ਹੀ ਪੁਲੀਸ ਨੂੰ ਦਿੱਤੀ ਗਈ।

ਜਿਸ ਦੀ ਸੂਚਨਾ ਮਿਲਣ ਤੇ ਪੁਲੀਸ ਵੱਲੋਂ ਤੁਰੰਤ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਅਤੇ ਉਸ ਬੰਬਨੁਮਾ ਵਸਤੂ ਨੂੰ ਗੋਤਾਖੋਰਾਂ ਦੀ ਮਦਦ ਨਾਲ ਬਾਹਰ ਕੱਢ ਕੇ ਆਪਣੇ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਉਸ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪਰ ਇਸ ਘਟਨਾ ਨਾਲ ਇਲਾਕੇ ਦੇ ਲੋਕਾਂ ਚ ਡਰ ਪੈਦਾ ਹੋਇਆ ਹੈ।