ਪੰਜਾਬ ਚ ਇਥੇ ਲਗਾਤਾਰ 4 ਛੁੱਟੀਆਂ ਹੋਣ ਕਾਰਨ ਬੰਦ ਰਹਿਣਗੇ ਸਕੂਲ ਤੇ ਕਾਲਜ

ਸ੍ਰੀ ਅਨੰਦਪੁਰ ਸਾਹਿਬ: ਜ਼ਿਲਾ ਮੈਜਿਸਟ੍ਰੇਟ ਰੂਪਨਗਰ, ਹਿਮਾਂਸ਼ੂ ਜੈਨ ਨੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਰਕਾਰੀ ਅਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿੱਚ 13 ਤੋਂ 15 ਮਾਰਚ ਤੱਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ‘ਤੇ ਲਾਗੂ ਨਹੀਂ ਹੋਣਗੇ, ਜਿਥੇ ਇਮਤਿਹਾਨ ਚੱਲ ਰਹੇ ਹਨ।

16 ਮਾਰਚ ਨੂੰ ਐਤਵਾਰ ਹੋਣ ਕਰਕੇ ਜਨਤਕ ਛੁੱਟੀ ਰਹੇਗੀ, ਇਸ ਕਰਕੇ ਪੂਰੇ ਬਲਾਕ ਦੇ ਸਕੂਲ-ਕਾਲਜ 17 ਮਾਰਚ ਨੂੰ ਹੀ ਦੁਬਾਰਾ ਖੁੱਲਣਗੇ।

ਹੋਲਾ ਮਹੱਲਾ ਤਿਉਹਾਰ ਅਤੇ ਵਿਦਿਅਕ ਅਦਾਰੇ
ਹੋਲਾ ਮਹੱਲਾ ਦਾ ਤਿਉਹਾਰ 10 ਤੋਂ 15 ਮਾਰਚ ਤੱਕ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ਦੌਰਾਨ ਲੱਖਾਂ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਇਥੇ ਦਰਸ਼ਨ ਕਰਨ ਆਉਂਦੇ ਹਨ। ਇਸੇ ਕਰਕੇ ਉਨ੍ਹਾਂ ਵਿਦਿਅਕ ਅਦਾਰਿਆਂ, ਜਿਥੇ ਇਮਤਿਹਾਨ ਨਹੀਂ ਚੱਲ ਰਹੇ, ਉਨ੍ਹਾਂ ਨੂੰ 13 ਤੋਂ 15 ਮਾਰਚ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ੇਸ਼ ਨਿਰਦੇਸ਼
ਜ਼ਿਲਾ ਮੈਜਿਸਟ੍ਰੇਟ ਨੇ ਜ਼ਿਲਾ ਸਿੱਖਿਆ ਅਫਸਰ (ਪ੍ਰਾਇਮਰੀ ਅਤੇ ਸੈਕੰਡਰੀ) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਪ੍ਰੀਖਿਆ ਕੇਂਦਰ ‘ਤੇ ਜਾਣ ਵਿੱਚ ਕੋਈ ਸਮੱਸਿਆ ਆਉਂਦੀ ਹੈ, ਤਾਂ ਇਸ ਬਾਰੇ ਤੁਰੰਤ ਜਾਣਕਾਰੀ ਦਿੱਤੀ ਜਾਵੇ। ਤਾਕਿ ਉਨ੍ਹਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ।