ਪੰਜਾਬ ਚ ਇਥੇ ਵਾਪਰਿਆ ਕਹਿਰ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ

630

ਤਾਜਾ ਵੱਡੀ ਖਬਰ

ਇਸ ਸਾਲ ਦੇ ਵਿੱਚ ਇਨੀਆ ਜ਼ਿੰਦਗੀਆ ਇਸ ਦੁਨੀਆ ਤੋਂ ਤੋਂ ਦੂਰ ਹੋ ਜਾਣਗੀਆਂ । ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ।ਇਸ ਸਾਲ ਦੇ ਵਿਚ ਇਕ ਤੋਂ ਬਾਅਦ ਇਕ ਇਹੋ ਜਿਹੀਆਂ ਦੁਖਦਾਈ ਖਬਰ ਸੁਣਨ ਨੂੰ ਮਿਲਦੀਆਂ ਰਹੀਆਂ ਹਨ। ਜਿਸ ਤੋਂ ਲੱਗਦਾ ਹੈ ਕਿ ਇਹ ਸਾਲ ਸਿਰਫ ਦੁਖਦਾਈ ਖ਼ਬਰ ਸੁਣਾਉਣ ਲਈ ਹੀ ਆਇਆ ਹੈ। ਇਸ ਸਾਲ ਦੇ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਬਾਰੇ ਸੁਣ ਕੇ ਬਹੁਤ ਦੁੱਖ ਹੁੰਦਾ ਹੈ।

ਇਸ ਸਾਲ ਦੇ ਵਿੱਚ ਵਿਸ਼ਵ ਵਿਚ ਆਉਣ ਵਾਲੀਆਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ। ਇਕ ਤੋਂ ਬਾਅਦ ਇਕ ਅਜਿਹੀਆਂ ਖਬਰਾਂ ਨੇ ਇਨਸਾਨ ਦੇ ਮਨੋਬਲ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਸਾਲ ਦੇ ਵਿਚ ਜਿਥੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਗਈ। ਉਥੇ ਹੀ ਕੁਝ ਬੀਮਾਰੀਆਂ ਦੇ ਚੱਲਦੇ ਹੋਏ ,ਤੇ ਕੁਝ ਸੜਕ ਹਾਦਸੇ ਦੇ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਹੁਣ ਫਿਰ ਪੰਜਾਬ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਜਿਸ ਨਾਲ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਨੇੜੇ ਕੁਰਾਲਾ ਨੇੜੇ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਵਾਰੀਆਂ ਨਾਲ ਭਰੀ ਹੋਈ ਇੱਕ ਇਨੋਵਾ ਕਾਰ ਕੁਰਾਲਾ ਨੇੜੇ ਪਹੁੰਚੀ ਤਾਂ ਡਰਾਈਵਰ ਨੂੰ ਨੀਂਦ ਆ ਜਾਣ ਕਾਰਨ ਟਰੈਕਟਰ ਨਾਲ ਜਾ ਟਕਰਾਈ। ਇਨੋਵਾ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ।

ਜਿਸ ਨਾਲ ਟਰੈਕਟਰ ਸੜਕ ਕਿਨਾਰੇ ਟੋਇਆਂ ਵਿੱਚ ਜਾ ਡਿੱਗਿਆ। ਜਿਸ ਤੇ ਟਰੈਕਟਰ ਚਾਲਕ ਅਤੇ ਪ੍ਰਵਾਸੀ ਮਜ਼ਦੂਰ ਸਵਾਰ ਸਨ। ਮੌਕੇ ਤੇ ਇਕੱਠੇ ਹੋਏ ਰਾਹਗੀਰਾਂ ਵੱਲੋਂ ਹਾਦਸੇ ਵਿੱਚ ਜ਼ਖਮੀ ਹੋਏ ਟਰੈਕਟਰ ਚਾਲਕ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇੱਕ ਪ੍ਰਵਾਸੀ ਮਜ਼ਦੂਰ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ, ਟਰੈਕਟਰ ਚਾਲਕ ਦੀ ਹਾਲਤ ਗੰਭੀਰ ਹੋਣ ਕਾਰਨ ਰੈਫਰ ਕਰ ਦਿੱਤਾ ਗਿਆ ਹੈ।

ਮ੍ਰਿਤਕ ਦੀ ਪਹਿਚਾਣ ਰਤਿਆਣਾ ਉਰਫ ਦੇ ਦਇਆਨੰਦ ਵਾਸੀ ਬਿਹਾਰ ਵਜੋਂ ਹੋਈ ਹੈ। ਜ਼ਖ਼ਮੀਆਂ ਵਿੱਚ ਟਰੈਕਟਰ ਚਾਲਕ ਸੰਮਤੀ ਮੈਂਬਰ ਸਰਵਣ ਸਿੰਘ ਉਰਫ ਪੱਪੂ ਪੁੱਤਰ ਜੋਗਿੰਦਰ ਸਿੰਘ ਵਾਸੀ ਲੋਧੀ ਚਕ, ਪ੍ਰਵਾਸੀ ਮਜ਼ਦੂਰ ਸਿਕੰਦਰ ਸਿੰਘ ਤੇ ਰਾਜੇਸ਼ ਵਾਸੀ ਬਿਹਾਰ ਵਜੋਂ ਹੋਈ ਹੈ। ਇਨੋਵਾ ਗੱਡੀ ਮੁਕੇਰੀਆਂ ਦੀ ਕਾਰ pb65 , ਐੱਲ 7566 ਨੂੰ ਡਰਾਈਵਰ ਮਨਦੀਪ ਪੁੱਤਰ ਅਸ਼ੋਕ ਕੁਮਾਰ ਬੱਸੀ ਮੁਕੇਰੀਆਂ ਦਿੱਲੀ ਤੇ ਉੱਤਰ ਪ੍ਰਦੇਸ਼ ਦੇ ਸੱਤ ਮੁਸਾਫਰਾਂ ਨੂੰ ਲੈ ਕੇ ਮੁਕੇਰੀਆਂ ਜਾ ਰਿਹਾ ਸੀ।